Tuesday, 14 May 2024

 

 

ਖ਼ਾਸ ਖਬਰਾਂ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੇ 7 ਮੁਕੱਦਮੇ ਦਰਜ ਕਰਕੇ 7 ਮੁਲਜ਼ਮ ਕੀਤੇ ਕਾਬੂ

520 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ, 225 ਲੀਟਰ ਲਾਹਣ, 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 12 Jul 2022

ਗੌਰਵ ਤੂੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (Zero “olerance) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਗਸ਼ਤ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਸ:ਥ: ਭਗਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਠੂਠਿਆਵਾਲੀ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਸੁਭਾਸ਼ ਸਿੰਘ ਪੁੱਤਰ ਸਹੀ ਰਾਮ ਵਾਸੀ ਚੋਟਾਲਾ ਹਾਲ ਆਬਾਦ ਪਿੰਡ ਕਲੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ-1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅਰਸ਼ਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। 

ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਸ:ਥ: ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬੁਰਜ ਰਾਠੀ ਨੂੰ ਮੋਟਰਸਾਈਕਲ ਬਜਾਜ ਡਿਸਕਵਰ ਨੰਬਰੀ ਪੀਬੀ.13ਏਐਚ-4022 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਜਨੀ ਕੌਰ ਪਤਨੀ ਕਾਕਾ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਜੋਗਾ ਦੇ ਹੌਲਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਰਨੈਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰਕੇ ਉਸ ਪਾਸੋੋ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹੌਲਦਾਰ ਸਤਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜੋਗਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬੀਰੇਵਾਲਾ ਡੋਗਰਾ ਨੂੰ ਕਾਬੂ ਕਰਕੇ ਉਸ ਪਾਸੋੋ 50 ਲੀਟਰ ਲਾਹਣ ਬਰਾਮਦ ਕੀਤੀ ਗਈ। 

ਥਾਣਾ ਜੌੜਕੀਆਂ ਦੇ ਹੌਲਦਾਰ ਅਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬੇਅੰਤ ਸਿੰਘ ਉਰਫ ਲਾਡੀ ਪੁੱਤਰ ਕੇਵਲ ਸਿੰਘ ਵਾਸੀ ਕੁਸਲਾ ਨੂੰ ਕਾਬੂ ਕਰਕੇ ਉਸ ਪਾਸੋ 25 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।  ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਨੇ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗਿ੍ਰਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD