Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਆਜ਼ਾਦੀ ਘੁਲਾਟੀਆਂ/ਵਾਰਡਾਂ ਦੇ ਮਸਲੇ ਹੱਲ ਕਰਨ ਲਈ ਹੋਈ ਵਿਸ਼ੇਸ਼ ਮੀਟਿੰਗ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 13 Jul 2022

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਘੁਲਾਟੀਆਂ/ ਉਨਾਂ ਦੇ ਵਾਰਡਾਂ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਦੀ ਅਗਵਾਈ ਹੇਠ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਘੁਲਾਟੀਆਂ/ ਵਾਰਡਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਆਜ਼ਾਦੀ ਘੁਲਾਟੀਆਂ/ਵਾਰਡਾਂ ਨੂੰ ਵੱਖ ਵੱਖ ਵਿਭਾਗਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ ਗਿਆ। ਇਸ ’ਤੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਜਥੇਬੰਦੀਆਂ ਦੇ ਅਹੁਦੇਦਾਰਾਂ/ ਨੁਮਾਇੰਦਿਆਂ ਨੇ ਆਖਿਆ ਕਿ ਸੁਤੰਤਰਤਾ ਸੈਨਾਨੀਆਂ ਦੇ ਵਾਰਡਾਂ ਦੇ ਪਛਾਣ ਪੱਤਰ ਬਣਾਉਣ ਲਈ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।  

ਉਹਨਾਂ ਸਾਰੇ ਵਿਭਾਗਾਂ ਦੇ ਸਟਾਫ ਨੂੰ ਆਖਿਆ ਕਿ ਆਜ਼ਾਦੀ ਘੁਲਾਟੀਆਂ ਜਾਂ ਉਨਾਂ ਦੇ ਵਾਰਸਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਦਿੱਤੀਆਂ ਜਾਣ ਅਤੇ ਉਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ ਨਈਅਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵੱਢੇ ਪੱਧਰ ਉੱਤੇ 6 ਲੱਖ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ ਜਿਸ ਲਈਹਰ ਇੱਕ ਵਰਗ ਦੀ ਸ਼ਮੂਲੀਅਤ ਅਹਿਮ ਹੈ। ਉਹਨਾਂ ਸਾਰਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਪੌਦੇ ਲਗਾਉਣ ਦੀ ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। 

ਉਹਨਾਂ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਥਾਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਜਿਸ ਵਿੱਚ ਘੱਟ ਪਾਣੀ ਇਸਤੇਮਾਲ ਹੁੰਦਾ ਹੋਵੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ, ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ, ਜ਼ਿਲ੍ਹਾ ਸਿਖਿਆ ਅਫਸਰ ਸ਼੍ਰੀ ਸਰਬਜੀਤ ਸਿੰਘ ਤੂਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD