Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

55,000 ਕਰੋੜ ਰੁਪਏ ਦੀ ਲਾਗਤ ਵਾਲੇ ਕੌਮੀ ਮਾਰਗਾਂ ਅਤੇ ਹੋਰ ਸੜਕੀ ਪ੍ਰਾਜੈਕਟਾਂ ਨਾਲ ਪੰਜਾਬ ਦੇ ਵਿਕਾਸ ਨੂੰ ਮਿਲੇਗਾ ਹੁਲਾਰਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਵਿੱਚ ਕੌਮੀ ਰਾਜਮਾਰਗ ਪ੍ਰਾਜੈਕਟਾਂ ਦੀ ਸਮੀਖਿਆ, ਐਨ.ਐਚ.ਏ.ਆਈ. ਨੂੰ ਸੜਕੀ ਸੰਪਰਕ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, National Highways Authority of India, NHAI

Web Admin

Web Admin

5 Dariya News

ਚੰਡੀਗੜ੍ਹ , 13 Jul 2022

Last updated on: Jul 13, 2022, 00:00 IST

ਸੂਬੇ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤੀ ਦੇਣ ਅਤੇ ਹੋਰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 55,000 ਕਰੋੜ ਰੁਪਏ ਦੀ ਲਾਗਤ ਨਾਲ 1288 ਕਿਲੋਮੀਟਰ ਲੰਬਾਈ ਵਾਲੇ 32 ਵੱਡੇ ਸੜਕੀ ਪ੍ਰਾਜੈਕਟਾਂ 'ਤੇ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਹਿੱਤਾਂ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਮੰਤਰੀ ਨੂੰ ਦੱਸਿਆ ਗਿਆ ਕਿ ਐਨ.ਐਚ.ਏ.ਆਈ. ਸੂਬੇ ਵਿੱਚ ਨਵੇਂ ਸੜਕੀ ਪ੍ਰਾਜੈਕਟਾਂ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ 1286 ਕਿਲੋਮੀਟਰ ਗ੍ਰੀਨਫੀਲਡ ਅਤੇ 505 ਕਿਲੋਮੀਟਰ ਬਰਾਊਨਫੀਲਡ ਸੜਕੀ ਪ੍ਰਾਜੈਕਟ ਸ਼ਾਮਲ ਹਨ ਅਤੇ 1288 ਕਿਲੋਮੀਟਰ ਦੇ 32 ਪ੍ਰਾਜੈਕਟਾਂ ਲਈ ਲਗਭਗ 55,000 ਕਰੋੜ ਰੁਪਏ ਦੇ ਕੰਮ ਅਲਾਟ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 8 ਪ੍ਰਾਜੈਕਟ ਪ੍ਰਗਤੀ ਅਧੀਨ ਹਨ ਜਦਕਿ ਬਾਕੀ ਪ੍ਰਾਜੈਕਟਾਂ ਦੇ ਸ਼ੁਰੂ ਹੋਣ ਦੀ ਮਿਤੀ ਛੇਤੀ ਹੀ ਨਿਸ਼ਚਿਤ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ਤੋਂ ਜੰਡਿਆਲਾ ਗੁਰੂ ਬਾਈਪਾਸ ਰਾਹੀਂ ਤਰਨਤਾਰਨ, ਸਰਬਪੱਖੀ ਸੜਕੀ ਵਿਕਾਸ ਤਹਿਤ ਸੂਬੇ ਦੇ ਸੜਕੀ ਨੈੱਟਵਰਕ ਦਾ ਵਿਕਾਸ, ਸੁਲਤਾਨਪੁਰ ਲੋਧੀ ਨੂੰ ਬਿਆਸ ਨਾਲ ਜੋੜਨ ਦੀਆਂ ਸੰਭਾਵਨਾਵਾਂ ਤਲਾਸ਼ਣਾ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਧਾਰਮਿਕ ਅਸਥਾਨਾਂ ਤੱਕ ਆਸਾਨੀ ਨਾਲ ਪਹੁੰਚ ਪ੍ਰਦਾਨ ਕੀਤੀ ਜਾ ਸਕੇ, ਅੰਮ੍ਰਿਤਸਰ-ਮਹਿਤਾ-ਸ੍ਰੀ ਹਰਗੋਬਿੰਦਪੁਰ, ਬਾਬਾ ਬਕਾਲਾ-ਮਹਿਤਾ-ਬਟਾਲਾ ਅਤੇ ਅੰਮ੍ਰਿਤਸਰ-ਰਮਦਾਸ-ਡੇਰਾ ਬਾਬਾ ਨਾਨਕ ਕੌਮੀ ਮਾਰਗਾਂ ਦੀ ਮੁਰੰਮਤ ਦੀ ਘਾਟ, ਲੁਧਿਆਣਾ/ਰਾਜਪੁਰਾ, ਜੰਡਿਆਲਾ ਗੁਰੂ, ਦਬੁਰਜੀ ਅਤੇ ਹੋਰ ਸੜਕਾਂ ਦੀ ਮਾੜੀ ਹਾਲਤ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਸਰਵਿਸ ਰੋਡਜ਼ 'ਤੇ ਪਾਣੀ ਭਰਨ, ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ‘ਤੇ ਵਾਹਨਾਂ ਲਈ ਅੰਡਰਪਾਸ ਅਤੇ ਫਲਾਈਓਵਰਾਂ ਦੀ ਉਸਾਰੀ, ਕੌਮੀ ਮਾਰਗਾਂ ਨਾਲ ਲੱਗਦੇ ਬਦਲਵੇਂ ਰੂਟਾਂ ਦੇ ਰੱਖ-ਰਖਾਅ ਦੀ ਕਮੀ ਅਤੇ ਸੜਕ ਸੁਰੱਖਿਆ ਕਾਰਜਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ।

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਗੀਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੜਕਾਂ ਦੇ ਨੇੜੇ ਤੋਂ ਕਬਜ਼ੇ ਹਟਾਏ ਜਾਣ। ਉਨ੍ਹਾਂ ਢੁਕਵੇਂ ਅਗਾਊਂ ਚੇਤਾਵਨੀ ਸੰਕੇਤਾਂ ਅਤੇ ਡਰੇਨੇਜ ਪ੍ਰਣਾਲੀ ਦਰੁਸਤ ਕਰਕੇ ਬਦਲਵੇਂ ਰੂਟਾਂ ਨੂੰ ਦਰੁਸਤ ਕਰਨ ਸਣੇ ਟੋਲ ਪਲਾਜ਼ਿਆਂ 'ਤੇ ਦੋ/ਤਿੰਨ ਪਹੀਆ ਵਾਹਨਾਂ ਲਈ ਨਿਰਧਾਰਤ ਸੜਕਾਂ ਦੀ ਮੁਰੰਮਤ ਦੇ ਨਿਰਦੇਸ਼ ਦਿੱਤੇ।     

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , National Highways Authority of India , NHAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD