Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਏਸ਼ੀਆ ਬੁੱਕ ਆਫ ਰਿਕਾਰਡਜ਼ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦਾ ਸਨਮਾਨ

Kultar Singh Sandhwan, Punjab Vidhan Speaker, AAP, Aam Aadmi Party, AAP Punjab, Aam Aadmi Party Punjab, Gurpreet Singh Kamow, Kotkapura, Audax India Randonneurs, AIR

Web Admin

Web Admin

5 Dariya News

ਚੰਡੀਗੜ੍ਹ , 13 Jul 2022

Last updated on: Jul 13, 2022, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਇੱਥੇ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਕੋਟਕਪੂਰਾ ਦੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦਾ ਸਨਮਾਨ ਕੀਤਾ ਗਿਆ। ਗੁਰਪ੍ਰੀਤ ਕਮੋਂ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਖਾਤਰ ਸਾਈਕਲ ਚਲਾਉਣ ਵਾਸਤੇ ਪ੍ਰੇਰਿਤ ਕਰਨ ਲਈ 8 ਜੂਨ, 2020 ਤੋਂ 15 ਸਤੰਬਰ, 2020 ਤੱਕ ਲਗਾਤਾਰ 100 ਦਿਨ ਰੋਜ਼ਾਨਾ 100 ਕਿਲੋਮੀਟਰ ਸਾਈਕਲ ਚਲਾਇਆ ਅਤੇ ਉਨ੍ਹਾਂ ਦਾ ਨਾਮ 1 ਜੂਨ, 2022 ਨੂੰ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੋਇਆ ਹੈ। 

ਸ੍ਰੀ ਗੁਰਪ੍ਰੀਤ ਕਮੋਂ ਅਤੇ ਕੋਟਕਪੂਰਾ ਸਾਈਕਲ ਰਾਈਡਰਜ਼ ਨੂੰ ਇਸ ਵੱਕਾਰੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਸਪੀਕਰ ਨੇ ਕਿਹਾ ਕਿ ਗੁਰਪ੍ਰੀਤ ਕਮੋਂ ਦੀ ਪ੍ਰਾਪਤੀ ਨੌਜਵਾਨਾਂ ਅਤੇ ਸਾਈਕਲਿਸਟ ਬਣਨ ਦੇ ਚਾਹਵਾਨਾਂ ਲਈ ਪ੍ਰੇਰਨਾ-ਸਰੋਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਵਲ ਕੋਟਕਪੂਰਾ ਦੇ ਲੋਕਾਂ ਨੂੰ ਹੀ ਨਹੀਂ, ਸਗੋਂ ਪੂਰੇ ਪੰਜਾਬ ਨੂੰ ਗੁਰਪ੍ਰੀਤ ਦੀ ਇਸ ਪ੍ਰਾਪਤੀ 'ਤੇ ਵੱਡਾ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਾਈਕਲ ਸੁਪਰਸਟਾਰ ਵਜੋਂ ਉਭਰਨ ਦੀ ਸਮਰੱਥਾ ਰੱਖਦਾ ਹੈ। 

ਸ੍ਰੀ ਗੁਰਪ੍ਰੀਤ ਕਮੋਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਸ. ਸੰਧਵਾਂ ਨੇ ਉਨ੍ਹਾਂ ਦੀ ਭਵਿੱਖੀ ਮੁਕਾਬਲਿਆਂ ਵਿੱਚ ਸਫਲਤਾ ਦੀ ਕਾਮਨਾ ਕੀਤੀ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਨੇ ਸਾਲ 2021 ਵਿੱਚ ਨਿਰਧਾਰਤ ਸਮੇਂ ਅੰਦਰ 200 ਕਿਲੋਮੀਟਰ, 300, 400 ਅਤੇ 600 ਕਿਲੋਮੀਟਰ ਸਾਈਕਲ ਚਲਾ ਕੇ ‘ਸੁਪਰ ਰੈਨੇਡੋਅਰ’ ਦਾ ਖ਼ਿਤਾਬ ਹਾਸਲ ਕੀਤਾ ਸੀ। ਇਹ ਮੁਕਾਬਲਾ ਔਡੈਕਸ ਇੰਡੀਆ ਰੈਨੇਡੋਅਰਜ਼ (ਏ.ਆਈ.ਆਰ.) ਵੱਲੋਂ ਕਰਵਾਇਆ ਗਿਆ ਸੀ।

 

Tags: Kultar Singh Sandhwan , Punjab Vidhan Speaker , AAP , Aam Aadmi Party , AAP Punjab , Aam Aadmi Party Punjab , Gurpreet Singh Kamow , Kotkapura , Audax India Randonneurs , AIR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD