Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸੰਸਦ ਮੈਂਬਰ ਸੰਜੀਵ ਅਰੋੜਾ 'ਸਨ ਆਫ ਲੁਧਿਆਣਾ' ਐਵਾਰਡ ਨਾਲ ਸਨਮਾਨਿਤ

ਡਾ. ਐਸ.ਐਸ. ਜੌਹਲ, ਡਾ. ਸੁਰਜੀਤ ਪਾਤਰ, ਪ੍ਰੋ: ਗੁਰਭਜਨ ਗਿੱਲ, ਡਾ. ਅਨੁਰਾਗ ਸਿੰਘ, ਹਰਪ੍ਰੀਤ ਸੰਧੂ ਦੇ ਨਾਲ ਉੱਘੀਆਂ ਸਖ਼ਸ਼ੀਅਤਾਂ ਵੱਲੋਂਂ ਪ੍ਰਦਾਨ ਕੀਤਾ ਪੁਰਸਕਾਰ

Sanjeev Arora, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 12 Jul 2022

Last updated on: Jul 12, 2022, 00:00 IST

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਅੱਜ ਇੱਕ ਸਥਾਨਕ ਸਮਾਗਮ ਮੌਕੇ ਸ਼ਹਿਰ ਦੇ ਉੱਘੇ ਬੁੱਧੀਜੀਵੀਆਂ ਵੱਲੋਂ 'ਸਨ ਆਫ਼ ਲੁਧਿਆਣਾ' (ਲੁਧਿਆਣਾ ਦਾ ਪੁੱਤਰ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਰਾਜ ਸਭਾ ਮੈਂਬਰ ਨੂੰ ਇਹ ਪੁਰਸਕਾਰ ਉੱਘੇ ਅਰਥ ਸ਼ਾਸਤਰੀ ਅਤੇ ਸਾਬਕਾ ਚਾਂਸਲਰ ਪਦਮ ਭੂਸ਼ਣ ਡਾ. ਐੱਸ ਐੱਸ ਜੌਹਲ, ਉੱਘੇ ਕਵੀ ਅਤੇ ਪਦਮ ਸ਼੍ਰੀ ਡਾ. ਸੁਰਜੀਤ ਪਾਤਰ, ਉੱਘੇ ਕਵੀ ਪ੍ਰੋ: ਗੁਰਭਜਨ ਗਿੱਲ, ਸਿੱਖ ਵਿਦਵਾਨ ਪ੍ਰੋ: ਅਨੁਰਾਗ ਸਿੰਘ, ਅੰਤਰਰਾਸ਼ਟਰੀ ਲੇਖਕ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਅਤੇ ਪ੍ਰਮੁੱਖ ਸਕੱਤਰ, ਆਈ.ਟੀ., ਭਾਰਤ ਸਰਕਾਰ ਪ੍ਰਨੀਤ ਸਚਦੇਵ ਦੇ ਨਾਲ ਉੱਘੀਆਂ ਸਖ਼ਸ਼ੀਅਤਾਂ ਨੇ ਪੁਰਸਕਾਰ ਪ੍ਰਦਾਨ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡਾ. ਐਸ.ਐਸ. ਜੌਹਲ ਅਤੇ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਸੰਜੀਵ ਅਰੋੜਾ ਜੋ ਕਿ ਲੁਧਿਆਣਾ ਦੇ ਉੱਘੇ ਕਾਰੋਬਾਰੀ ਪਰਿਵਾਰ ਵਿੱਚੋਂ ਹਨ, ਨੂੰ ਰਾਜ ਸਭਾ ਮੈਂਬਰ ਚੁਣਿਆ ਗਿਆ ਹੈ।ਪ੍ਰੋ: ਗੁਰਭਜਨ ਗਿੱਲ ਨੇ ਕਿਹਾ ਕਿ ਸੰਸਦ ਮੈਂਬਰ ਅਰੋੜਾ ਦੇ ਪਿਤਾ ਸ੍ਰੀ ਪ੍ਰਾਣ ਨਾਥ ਅਰੋੜਾ ਨੇ 1970 ਦੇ ਦਹਾਕੇ ਦੇ ਸ਼ੁਰੂ ਵਿੱਚ ਰਾਜ ਵਿੱਚ ਤੇਲ ਦੀ ਪਹਿਲੀ ਐਗਰੋ ਪ੍ਰੋਸੈਸਿੰਗ ਯੂਨਿਟ ਅਤੇ ਬਾਅਦ ਵਿੱਚ ਲੁਧਿਆਣਾ ਦੀ ਪਹਿਲੀ ਨਿੱਜੀ ਦੁੱਧ ਪ੍ਰੋਸੈਸਿੰਗ ਕੰਪਨੀ ਦੀ ਸਥਾਪਨਾ ਕਰਕੇ ਰਾਜ ਦੀ ਆਰਥਿਕਤਾ ਵਿੱਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸ੍ਰੀ ਸੰਜੀਵ ਅਰੋੜਾ ਤੋਂ ਬਹੁਤ ਉਮੀਦਾਂ ਹਨ।

ਰਾਜ ਸਭਾ ਮੈਂਬਰ ਦੇ ਕਰੀਬੀ ਮਿੱਤਰ ਸ੍ਰੀ ਹਰਪ੍ਰੀਤ ਸੰਧੂ ਨੇ ਕਿਹਾ ਕਿ ਸ੍ਰੀ ਸੰਜੀਵ ਅਰੋੜਾ ਦੀ ਰਾਜ ਸਭਾ ਲਈ ਚੋਣ ਨਾਲ ਸੂਬੇ ਦੇ ਵਪਾਰੀ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸ੍ਰੀ ਸੰਜੀਵ ਅਰੋੜਾ ਤੋਂ ਬਹੁਤ ਆਸਾਂ ਹਨ।ਇਸ ਮੌਕੇ ਸੰਯੁਕਤ ਪੁਲਿਸ ਕਮਿਸ਼ਨਰ ਸ੍ਰੀ ਨਰਿੰਦਰ ਭਾਰਗਵ, ਸ. ਤਰਲੋਚਨ ਸਿੰਘ ਸੰਧੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Sanjeev Arora , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD