Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪੰਜਾਬ ਸਰਕਾਰ ਨੇ ਕੇਂਦਰੀਕ੍ਰਿਤ ਸੂਬਾ ਦਾਖਲਾ ਪੋਰਟਲ ਕੀਤਾ ਲਾਂਚ

ਪੋਰਟਲ ਜ਼ਰੀਏ ਸਰਕਾਰੀ ਕਾਲਜਾਂ ਵਿੱਚ ਕੀਤਾ ਜਾਵੇਗਾ ਦਾਖਲਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Centralized State Admission Portal, Mahatama Gandhi State Institute of Public Administration, MGSIPA

Web Admin

Web Admin

5 Dariya News

ਚੰਡੀਗੜ੍ਹ , 13 Jul 2022

Last updated on: Jul 13, 2022, 00:00 IST

ਸੂਬੇ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ, ਪੰਜਾਬੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਨਾਲ ਸਬੰਧਤ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਦਾਖਲਿਆਂ ਲਈ ਕੇਂਦਰੀਕ੍ਰਿਤ ਦਾਖਲਾ ਪੋਰਟਲ ਸ਼ੁਰੂ ਕੀਤਾ ਗਿਆ ਹੈ।

ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਪੋਰਟਲ ਲਾਂਚ ਕਰਦਿਆਂ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਿੱਖਿਆ ਅਤੇ ਪੜ੍ਹਾਈ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਕੇਂਦਰੀਕ੍ਰਿਤ ਸੂਬਾ ਦਾਖਲਾ ਪੋਰਟਲ ਨੂੰ ਉਚੇਰੀ ਸਿੱਖਿਆ ਵਿਭਾਗ (ਡੀਐਚਈ), ਪੰਜਾਬ ਦੇ ਸਹਿਯੋਗ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ (ਡੀਓਜੀਆਰ) ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਸ ਨਾਲ ਦਾਖਲਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਲਈ ਸੌਖ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ  ਅੱਗੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਅਜਿਹੀਆਂ ਹੋਰ ਪਹਿਲਕਦਮੀਆਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਮੰਤਰੀ ਨੇ ਅੱਗੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਮੌਜੂਦਾ ਸੈਸ਼ਨ (2022-23) ਲਈ ਪੋਰਟਲ ਤਿਆਰ ਕੀਤਾ ਹੈ। ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਵਿਦਿਆਰਥੀ ਤੋਂ ਡਿਜੀਟਲ ਮੋਡ ਜ਼ਰੀਏ ਫ਼ੀਸ ਦੇ ਭੁਗਤਾਨ ਲਈ ਪੇਅਗੌਵ ਇੰਡੀਆ (ਪੇਮੈਂਟ ਗੇਟਵੇ ਪਾਰਟਨਰ) ਨਾਲ ਭਾਈਵਾਲੀ ਕੀਤੀ ਹੈ। ਕਾਮਨ ਐਡਮਿਸ਼ਨ ਪਲੇਟਫਾਰਮ ਉਮੀਦਵਾਰਾਂ ਲਈ ਦਾਖਲਾ ਪ੍ਰਕਿਰਿਆ ਵਾਸਤੇ ਕੇਂਦਰੀ ਹੱਬ ਵਜੋਂ ਕੰਮ ਕਰੇਗਾ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਾਲਜਾਂ ਅਤੇ ਕੋਰਸਾਂ ਵਿੱਚ ਦਾਖਲਾ ਲੈਣ ਲਈ ਸਿਰਫ਼ ਇੱਕ ਐਪਲੀਕੇਸ਼ਨ ਫਾਰਮ ਹੀ ਭਰਨਾ ਹੋਵੇਗਾ।

ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਦਾਖਲਾ ਪ੍ਰਕਿਰਿਆ ਨੂੰ ਯਕੀਨੀ ਬਣਾਵੇਗਾ। ਫੀਸ ਦਾ ਭੁਗਤਾਨ ਵੀ ਆਨਲਾਈਨ ਹੀ ਹੋਵੇਗਾ। ਇਹ ਵਿਦਿਆਰਥੀਆਂ ਨਾਲ ਸੰਚਾਰ ਕਰਨਾ ਵੀ ਸੁਖਾਲਾ ਬਣਾਏਗਾ, ਐਪਲੀਕੇਸ਼ਨ ਮੈਨੇਜਰ ਜ਼ਰੀਏ ਕਾਲਜ ਫਾਰਮ ਭਰਨ ਜਾਂ ਇਤਰਾਜ਼ਾਂ ਨੂੰ ਦੂਰ ਕਰਨ ਜਾਂ ਫੀਸ ਦਾ ਭੁਗਤਾਨ ਕਰਨ ਸਬੰਧੀ ਸਿੱਧੇ ਈਮੇਲ ਜਾਂ ਵਿਅਕਤੀਗਤ/ਬਲਕ ਐਸ.ਐਮ.ਐਸ. ਜਾਂ ਕਾਲ ਰਾਹੀਂ ਬਿਨੈਕਾਰ ਨਾਲ ਸੰਪਰਕ ਕਰ ਸਕੇਗਾ। 

ਇਸ ਨਾਲ ਮੈਰਿਟ ਸੂਚੀ ਤਿਆਰ ਕਰਨ ਵਿੱਚ ਵੀ ਪੂਰੀ  ਪਾਰਦਰਸ਼ਤਾ ਆਵੇਗੀ ਅਤੇ ਵਿਦਿਆਰਥੀ ਦਾਖਲਾ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਆਨਲਾਈਨ ਦੇਖ ਸਕਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਪੀਆਈ ਕਾਲਜਾਂ ਪੰਜਾਬ ਰਾਜੀਵ ਕੁਮਾਰ ਗੁਪਤਾ, ਜਰਨਲ ਮੈਨੇਜਰ ਪ੍ਰਸ਼ਾਸਕੀ ਸੁਧਾਰ ਵਿਨੇਸ਼ ਗੌਤਮ ਅਤੇ ਉਚੇਰੀ ਸਿੱਖਿਆ ਡਾਇਰੈਕਟੋਰੇਟ ਦੇ ਵਧੀਕ ਡਾਇਰੈਕਟਰ ਡਾ. ਅਸ਼ਵਨੀ ਭੱਲਾ, ਡਾ. ਪਰਮਿੰਦਰ ਸਿੰਘ, ਡਾ. ਹਰਲੀਨ ਬੇਦੀ, ਡਾ. ਜਸਵਿੰਦਰ ਕੌਰ ਅਤੇ ਡਾ. ਗੁਰਦਰਸ਼ਨ ਬਰਾੜ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Centralized State Admission Portal , Mahatama Gandhi State Institute of Public Administration , MGSIPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD