Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਤੋਂ ਬਾਅਦ, ਏ.ਟੀ.ਐਸ. ਗੁਜਰਾਤ ਨੇ ਸਾਂਝੀ ਕਾਰਵਾਈ ਦੌਰਾਨ ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

ਨਸ਼ੀਲੇ ਪਦਾਰਥਾਂ ਨੂੰ ਅਣਸੀਤੇ ਕੱਪੜਿਆਂ ਦੇ ਕੰਟੇਨਰ ਵਿੱਚ ਛੁਪਾ ਕੇ ਰੱਖਿਆ ਗਿਆ ਸੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, S.A.S. Nagar Police, Mohali Police, Director General Of Police, DGP Punjab Gaurav Yadav, 75Kg Heroin

Web Admin

Web Admin

5 Dariya News

ਚੰਡੀਗੜ੍ਹ , 12 Jul 2022

Last updated on: Jul 12, 2022, 00:00 IST

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਯੂਏਈ ਤੋਂ ਪੰਜਾਬ ਵਿੱਚ ਹੈਰੋਇਨ ਦੀ ਤਸਕਰੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਏਟੀਐਸ ਗੁਜਰਾਤ ਅਤੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੁਜਰਾਤ ਦੇ ਮੁੰਦਰਾ ਬੰਦਰਗਾਹ ਵਿਖੇ ਇੱਕ ਕੰਟੇਨਰ ਵਿੱਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਨਸ਼ੀਲੇ ਪਦਾਰਥ ਨੂੰ ਇੱਕ ਗੱਤੇ ਦੀ ਪਾਈਪ, ਜਿਸ ਨੂੰ ਅੱਗੇ ਇੱਕ ਵੱਡੀ ਪਲਾਸਟਿਕ ਪਾਈਪ ਜ਼ਰੀਏ ਛੁਪਾਇਆ ਗਿਆ ਸੀ, ਦੀ ਵਰਤੋਂ ਕਰਕੇ ਅਣਸੀਤੇ ਕੱਪੜਿਆਂ ਦੇ ਇੱਕ ਕੰਟੇਨਰ ਵਿੱਚ ਛੁਪਾ ਕੇ ਰੱਖਿਆ ਗਿਆ ਸੀ । ਕੰਟੇਨਰ, ਜੋ ਕਿ ਯੂਏਈ ਦੇ ਜੇਬਲ ਅਲੀ ਬੰਦਰਗਾਹ ਤੋਂ ਲੋਡ ਕੀਤਾ ਗਿਆ ਸੀ, ਨੂੰ ਮਾਲੇਰਕੋਟਲਾ, ਪੰਜਾਬ ਦੇ ਇੱਕ ਇੰਪੋਟਰ ਦੁਆਰਾ ਮੰਗਵਾਇਆ ਗਿਆ ਸੀ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਕੰਟੇਨਰ ਦੇ ਪੰਜਾਬ ਨਾਲ ਸਬੰਧਤ ਹੋਣ ਕਾਰਨ ਅਜਿਹਾ ਜਾਪਦਾ ਹੈ ਕਿ ਇਹ ਖੇਪ ਪੰਜਾਬ ਦੇ ਰਸਤੇ ਕਿਸੇ ਹੋਰ ਥਾਂ ਪਹੁੰਚਾਈ ਜਾਣੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸਦੇ ਪੰਜਾਬ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਹ ਬਰਾਮਦਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇੱਕ ਵੱਡੀ ਸਫਲਤਾ ਵਜੋਂ ਸਾਹਮਣੇ ਆਈ ਹੈ।

ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ. ਨਗਰ ਨੇ ਤੁਰੰਤ ਪੁਲਿਸ ਟੀਮਾਂ ਨੂੰ ਗੁਜਰਾਤ ਭੇਜਿਆ ਅਤੇ ਮੁੰਦਰਾ ਬੰਦਰਗਾਹ 'ਤੇ ਤਾਇਨਾਤ ਕੀਤਾ। ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀ ਅਤੇ ਏਟੀਐਸ ਗੁਜਰਾਤ ਨਾਲ ਤਾਲਮੇਲ ਜ਼ਰੀਏ ਕਸਟਮ ਦੀ ਮਦਦ ਨਾਲ ਮੁੰਦਰਾ ਬੰਦਰਗਾਹ 'ਤੇ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਢੁੱਕਵੀਂ ਪ੍ਰਕਿਰਿਆ ਅਤੇ ਦਸਤਾਵੇਜ਼ੀ ਕਾਰਵਾਈ ਤੋਂ ਬਾਅਦ ਕੰਟੇਨਰ ਨੂੰ ਖੋਲ੍ਹਿਆ ਗਿਆ ਜਿਸ ਵਿੱਚਂਛ 75 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ। 

ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਐਨਡੀਪੀਐਸ ਐਕਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਲਈ ਕਸਟਮ ਅਧਿਕਾਰੀਆਂ ਅਤੇ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਖੇਪ ਨੂੰ ਖੋਲ੍ਹਿਆ ਗਿਆ।ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਇਸ ਖੇਪ ਨਾਲ ਸਬੰਧਾਂ ਦੇ ਸ਼ੱਕ ਵਿੱਚ ਮਾਲੇਰਕੋਟਲਾ ਅਤੇ ਲੁਧਿਆਣਾ ਦੇ ਕੁਝ ਸ਼ੱਕੀ ਵਿਅਕਤੀਆਂ ਨੂੰ ਸਬੰਧਤ ਜ਼ਿਲ੍ਹਾ ਪੁਲਿਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਸਬੰਧੀ ਏਟੀਐਸ ਗੁਜਰਾਤ ਦੁਆਰਾ ਪੁਲਿਸ ਸਟੇਸ਼ਨ ਏਟੀਐਸ ਅਹਿਮਦਾਬਾਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 8ਸੀ, 21ਸੀ, 23ਸੀ ਅਤੇ 29 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Director General Of Police , DGP Punjab Gaurav Yadav , 75Kg Heroin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD