Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬਲਾਕ ਅਧਿਕਾਰੀਆਂ ਨਾਲ ਮੀਟਿੰਗ

ਕਿਹਾ: ਹਲਕੇ ਦੀ ਨੁਹਾਰ ਬਦਲਣ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾਣ

Sarabjit Kaur Manunke, Jagraon, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 12 Jul 2022

Last updated on: Jul 12, 2022, 00:00 IST

ਹਲਕਾ ਜਗਰਾਉਂ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਪਹਿਲ ਪੱਧਰ ਤੇ ਹੱਲ ਕਰਨ ਲਈ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਬਲਾਕ ਦਫਤਰ ਜਗਰਾਉਂ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਬੀ.ਡੀ.ਪੀ.ਓ.ਜਗਰਾਉਂ ਸਤਿੰਦਰ ਸਿੰਘ ਕੰਗ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਅਧਿਕਾਰੀਆਂ ਪਿੰਡਾਂ ਦੇ ਛੱਪੜਾਂ ਦੀ ਸਫਾਈ, ਟੁੱਟੀਆਂ ਹੋਈਆਂ ਜਾਂ ਨਵੀਆਂ ਬਣਨ ਵਾਲੀਆਂ ਗਲੀਆਂ-ਨਾਲੀਆਂ, ਖੇਤਾਂ ਅਤੇ ਸੜਕਾਂ ਦੇ ਆਲੇ ਦੁਆਲੇ ਫ਼ਲ ਅਤੇ ਛਾਂਦਾਰ ਰੁੱਖ ਲਗਾਉਣ, ਪਿੰਡਾਂ ਵਿੱਚ ਪਾਰਕਾਂ ਬਨਾਉਣ, ਨੌਜੁਆਨਾਂ ਲਈ ਅਧੁਨਿਕ ਖੇਡ ਮੈਦਾਨ ਬਨਾਉਣ ਲਈ ਜੰਗੀ ਪੱਧਰ ਤੇ ਉਪਰਾਲੇ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਜਿੰਨਾਂ ਪਿੰਡਾਂ ਵਿੱਚ ਪੰਚਾਇਤਾਂ ਦੀਆਂ ਜ਼ਮੀਨਾਂ ਖਾਲੀ ਹਨ, ਉਸ ਥਾਂ ਉਪਰ ਜੰਗਲ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ। 

ਵਿਧਾਇਕਾ ਮਾਣੂੰਕੇ ਵੱਲੋਂ ਵੱਲੋਂ ਕਿਹਾ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਤੇ ਬਰਸਾਤੀ ਪਾਣੀ ਦੀ ਸਾਂਭ-ਸੰਭਾਲ ਲਈ ਰੀ-ਚਾਰਜ ਪਿੱਟ ਤਿਆਰ ਕਰਕੇ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ। ਵਿਧਾਇਕਾ ਵੱਲੋਂ ਕਿਹਾ ਗਿਆ ਕਿ ਜਿੰਨਾਂ ਲੋਕਾ ਦੇ ਘਰ ਖਸਤਾ ਹਾਲਤ ਵਿੱਚ ਹਨ ਜਾਂ ਡਿੱਗਣ ਵਾਲੇ ਹਨ, ਉਹਨਾਂ ਦੀਆਂ ਲਿਸਟਾਂ ਬਣਾਈਆਂ ਜਾਣ ਤਾਂ ਜੋ ਉਹਨਾਂ ਲੋੜਵੰਦ ਲੋਕਾਂ ਦੇ ਨਵੇਂ ਘਰ ਬਨਾਉਣ ਲਈ ਯਤਨ ਕੀਤੇ ਜਾ ਸਕਣ। 

ਮੀਟਿੰਗ ਦੌਰਾਨ ਮਨਰੇਗਾ ਅਧਿਕਾਰੀ ਜਸਵੀਰ ਸਿੰਘ ਵੱਲੋਂ ਦੱਸਿਆ ਗਿਆ ਕਿ ਕਣਕ ਦੀ ਵਾਢੀ ਤੋਂ ਬਾਅਦ ਬਰਮਾਂ ਉਤੇ ਮਿੱਟੀ ਪਾਉਣ ਦਾ ਕੰਮ, ਗਲੀਆਂ-ਨਾਲੀਆਂ, ਨਹਿਰੀ ਵਿਭਾਗ ਦੇ ਨਹਿਰਾਂ, ਸੂਏ ਆਦਿ ਦੀ ਸਫਾਈ ਦੇ ਕੰਮ ਕਰਵਾਏ ਗਏ, ਜਿੰਨਾਂ ਉਪਰ ਲਗਭਗ ਡੇਢ ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਮੀਟਿੰਗ ਦੌਰਾਨ ਪਿਛਲੇ ਸਾਲ ਦੇ ਹੋਏ ਖਰਚੇ ਅਤੇ ਮਨਰੇਗਾ ਅਧੀਨ ਹੋਣ ਵਾਲੇ ਕੰਮਾਂ ਨੂੰ ਵੀ ਵਿਚਾਰਿਆ ਗਿਆ। 

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀ ਜਿੱਤ ਦਿਵਾਈ ਹੈ ਅਤੇ ਲੋਕਾਂ ਨੂੰ ਉਹਨਾਂ ਕੋਲੋਂ ਬਹੁਤ ਉਮੀਦਾਂ ਹਨ। ਇਸ ਲਈ ਹਲਕਾ ਵਾਸੀਆਂ ਦੀਆਂ ਲੋੜਾਂ ਪਹਿਲ ਪੱਧਰ ਤੇ ਹੱਲ ਕੀਤੀਆਂ ਜਾਣ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬੀ.ਡੀ.ਪੀ.ਓ.ਸਤਿੰਦਰ ਸਿੰਘ ਕੰਗ ਨੇ ਵਿਧਾਇਕਾ ਮਾਣੂੰਕੇ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਫਿਕਰਮੰਦੀ ਦੀ ਸ਼ਲਾਘਾ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹਨਾਂ ਦੀ ਟੀਮ ਪੂਰੀ ਤਰਾਂ ਲੋਕਾਂ ਦੇ ਮਸਲੇ ਹੱਲ ਕਰਨ ਲਈ ਯਤਨਸ਼ੀਲ ਰਹੇਗੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਪਰਸਨ ਬਲਾਕ ਸੰਮਤੀ ਬਲਵਿੰਦਰ ਕੌਰ, ਬੂੜ ਸਿੰਘ, ਪ੍ਰੀਤਮ ਸਿੰਘ ਅਖਾੜਾ, ਐਡਵੋਕੇਟ ਕਰਮ ਸਿੰਘ ਸਿੱਧੂ, ਸੈਕਟਰੀ ਬਲਜਿੰਦਰ ਸਿੰਘ, ਨਿਰਮਲ ਸਿੰਘ, ਬਲਵੰਤ ਸਿੰਘ, ਪੁਨੀਤ ਗਰਗ, ਹਰਜਿੰਦਰ ਸਿੰਘ, ਦਲਜੀਤ ਸਿੰਘ, ਨਰਿੰਦਰਜੀਤ ਸਿੰਘ, ਜੋਗਿੰਦਰਪਾਲ ਸਿੰਘ, ਹਰਬੰਸ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ ਏ.ਪੀ.ਓ., ਪ੍ਰਮਾਤਮਾਂ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਹਿੰਮਤ ਸ਼ਰਮਾਂ ਆਦਿ ਵੀ ਹਾਜ਼ਰ ਸਨ।

 

Tags: Sarabjit Kaur Manunke , Jagraon , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD