Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਫ਼ਿਲਮ ਅਤੇ ਟੀ.ਵੀ. ਆਰਟਿਸਟ ਐਸੋਸੀਏਸ਼ਨ ਦੀ ਚੋਣ ਹੋਈ

ਗੁੱਗੂ ਗਿੱਲ ਚੇਅਰਮੈਨ, ਨਿਰਮਲ ਰਿਸ਼ੀ ਸਰਪ੍ਰਸਤ, ਕਰਮਜੀਤ ਅਨਮੋਲ ਪ੍ਰਧਾਨ, ਮਲਕੀਤ ਰੌਣੀ ਬਣੇ ਜਨਰਲ ਸਕੱਤਰ

Pollywood , Entertainment , Actress , Cinema , Punjabi Films , Movie , Punjabi Film and TV Artistes Association , Guggu Gill , Nirmal Rishi , Karamjit Anmol , Malkit Roni , Bharat Bhushan Verma , Shivinder Mahal , Dev Kharod

Web Admin

Web Admin

5 Dariya News (ਕੁਲਬੀਰ ਸਿੰਘ ਕਲਸੀ )

ਮੋਹਾਲੀ , 12 Jul 2022

Last updated on: Jul 12, 2022, 00:00 IST

ਪੰਜਾਬੀ ਫਿਲ਼ਮ ਅਤੇ ਟੀ.ਵੀ. ਆਰਟਿਸਟ ਐਸੋਸੀਏਸ਼ਨ (ਰਜਿ.) ਦਾ ਆਮ ਇਜਲਾਸ ਅੱਜ ਸੱਦਿਆ ਗਿਆ ਜਿਸ ਵਿੱਚ ਪੰਜਾਬੀ ਸਿਨੇਮਾ ਨਾਲ ਜੁਡ਼ੇ ਕਲਾਕਾਰਾਂ ਅਤੇ ਤਕਨੀਸ਼ੀਅਨਾਂ ਨੇ ਸ਼ਮੂਲੀਅਤ ਕੀਤੀ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਦੀ ਪ੍ਰਧਾਨਗੀ ਹੇਠ ਹੋਏ ਇਸ ਇਜਲਾਸ ਦੇ ਸ਼ੁਰੂਆਤ ਵਿੱਚ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਿਨੇਮਾ ਨਾਲ ਜੁਡ਼ੇ ਹੀ ਸਾਡਾ ਅਸਲੀ ਪਰਿਵਾਰ ਹੈ। ਇਨ੍ਹਾਂ ਮੈਂਬਰਾਂ ਵਿੱਚੋਂ ਕਿਸੇ ਨੂੰ ਵੀ ਕੋਈ ਤਕਲੀਫ਼ ਹੁੰਦੀ ਹੈ ਤਾਂ ਸਾਡੇ ਦਿਲਾਂ ਵਿੱਚ ਚੀਸ ਉੱਠਦੀ ਹੈ। ਕਲਾਕਾਰਾਂ ਵੱਲੋਂ ਲਿਖਤੀ ਰੂਪ ਵਿੱਚ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਗਈ ਕਿ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਜਲਦ ਇਨਸਾਫ਼ ਦਿੱਤਾ ਜਾਵੇ ਅਤੇ ਪੰਜਾਬ ਵਿੱਚੋਂ ਨਿਰਾਸ਼ਾ ਦਾ ਆਲਮ ਖ਼ਤਮ ਕਰਕੇ ਇੱਕ ਸੁਖਾਵਾਂ ਮਾਹੌਲ ਪੈਦਾ ਕੀਤਾ ਜਾਵੇ। 

ਸੰਸਥਾ ਦੀ ਸਰਪ੍ਰਸਤ ਅਦਾਕਾਰਾ ਨਿਰਮਲ ਰਿਸ਼ੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦਾ ਰਹੇਗਾ। ਸਾਰੇ ਕਲਾਕਾਰਾਂ ਨੇ ਮੌਨ ਧਾਰਨ ਕਰਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ।ਪ੍ਰੋਗਰਾਮ ਦੇ ਦੂਸਰੇ ਸ਼ੈਸ਼ਨ ਵਿੱਚ ਜਨਰਲ ਸਕੱਤਰ ਮਲਕੀਤ ਰੌਣੀ ਨੇ ਪਿਛਲੀ ਟੀਮ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਪਡ਼੍ਹ ਕੇ ਸੁਣਾਈ ਜਿਸ ਨੂੰ ਸਾਰਿਆਂ ਨੇ ਹੱਥ ਖਡ਼੍ਹੇ ਕਰਕੇ ਪ੍ਰਵਾਨਿਤ ਕੀਤਾ। 

ਇਸ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿੱਚ ਗੁੱਗੂ ਗਿੱਲ ਨੂੰ ਚੇਅਰਮੈਨ, ਨਿਰਮਲ ਰਿਸ਼ੀ ਸਰਪ੍ਰਸਤ, ਕਰਮਜੀਤ ਅਨਮੋਲ ਪ੍ਰਧਾਨ, ਮਲਕੀਤ ਰੌਣੀ ਜਨਰਲ ਸਕੱਤਰ, ਭਾਰਤ ਭੂਸ਼ਨ ਵਰਮਾ ਕੈਸ਼ੀਅਰ, ਸ਼ਵਿੰਦਰ ਮਾਹਲ ਅਤੇ ਦੇਵ ਖਰੌਡ਼ ਮੀਤ ਪ੍ਰਧਾਨ ਚੁਣੇ ਗਏ। ਬਾਕੀ ਕਾਰਜਕਾਰਨੀ ਮੈਂਬਰਾਂ ਵਿੱਚ ਤਰਸੇਮ ਜੱਸਡ਼, ਰਣਜੀਤ ਬਾਵਾ, ਬੱਬਲ ਰਾਏ, ਗੁਰਪ੍ਰੀਤ ਕੌਰ ਭੰਗੂ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਰਾਜ ਧਾਲੀਵਾਲ, ਨਿਸ਼ਾ ਬਾਨੋ, ਤਨਵੀ ਨਾਗੀ, ਡਾ. ਰਣਜੀਤ ਸ਼ਰਮਾ, ਪਰਮਜੀਤ ਭੰਗੂ ਅਤੇ ਪਰਮਵੀਰ ਸਿੰਘ ਹਨ। 

ਇਸ ਪ੍ਰੋਗਰਾਮ ਵਿੱਚ ਸਰਦਾਰ ਸੋਹੀ, ਸਵੈਰਾਜ ਸੰਧੂ, ਕਰਮਜੀਤ ਅਨਮੋਲ, ਗੁਰਪ੍ਰੀਤ ਭੰਗੂ, ਪ੍ਰਾਣ ਸੱਭਰਵਾਲ, ਪੰਮੀ ਬਾਈ, ਜੱਸ ਗਰੇਵਾਲ ਅਤੇ ਦੀਪਕ ਚਨਾਰਥਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਦਮਨ, ਜਗਦਰਸ਼ਨ ਸਮਰਾ, ਬੌਬ ਖਹਿਰਾ, ਨਰੇਸ਼ ਕਥੂਰੀਆ, ਪਿੰਕੀ ਸੱਗੂ, ਬਲਕਾਰ ਸਿੱਧੂ, ਨਿਰਦੇਸ਼ਕ ਅਵਤਾਰ ਸਿੰਘ ਅਤੇ ਪ੍ਰਭ ਗਰੇਵਾਲ ਅਤੇ ਸਾਨੀਆ ਪੰਨੂ ਆਦਿ ਹਾਜ਼ਰ ਸਨ।

 

 

Tags: Pollywood , Entertainment , Actress , Cinema , Punjabi Films , Movie , Punjabi Film and TV Artistes Association , Guggu Gill , Nirmal Rishi , Karamjit Anmol , Malkit Roni , Bharat Bhushan Verma , Shivinder Mahal , Dev Kharod

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD