Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਐੱਨ.ਆਰ.ਆਈ. ਵਿਆਹਾਂ ਨਾਲ ਜੁੜ੍ਹੇ ਵੱਖ-ਵੱਖ ਮਾਮਲਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਹਿਤ ਆਯੋਜਿਤ ਕੀਤਾ ਵਿਸ਼ੇਸ਼ ਪ੍ਰੋਗਰਾਮ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjabi University Patiala, CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਝੰਜੇੜੀ , 11 Jul 2022

Last updated on: Jul 11, 2022, 00:00 IST

"ਪਿੰਡਾਂ ਦੀਆਂ ਮਹਿਲਾ ਸਰਪੰਚਾਂ ਨੂੰ ਤਾਕਤ ਸੰਪੰਨ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਪੇਂਡੂ ਲੜਕੀਆਂ ਨੂੰ ਐੱਨ.ਆਰ.ਆਈ ਵਿਆਹਾਂ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕਰ ਸਕਣ ਅਤੇ ਐੱਨ.ਆਰ.ਆਈ ਵਿਆਹ ਸੰਬੰਧੀ ਝਗੜਿਆਂ ਦੇ ਕਾਨੂੰਨੀ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰ ਸਕਣ।"

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਐੱਨ.ਆਰ.ਆਈ. ਵਿਆਹਾਂ ਨਾਲ ਜੁੜ੍ਹੇ ਵੱਖ-ਵੱਖ ਮਾਮਲਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਹਿਤ ਆਯੋਜਿਤ ਕਰਵਾਏ ਗਏ ਇਕ ਵਿਸ਼ੇਸ਼ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਸੰਬੋਧਨ ਕਰਦਿਆਂ ਕੀਤਾ।

ਇਹ ਪ੍ਰੋਗਰਾਮ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ 'ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ' ਵਿਖੇ ਆਯੋਜਿਤ ਕਰਵਾਇਆ ਗਿਆ। 

ਰਾਸ਼ਟਰੀ ਮਹਿਲਾ ਕਮਿਸ਼ਨ ਦੇ ਵਿਸ਼ੇਸ਼ ਸਹਿਯੋਗ ਨਾਲ ਇਸ ਵਿਸ਼ੇ ਬਾਰੇ ਕਰਵਾਏ ਗਏ ਇਸ ਪਹਿਲੇ ਜਾਗਰੂਕਤਾ ਪ੍ਰੋਗਰਾਮ ਦਾ ਉਦਘਾਟਨ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪ੍ਰੋ. ਅਰਵਿੰਦ, ਚੇਅਰਪਰਸਨ ਰਾਸ਼ਟਰੀ ਮਹਿਲਾ ਕਮਿਸ਼ਨ, ਰੇਖਾ ਸ਼ਰਮਾ ਅਤੇ  ਮੈਂਬਰ ਸਕੱਤਰ, ਰਾਸ਼ਟਰੀ ਮਹਿਲਾ ਕਮਿਸ਼ਨ ਮੀਤਾ ਰਾਜੀਵ ਲੋਚਨ ਵੱਲੋਂ ਕੀਤਾ ਗਿਆ।

ਪ੍ਰੋ. ਅਰਵਿੰਦ ਨੇ ਕਿਹਾ ਕਿ ਨਾਰੀ ਸ਼ਕਤੀਕਰਨ ਦੇ ਖੇਤਰ ਵਿਚ ਪੰਜਾਬੀ ਯੂਨੀਵਰਸਿਟੀ ਇੱਕ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ ਰਹੀ ਹੈ। ਪੰਜਾਬੀ ਯੂਨਿਵਰਸਿਟੀ ਵੱਖ-ਵੱਖ ਸਮੇਂ ਉੱਤੇ ਇਸ ਦਿਸ਼ਾ ਵਿੱਚ ਸੰਜੀਦਗੀ ਨਾਲ ਕੰਮ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ, ਅਦਾਰਿਆਂ ਅਤੇ ਸ਼ਖ਼ਸੀਅਤਾਂ ਨਾਲ ਮਿਲ ਕੇ ਕਾਰਜ ਕਰਦੀ ਆ ਰਹੀ । ਇਸ ਸੰਬੰਧ ਵਿਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਅਤੇ ਪ੍ਰੋਜੈਕਟ ਕੀਤੇ ਜਾ ਰਹੇ ਹਨ। ਇਹ ਪ੍ਰੋਗਰਾਮ ਵੀ ਇੱਕ ਅਜਿਹਾ ਹੀ ਪ੍ਰੋਗਰਾਮ ਹੈ।

ਪੇਂਡੂ ਵਿਕਾਸ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੜਕੀਆਂ ਨੂੰ ਸਿੱਖਿਆ ਰਾਹੀਂ ਮੁਕਤ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੜ੍ਹੀਆਂ-ਲਿਖੀਆਂ ਕੁੜੀਆਂ ਹੀ ਆਖਰਕਾਰ ਸੁਤੰਤਰ ਹੋ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਦੇ ਮਹੱਤਵਪੂਰਨ ਫੈਸਲੇ ਖੁਦ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। 

ਆਪਣੇ ਜੀਵਨ ਸਾਥੀ ਦੀ ਚੋਣ ਕਰਨ ਦਾ ਫੈਸਲਾ ਲੜਕੀਆਂ ਨੂੰ ਖੁਦ ਲੈਣਾ ਚਾਹੀਦਾ ਹੈ ਅਤੇ ਨਤੀਜੇ ਵਜੋਂ, ਐਨ. ਆਰ. ਆਈ. ਜੀਵਨ ਸਾਥੀਆਂ ਲਈ ਖਿੱਚ ਘੱਟ ਹੋ ਜਾਵੇਗੀ ਜਿਸ ਨਾਲ ਐਨ.ਆਰ.ਆਈ. ਵਿਆਹ ਅਤੇ ਇਸ ਨਾਲ ਸਬੰਧਤ ਝਗੜੇ ਘੱਟ ਹੋਣਗੇ।ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਲੜਕੀਆਂ ਅਤੇ ਲੜਕਿਆਂ ਨਾਲ ਬਰਾਬਰ ਵਿਵਹਾਰ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਤਾਂ ਜੋ ਪ੍ਰਵਾਸੀ ਭਾਰਤੀ ਵਿਆਹਾਂ ਦੇ ਕਾਰਨ ਪੈਦਾ ਹੋਈਆਂ ਦਿੱਕਤਾਂ ਨੂੰ ਰੋਕਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਪੈਸੇ ਦੇ ਲਾਲਚ ਵਿੱਚ ਕੁੜੀ ਦੇ ਮਾਪਿਆਂ ਦੁਆਰਾ ਐਨ.ਆਰ.ਆਈ. ਲਾੜਿਆਂ ਦੀ ਭਾਲ ਕੀਤੀ ਜਾਂਦੀ ਹੈ। ਜੇਕਰ ਲੜਕੀਆਂ ਨੂੰ ਜੱਦੀ ਜਾਇਦਾਦ ਵਿੱਚ ਬਰਾਬਰ ਦਾ ਹਿੱਸਾ ਦਿੱਤਾ ਜਾਂਦਾ ਹੈ, ਤਾਂ ਉਹ ਆਰਥਿਕ ਤੌਰ ਉੱਤੇ ਮਜ਼ਬੂਤ ਹੋ ਜਾਣਗੀਆਂ ਅਤੇ ਉਨ੍ਹਾਂ ਨੂੰ ਵਿਦੇਸ਼ੀ ਲਾੜਿਆਂ ਦੀ ਭਾਲ ਕਰਨ ਦੀ ਲੋੜ ਨਹੀਂ ਪਵੇਗੀ। ਵਿੱਦਿਆ ਅਤੇ ਵਿੱਤੀ ਸ਼ਕਤੀਕਰਨ ਐਨ.ਆਰ.ਆਈ. ਵਿਆਹਾਂ ਦੀ ਬੁਰਾਈ ਨੂੰ ਦੂਰ ਕਰਨ ਲਈ ਕੁੰਜੀ ਹਨ।

 ਮੀਤਾ ਰਾਜੀਵਲੋਚਨ, ਮੈਂਬਰ ਸਕੱਤਰ, ਰਾਸ਼ਟਰੀ ਮਹਿਲਾ ਕਮਿਸ਼ਨ ਨੇ ਕਿਸੇ ਵੀ ਪ੍ਰਵਾਸੀ ਭਾਰਤੀ ਨਾਲ ਵਿਆਹ ਸੰਬੰਧੀ ਗੱਠਜੋੜ ਕਰਨ ਤੋਂ ਪਹਿਲਾਂ ਪਾਸਪੋਰਟ ਅਤੇ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਮੌਕੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਪ੍ਰਧਾਨ ਸ਼. ਰਸ਼ਪਾਲ ਸਿੰਘ ਧਾਲੀਵਾਲ ਨੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ।

ਐਨ.ਆਰ.ਆਈ ਵਿਆਹਾਂ ਦੇ ਮਸਲਿਆਂ ਨੂੰ ਹੱਲ ਕਰਨ ਵਾਲੇ ਹਿੱਸੇਦਾਰਾਂ ਜਿਵੇਂ ਕਿ ਪੁਲਿਸ ਪ੍ਰਸ਼ਾਸਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀਜ਼, ਗੈਰ ਸਰਕਾਰੀ ਸੰਸਥਾਵਾਂ, ਐਸਜੀਪੀਸੀ ਦੇ ਮੈਂਬਰ, ਐਡਵੋਕੇਟ, ਇਸ ਪ੍ਰੋਗਰਾਮ ਦੇ ਨੋਡਲ ਅਫਸਰ ਮੈਡਮ ਕੰਚਨ ਖੱਟੜਾ, ਕਾਨੂੰਨੀ ਅਫਸਰ, ਐਨ.ਸੀ.ਡਬਲਿਊ., ਡਾ. ਦਵਿੰਦਰ ਸਿੰਘ, ਮੁਖੀ, ਕਾਨੂੰਨ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। 

ਇਸ ਪ੍ਰੋਗਰਾਮ ਤਹਿਤ ਐਨ.ਆਰ.ਆਈ. ਵਿਆਹਾਂ ਨਾਲ ਸਬੰਧਤ ਕਾਨੂੰਨੀ ਅਤੇ ਸਮਾਜਿਕ ਮੁੱਦਿਆਂ ਬਾਰੇ ਨੇੜਲੇ ਪਿੰਡਾਂ ਦੇ ਪੇਂਡੂ ਲੋਕਾਂ ਲਈ ਚਾਰ ਤਕਨੀਕੀ ਸੈਸ਼ਨ ਆਯੋਜਿਤ ਕੀਤੇ ਗਏ।ਇਸ ਮੌਕੇ ਨਾਰੀ ਅਧਿਐਨ ਕੇਂਦਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਿਰਦੇਸ਼ਕ ਡਾ. ਰੀਤੂ ਲਹਿਲ ਵੱਲੋਂ ਸਵਾਗਤੀ ਸ਼ਬਦ ਬੋਲੇ ਗਏ। ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਦੀ ਸਮੁੱਚੀ ਵਿਉਂਤਬੰਦੀ ਅਤੇ ਯੋਜਨਾ ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਕੀਤੀ ਗਈ ਸੀ। ਇਸੇ ਲੜੀ ਤਹਿਤ ਵੱਖ ਵੱਖ ਥਾਵਾਂ ਉੱਤੇ ਹੋਰ ਪ੍ਰੋਗਰਾਮ ਕਰਵਾਏ ਜਾਣੇ ਹਨ ਇਹ ਪ੍ਰੋਗਰਾਮ ਇਸ ਚੇਤਨਾ ਲੜੀ ਦਾ ਪਹਿਲਾ ਪ੍ਰੋਗਰਾਮ ਸੀ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjabi University Patiala , CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD