Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮੱਤੇਵਾੜਾ ਜੰਗਲਾਂ ਨੇੜੇ ਕੋਈ ਸਨਅਤੀ ਇਕਾਈ ਸਥਾਪਤ ਨਹੀਂ ਹੋਵੇਗੀ : ਭਗਵੰਤ ਮਾਨ

ਸੂਬੇ ਦੇ ਜੰਗਲਾਂ ਤੇ ਬਹੁਮੁੱਲੇ ਜਲ ਸਰੋਤਾਂ ਨੂੰ ਬਚਾਉਣ ਲਈ ਚੁੱਕਿਆ ਕਦਮ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Mattewara Forests

Web Admin

Web Admin

5 Dariya News

ਚੰਡੀਗੜ੍ਹ , 11 Jul 2022

ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਜੰਗਲਾਂ ਤੇ ਬਹੁਮੱਲੇ ਜਲ ਸਰੋਤਾਂ ਨੂੰ ਬਚਾਉਣ ਲਈ ਮੱਤੇਵਾੜਾ ਦੇ ਜੰਗਲਾਂ ਨੇੜੇ ਤਜਵੀਜ਼ਤ ਥਾਂ ਉਤੇ ਕੋਈ ਸਨਅਤੀ ਇਕਾਈ ਨਹੀਂ ਲੱਗੇਗੀ।ਮੱਤੇਵਾੜਾ ਜੰਗਲ ਬਾਰੇ ਜਨਤਕ ਐਕਸ਼ਨ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ, ‘‘ਮੈਂ ਸਪੱਸ਼ਟ ਤੌਰ ਉਤੇ ਦੱਸਣਾ ਚਾਹੁੰਦਾ ਹਾਂ ਕਿ ਨਾ ਸਿਰਫ਼ ਮੱਤੇਵਾੜਾ, ਸਗੋਂ ਸੂਬਾ ਸਰਕਾਰ ਪੰਜਾਬ ਦੇ ਕਿਸੇ ਵੀ ਦਰਿਆ ਦੇ ਕੰਢੇ ਉਤੇ ਕੋਈ ਸਨਅਤ ਲਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਤਾਂ ਕਿ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।”

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਸਾਬਕਾ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਇਸ ਪ੍ਰਾਜੈਕਟ ਦੇ ਸਾਰੇ ਪੱਖਾਂ ਨੂੰ ਘੋਖੇ ਬਗੈਰ ਇਕ ਹਜ਼ਾਰ ਏਕੜ ਜਗ੍ਹਾ ਵਿੱਚ ਟੈਕਸਟਾਈਲ ਪਾਰਕ ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੀ ਪ੍ਰਸਤਾਵਿਤ ਥਾਂ ਮੱਤੇਵਾੜਾ ਜੰਗਲਾਂ ਦੇ ਨੇੜੇ ਅਤੇ ਸਤਲੁਜ ਦਰਿਆ ਦੇ ਕੰਢੇ ਉਤੇ ਹੈ ਪਰ ਇਸ ਪ੍ਰਾਜੈਕਟ ਨਾਲ ਸੂਬੇ ਦੇ ਵਾਤਾਵਰਨ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਕੈਪਟਨ ਸਰਕਾਰ ਨੇ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ। 

ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਦਰੱਖਤ ਵੱਢੇ ਜਾਣਗੇ, ਸਗੋਂ ਇਸ ਨਾਲ ਦਰਿਆਈ ਪਾਣੀ ਵਿੱਚ ਵੱਡੇ ਪੱਧਰ ਉਤੇ ਪ੍ਰਦੂਸ਼ਣ ਫੈਲੇਗਾ, ਜਿਹੜਾ ਇਸ ਖਿੱਤੇ ਵਿੱਚ ਜੰਗਲੀ ਜੀਵਨ ਦੇ ਨਾਲ-ਨਾਲ ਮਨੁੱਖੀ ਜੀਵਨ ਲਈ ਘਾਤਕ ਸਿੱਧ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਾਜੈਕਟ ਦੀ ਡੂੰਘਾਈ ਨਾਲ ਘੋਖ ਕੀਤੀ ਅਤੇ ਪਾਇਆ ਕਿ ਇਸ ਨਾਲ ਇਲਾਕੇ ਦਾ ਵਾਤਾਵਰਨਕ ਤਾਵਜ਼ਨ ਵਿਗੜੇਗਾ। ਉਨ੍ਹਾਂ ਕਿਹਾ ਕਿ ਵਾਤਾਵਰਨ ਤੇ ਮਨੁੱਖੀ ਜੀਵਨ ਉਤੇ ਇਸ ਪ੍ਰਾਜੈਕਟ ਦੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਜ਼ਮੀਨ ਉਤੇ ਕੋਈ ਸਨਅਤੀ ਇਕਾਈ ਨਹੀਂ ਲੱਗੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਲੀ ਨੂੰ ਕਿਸੇ ਵੀ ਕੀਮਤ ਉਤੇ ਬਚਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਸਤਾਵਿਤ ਟੈਕਸਟਾਈਲ ਪਾਰਕ ਲਈ ਕਿਸੇ ਹੋਰ ਥਾਂ ਉਤੇ ਜ਼ਮੀਨ ਦੇਣ ਲਈ ਤਿਆਰ ਹੈ ਪਰ ਸ਼ਰਤ ਇਹ ਹੈ ਕਿ ਇਸ ਨਾਲ ਸੂਬੇ ਦਾ ਪਾਣੀ ਪ੍ਰਦੂਸ਼ਿਤ ਨਾ ਹੋਵੇ। ਭਗਵੰਤ ਮਾਨ ਨੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਵਾਤਾਵਰਨਕ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Mattewara Forests

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD