Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬੁੱਢੇ ਦਰਿਆ ਦੀ ਸਫ਼ਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਗੁਰਮੀਤ ਸਿੰਘ ਮੀਤ ਹੇਅਰ

ਵਾਤਾਵਰਣ ਮੰਤਰੀ ਨੇ ਬੁੱਢਾ ਦਰਿਆ ਕਾਇਆ ਕਲਪ ਪ੍ਰਾਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Budha Dariya, Sant Balbir Singh Seechewal, Daljeet Singh Grewal

Web Admin

Web Admin

5 Dariya News

ਲੁਧਿਆਣਾ , 12 Jul 2022

Last updated on: Jul 12, 2022, 00:00 IST

ਪੰਜਾਬ ਦੇ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬੁੱਢਾ ਦਰਿਆ ਦੇ ਚੱਲ ਰਹੇ ਕਾਇਆ ਕਲਪ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਇਲਾਵਾ ਨਗਰ ਨਿਗਮ, ਸੀਵਰੇਜ ਬੋਰਡ, ਪੀ.ਪੀ.ਸੀ.ਬੀ. ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੁੱਢਾ ਦਰਿਆ ਦੀ ਸਫ਼ਾਈ ਲਈ ਕੀਤੇ ਜਾ ਰਹੇ ਸਾਰੇ ਕੰਮਾਂ ਵਿੱਚ ਤੇਜ਼ੀ ਲਿਆਉਣ।

ਜਮਾਲਪੁਰ ਟਰੀਟਮੈਂਟ ਪਲਾਂਟ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਢਾ ਦਰਿਆ ਦੀ ਸਫ਼ਾਈ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਪ੍ਰਾਜੈਕਟ ਦੀ ਨਿਯਮਤ ਤੌਰ 'ਤੇ ਸਮੀਖਿਆ ਕਰਨਗੇ ਤਾਂ ਜੋ ਕੰਮ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਨ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਮਾਲਪੁਰ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਕੰਮ ਵੀ ਇਸ ਸਾਲ ਦਸੰਬਰ ਤੱਕ ਹਰ ਹੀਲੇ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢਾ ਦਰਿਆ ਕਾਇਆ ਕਲਪ ਪ੍ਰਾਜੈਕਟ ਤਹਿਤ ਕੁੱਲ ਸਮਰੱਥਾ ਵਾਲੇ 285 ਐਮ.ਐਲ.ਡੀ. (ਜਮਾਲਪੁਰ 225 ਐਮ.ਐਲ.ਡੀ. ਅਤੇ ਬੱਲੋਕੇ 60 ਐਮ.ਐਲ.ਡੀ.) ਦੇ ਘਰੇਲੂ ਪਾਣੀ ਨੂੰ ਟਰੀਟ ਕਰਨ ਲਈ ਦੋ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.), ਮੌਜੂਦਾ ਐਸ.ਟੀ.ਪੀ.} ਦਾ ਮੁੜ ਵਸੇਬਾ, ਤਾਜਪੁਰ ਅਤੇ ਹੈਬੋਵਾਲ ਦੇ ਦੋ ਡੇਅਰੀ ਕੰਪਲੈਕਸ ਤੋਂ ਗੰਦੇ ਪਾਣੀ ਨੂੰ ਸ਼ੁੱਧ ਕਰਨ ਲਈ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.), 6 ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ 10 ਕਿਲੋਮੀਟਰ ਪਾਈਪ ਲਾਈਨ ਵਿਛਾਉਣ ਦਾ ਕੰਮ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।

ਸ੍ਰੀ ਹੇਅਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਨੂੰ ਸਾਫ਼ ਸੁਥਰਾ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਰਾਜ ਸਭਾ ਮੈਂਬਰ ਅਤੇ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਬੁੱਢਾ ਦਰਿਆ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਾਇਆ ਕਲਪ ਪ੍ਰਾਜੈਕਟ ਤਹਿਤ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬੁੱਢਾ ਦਰਿਆ ਦੇ ਆਲੇ ਦੁਆਲੇ ਸਾਰੇ ਕਬਜ਼ੇ ਜਲਦ ਹਟਾਉਣ ਲਈ ਵੀ ਕਿਹਾ।

ਇਸ ਦੌਰਾਨ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਨੇੜਲੇ ਖੇਤਰਾਂ ਦੇ ਘਰੇਲੂ ਕੂੜੇ ਦੇ ਪ੍ਰਬੰਧਨ ਲਈ ਐਸ.ਟੀ.ਪੀ. ਸਥਾਪਤ ਕਰਨ 'ਤੇ ਵੀ ਗੌਰ ਕਰਨਾ ਚਾਹੀਦਾ ਹੈ। ਬਾਅਦ ਵਿੱਚ, ਕੈਬਨਿਟ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਤਾਜਪੁਰ ਰੋਡ 'ਤੇ 50 ਐਮ.ਐਲ.ਡੀ. ਕਾਮਨ ਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਵੀ ਦੌਰਾ ਕੀਤਾ। ਇਸ ਮੌਕੇ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੀ ਸੀ.ਈ.ਓ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਅਤੇ ਹੋਰ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Budha Dariya , Sant Balbir Singh Seechewal , Daljeet Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD