Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਕੈਪਟਨ ਅਮਰਿੰਦਰ ਨੇ ਮੱਤੇਵਾੜਾ ਇੰਡਸਟਰੀਅਲ ਪਾਰਕ ਪ੍ਰੋਜੈਕਟ ਰੱਦ ਹੋਣ 'ਤੇ ਜਤਾਇਆ ਦੁੱਖ

Captain Amarinder Singh, Amarinder Singh, Punjab Lok Congress, Patiala, Mattewara Textile Park

Web Admin

Web Admin

5 Dariya News

ਚੰਡੀਗੜ੍ਹ , 11 Jul 2022

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕੀਤੇ ਜਾਣ 'ਤੇ ਅਫਸੋਸ ਜ਼ਾਹਰ ਕਰਦਿਆਂ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜ਼ਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ।ਪ੍ਰੋਜੈਕਟ ਦੇ ਖਿਲਾਫ ਸ਼ੁਰੂ ਕੀਤੇ ਗਏ ਵਿਰੋਧ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਟਾਈਲ ਪਾਰਕ ਮੱਤੇਵਾੜਾ ਜੰਗਲੀ ਖੇਤਰ ਦੇ ਅੰਦਰ ਨਹੀਂ ਆਉਣਾ ਸੀ, ਜਿਵੇਂ ਕਿ ਕਿਹਾ ਜਾ ਰਿਹਾ ਹੈ, ਸਗੋਂ ਇਸ ਤੋਂ ਬਾਹਰ ਹੈ। 

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੰਯੁਕਤ ਰਾਸ਼ਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਧਿਆਨ ਰੱਖਿਆ ਗਿਆ ਸੀ ਅਤੇ ਉਸਤੋਂ ਬਾਅਦ ਹੀ ਪਾਰਕ ਨੂੰ ਮਨਜ਼ੂਰੀ ਦਿੱਤੀ ਗਈ ਸੀ।ਕੈਪਟਨ ਅਮਰਿੰਦਰ ਨੇ ਅਫਸੋਸ ਜ਼ਾਹਰ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਢਲੇ ਤੌਰ 'ਤੇ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਫੈਸਲਾ ਕਰਨ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ ਕੁਝ ਲੋਕਾਂ ਨੇ ਬਿਨਾਂ ਕਿਸੇ ਜਾਇਜ਼ ਜਾਂ ਵਾਤਾਵਰਣ ਬਾਰੇ ਤਕਨੀਕੀ ਅਤੇ ਵਿਗਿਆਨਕ ਜਾਣਕਾਰੀ ਤੋਂ ਬਿਨਾਂ ਇਸ ਦਾ ਵਿਰੋਧ ਕੀਤਾ ਸੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਟੈਕਸਟਾਈਲ ਪਾਰਕ ਦੇਸ਼ ਭਰ ਵਿੱਚ ਬਣ ਰਹੇ ਅਜਿਹੇ ਸੱਤ ਪਾਰਕਾਂ ਵਿੱਚੋਂ ਇੱਕ ਹੈ। ਇਹ ਟੈਕਸਟਾਈਲ ਪਾਰਕ ਸੰਯੁਕਤ ਰਾਸ਼ਟਰ ਸਸਟੇਨੇਬਲ ਡਿਵੈਲਪਮੈਂਟ ਟੀਚਾ 9 ਦੇ ਅਨੁਸਾਰ ਟਿਕਾਊ ਉਦਯੋਗੀਕਰਨ ਦੇ ਖਾਸ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਸੀ ਜੋ ਵਾਤਾਵਰਣ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।

 ਉਨ੍ਹਾਂ ਕਿਹਾ ਕਿ ਅਜਿਹੀ ਪਹੁੰਚ ਨਾਲ ਪਹਿਲਾਂ ਹੀ ਜ਼ਮੀਨ ਦੀ ਘਾਟ ਵਾਲੇ ਪੰਜਾਬ ਵਿੱਚ ਕੋਈ ਉਦਯੋਗੀਕਰਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ, “ਜਦੋਂ ਪੰਜਾਬ ਅਜਿਹੇ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਨਿਵੇਸ਼ ਨਹੀਂ ਆ ਰਿਹਾ ਹੈ, ਤਾਂ ਅਜਿਹਾ ਪਿਛਾਖੜੀ ਫੈਸਲਾ ਉਦਯੋਗਾਂ ਨੂੰ ਇੱਥੇ ਆਉਣ ਤੋਂ ਹੋਰ ਨਿਰਾਸ਼ ਕਰੇਗਾ”, ਉਨ੍ਹਾਂ ਕਿਹਾ, ਇਸ ਤਰ੍ਹਾਂ ਦਾ ਮਹੱਤਵਪੂਰਨ ਫੈਸਲਾ ਇੰਨੀ ਜਲਦਬਾਜ਼ੀ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਸੀ।

ਇਸ ਤੋਂ ਇਲਾਵਾ, ਉਨ੍ਹਾਂ ਨੇ ਧਿਆਨ ਦਿਵਾਇਆ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪ੍ਰੋਜੈਕਟ ਦੀ ਜਾਂਚ ਕਰਨ ਲਈ ਪਹਿਲਾਂ ਹੀ ਇੱਕ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ ਅਤੇ ਕੁਝ ਕੁਆਰਟਰਾਂ ਤੋਂ ਉਠਾਏ ਗਏ ਇਤਰਾਜ਼ਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਸਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਸੀ।

ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਾਜੈਕਟ ਦੀ ਹਮਾਇਤ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਲਈ ਫੰਡਾਂ ਦਾ ਐਲਾਨ ਕਰਨ ਕਰਨ ਤੋਂ ਇਹ ਬਾਅਦ ਯੂ-ਟਰਨ ਲਿਆ।

.

 

Tags: Captain Amarinder Singh , Amarinder Singh , Punjab Lok Congress , Patiala , Mattewara Textile Park

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD