Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਨਵੇਂ ਰੂਟਾਂ ਦੇ ਮੱਦੇਨਜ਼ਰ ਪੀ.ਆਰ.ਟੀ.ਸੀ. ਆਪਣੇ ਬੇੜੇ 'ਚ ਸ਼ਾਮਲ ਕਰੇਗੀ ਨਵੀਆਂ 219 ਬੱਸਾਂ: ਲਾਲਜੀਤ ਸਿੰਘ ਭੁੱਲਰ

ਕਿਲੋਮੀਟਰ ਸਕੀਮ ਅਧੀਨ ਚੱਲਣਗੀਆਂ ਨਵੀਆਂ ਬੱਸਾਂ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pepsu Road Transport Corporation, PRTC

Web Admin

Web Admin

5 Dariya News

ਚੰਡੀਗੜ੍ਹ , 12 Jul 2022

Last updated on: Jul 12, 2022, 00:00 IST

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਬੱਸ ਰੂਟ ਪਰਮਿਟਾਂ ਦੇ ਸਨਮੁਖ ਪੀ.ਆਰ.ਟੀ.ਸੀ. ਵੱਲੋਂ ਲੋਕਾਂ ਦੀ ਸਹੂਲਤ ਲਈ ਆਪਣੇ ਬੇੜੇ ਵਿੱਚ 219 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਨਵੇਂ ਰੂਟਾਂ ਲਈ ਪੀ.ਆਰ.ਟੀ.ਸੀ. ਨੂੰ ਹੋਰ ਨਵੀਆਂ ਬੱਸਾਂ ਦੀ ਜ਼ਰੂਰਤ ਸੀ ਜਿਸ ਕਰਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 219 ਸਧਾਰਣ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਵਾਨਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੇ ਦਿੱਤੀ ਗਈ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਵਿੱਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦੀ ਪ੍ਰਕਿਰਿਆ ਅਰੰਭ ਦਿੱਤੀ ਗਈ ਹੈ ਅਤੇ ਟੈਂਡਰ ਕੱਢਿਆ ਜਾ ਚੁੱਕਾ ਹੈ ਜਿਸ ਦੀ ਆਖ਼ਰੀ ਤਰੀਕ 2 ਅਗਸਤ ਹੈ। ਮੰਤਰੀ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਦਾ ਆਪ੍ਰੇਟਰ/ਬੱਸ ਮਾਲਕ ਪੀ.ਆਰ.ਟੀ.ਸੀ. ਨੂੰ ਮੁਕੰਮਲ ਤੌਰ 'ਤੇ ਨਵੀਂ ਬੱਸ ਮੁਹੱਈਆ ਕਰਵਾਏਗਾ। ਬੱਸ ਦੇ ਰੱਖ-ਰਖਾਅ/ਡਰਾਈਵਰ/ਇੰਸ਼ੋਰੈਂਸ/ਲੋਨ ਦੀ ਅਦਾਇਗੀ ਆਦਿ ਦੀ ਜ਼ਿੰਮੇਵਾਰੀ ਆਪ੍ਰੇਟਰ/ਬੱਸ ਮਾਲਕ ਦੀ ਹੋਵੇਗੀ ਜਿਸ ਬਦਲੇ ਆਪ੍ਰੇਟਰ/ਬੱਸ ਮਾਲਕ ਨੂੰ ਟੈਂਡਰ ਵਿੱਚ ਆਏ ਘੱਟੋ-ਘੱਟ ਰੇਟ ਅਨੁਸਾਰ ਉਸ ਦੀ ਬੱਸ ਵੱਲੋਂ ਤੈਅ ਕੀਤੇ ਗਏ ਕਿਲੋਮੀਟਰਾਂ ਦੇ ਆਧਾਰ 'ਤੇ ਹਰੇਕ ਮਹੀਨੇ ਅਦਾਇਗੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਬੱਸ ਲਈ ਸਿਰਫ਼ ਕੰਡਕਟਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਬੱਸ ਤੋਂ ਹੋਣ ਵਾਲੀ ਰੂਟ ਆਮਦਨ ਪੀ.ਆਰ.ਟੀ.ਸੀ. ਦੇ ਖਾਤੇ ਵਿੱਚ ਜਮ੍ਹਾ ਹੋਵੇਗੀ। ਇਨ੍ਹਾਂ 219 ਬੱਸਾਂ ਨਾਲ ਪੀ.ਆਰ.ਟੀ.ਸੀ. ਆਪਣੀ ਨਿਰਧਾਰਤ ਮਾਇਲੇਜ ਪੂਰੀ ਕਰਨ ਵਿੱਚ ਸਫ਼ਲ ਹੋਵੇਗੀ ਜਿਸ ਨਾਲ ਨਾ ਸਿਰਫ਼ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤ ਮੁਹੱਈਆ ਹੋਵੇਗੀ ਅਤੇ ਪੀ.ਆਰ.ਟੀ.ਸੀ. ਦੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ, ਸਗੋਂ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pepsu Road Transport Corporation , PRTC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD