Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੂਨਦਾਨ ਕੈਂਪ ਲਗਾ ਕੇ ਮਨਾਇਆ ਵਿਸ਼ਵ ਖੂਨਦਾਨ ਦਿਵਸ

ਖੂਨਦਾਨ ਕਰਨ ਨਾਲ ਕਈ ਕੀਮਤੀ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ : ਮੁਨੀਸ਼ ਕੁਮਾਰ

DC Tarntaran, Monish Kumar, Tarntaran, Deputy Commissioner Tarntaran, Blood Camp , Blood Donation Camp

Web Admin

Web Admin

5 Dariya News

ਤਰਨ ਤਾਰਨ , 12 Jul 2022

Last updated on: Jul 12, 2022, 00:00 IST

ਸਿਵਲ ਹਸਪਤਾਲ ਤਰਨ ਤਾਰਨ ਵਿਖੇ  ਖੂਨਦਾਨ ਕੈਂਪ ਲਗਾ ਕੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ। ਇਸ ਖੂਨਦਾਨ ਦਾ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨ ਤਾਰਨ ਮੁਨੀਸ਼ ਕੁਮਾਰ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਵੱਲੋਂ ਕੀਤਾ ਗਿਆ। ਇਸ ਮੌਕੇ  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾਂ ਸਕਦਾ ਹੈ ।

 ਖ਼ੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਆਕਤੀ ਨੂੰ ਜੀਵਨਦਾਨ ਦੇ ਸਕਦਾ ਹੈ ।ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਆਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ । ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਬਲੱਡ ਬੈੱਕ ਦਾ ਦੌਰਾ ਵੀ ਕੀਤਾ ਗਿਆ।

ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਕਿਹਾ ਕਿ ਬਲੱਡ ਟ੍ਰਾਸਫਿਊਜ਼ਨ ਖ਼ੂਨਦਾਨ ਕਰਨ ਨਾਲ ਸਿਰਫ ਇੱਕ ਹੀ ਮਰੀਜ਼ ਨੂੰ ਨਹੀਂ ਬਲਕਿ ਚਾਰ ਮਰੀਜ਼ਾਂ ਨੂੰ ਫਾਇਦਾ ਮਿਲਦਾ ਹੈ, ਕਿਉਂਕਿ ਖ਼ੂਨ ਦੇ ਚਾਰ ਕੰਪੋਨੈਂਟ ਪਲਾਜ਼ਮਾਂ, ਆਰ.ਬੀ.ਸੀ. ਪਲੇਟਲੈਟ ਤੇ ਤੌਰ ਤੇ ਅਤੇ ਹਿਮੋਫੀਲੀਆ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦੇ ਹਨ ।ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਤੇ ਵੱਖ-ਵੱਖ ਐਨਜੀਓ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਭਗਤ ਪੂਰਨ ਸਿੰਘ ਖ਼ੂਨਦਾਨ ਕਮੇਟੀ, ਸਾਥ,  ਰੈੱਡ ਕਰੋਸ ਸੁਸਾਇਟੀ, ਖ਼ਾਲਸਾ ਬਲੱਡ ਯੂਨਿਟੀ, ਨੋਲਜ਼ ਵੀਲਾ ਸੁਸਾਇਟੀ, ਗੁਰੂ ਅਰਜਨ ਦੇਵ ਜੀ ਸੁਸਾਇਟੀ ਸ਼ਾਮਲ ਸਨ ।

ਡਾ. ਰੇਖਾ ਬਲੱਡ ਟ੍ਰਾਸਫਿਊਜ਼ਨ ਅਫ਼ਸਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਅੱਜ ਕੈਂਪ ਦੇ ਦੌਰਾਨ 35 ਯੂਨਿਟ ਬਲੱਡ ਇਕੱਠਾ ਕੀਤਾ ਗਿਆ ਹੈ । ਇਸ ਦੇ ਨਾਲ ਹੀ ਬਲੱਡ ਜਾਗਰੂਕਤਾ ਸੰਬੰਧੀ ਪੋਸਟਰ ਮੈਕਿੰਗ ਮੁਕਬਲਾ ਕਰਵਾਇਆ ਗਿਆ, ਜਿਸ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਆਉਣ ਵਾਲਿਆਂ ਨੂੰ ਇਨਾਮ ਦਿੱਤੇ ਗਏ । ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਬਿਕਰਮਜੀਤ ਸਿੰਘ ਪੂਰੇਵਾਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਰਨਜੀਤ ਧਵਨ ਸਮੇਤ ਸਮੂਹ ਦਫਤਰੀ ਸਟਾਫ ਹਾਜ਼ਰ ਸੀ।

 

Tags: DC Tarntaran , Monish Kumar , Tarntaran , Deputy Commissioner Tarntaran , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD