Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਸ਼ਹਿਰ ਵਾਸੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਸੇਵਾਵਾਂ ਅਤੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ : ਅਮਨ ਅਰੋੜਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸ਼ਹਿਰੀ ਵਿਕਾਸ ਅਥਾਰਟੀਆਂ ਨਾਲ ਕੀਤੀਆਂ ਮੈਰਾਥਨ ਮੀਟਿੰਗਾਂ

Aman Arora, Housing and Urban Development Minister, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ , 13 Jul 2022

Last updated on: Jul 13, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਸਾਫ ਸੁਥਰੀਆਂ ਸੇਵਾਵਾਂ ਦੇ ਨਾਲ ਸੂਬੇ ਦੇ ਵੱਡੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ ਹੈ। ਸ਼ਹਿਰੀ ਵਿਕਾਸ ਵਿਭਾਗ ਦੇ ਵੱਖ-ਵੱਖ ਵਿੰਗ ਇਸ ਟੀਚੇ ਨੂੰ ਪੂਰਾ ਕਰਨਾ ਹਰ ਹੀਲੇ ਯਕੀਨੀ ਬਣਾਉਣ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਵਿਭਾਗ ਨਾਲ ਸਬੰਧਤ ਵੱਖ-ਵੱਖ ਸ਼ਹਿਰਾਂ ਦੀਆਂ ਅਥਾਰਟੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਆਖੀ।

ਸ੍ਰੀ ਅਰੋੜਾ ਨੇ ਅੱਜ ਇਥੇ ਮੈਰਾਥਨ ਚੱਲੀਆਂ ਮੀਟਿੰਗਾਂ ਵਿੱਚ ਪੁੱਡਾ, ਗਮਾਡਾ, ਗਲਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਕੰਮਕਾਜ ਦੀ ਸਮੀਖਿਆ ਕੀਤੀ। ਹਰ ਅਥਾਰਟੀ ਨਾਲ ਵੱਖੋ-ਵੱਖਰੀ ਕੀਤੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਤਾਂ ਸਬੰਧਤ ਅਥਾਰਟੀ ਸਬੰਧੀ ਪੇਸ਼ਕਾਰੀ ਦਿੱਤੀ ਗਈ।ਸ੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਕਾਫੀ ਅਰਸੇ ਤੋਂ ਪਿੰਡਾਂ ਅਤੇ ਛੋਟੇ ਸ਼ਹਿਰਾਂ ’ਚੋਂ ਵੱਡੇ ਸ਼ਹਿਰਾਂ ਵੱਲ ਵਸੋਂ ਦਾ ਪਰਵਾਸ ਹੋਇਆ ਹੈ। ਸ਼ਹਿਰਾਂ ਦੀ ਆਬਾਦੀ ਕਾਫੀ ਵਧ ਗਈ ਹੈ ਪ੍ਰੰਤੂ ਸ਼ਹਿਰਾਂ ਵਿੱਚ ਸਹੂਲਤਾਂ ਬਦ ਤੋਂ ਬਦਤਰ ਹੋਈਆਂ ਹਨ। 

ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਆਧੁਨਿਕ ਸਥਿਤੀਆਂ ਦੇ ਮੱਦੇਨਜ਼ਰ ਵਸੋਂ ਨੂੰ ਧਿਆਨ ਵਿੱਚ ਰੱਖਦਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ। ਪੰਜਾਬ ਸ਼ਹਿਰੀ ਵਿਕਾਸ ਯੋਜਨਾਬੰਦੀ ਅਧੀਨ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਜਿਵੇਂ ਕਿ ਸਾਫ ਸੁਥਰੇ ਪੀਣ ਵਾਲੇ ਪਾਣੀ, ਸੀਵਰੇਜ, ਸਟੀਰਟ ਲਾਈਟਾਂ, ਪਾਰਕਾਂ ਦੇ ਰੱਖ-ਰਖਾਵ ਦੇ ਨਾਲ ਬਰਸਾਤਾਂ ਵਿੱਚ ਮੀਂਹ ਦੇ ਪਾਣੀ ਦੀ ਤੁਰੰਤ ਨਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤੇ ਜਾਣ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਸਾਰੇ ਵੱਡੇ ਸ਼ਹਿਰਾਂ ਦਾ ਨਿੱਜੀ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨਗੇ। ਸਾਰੇ ਸ਼ਹਿਰਾਂ ਦੀਆਂ ਵਿਕਾਸ ਅਥਾਰਟੀਆਂ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਸਮੱਸਿਆ ਨਾ ਆਵੇ। ਮੀਟਿੰਗਾਂ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ.ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ, ਗਲਾਡਾ ਦੇ ਮੁੱਖ ਪ੍ਰਸ਼ਾਸਕ, ਸੁਰਭੀ ਮਲਿਕ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।

 

Tags: Aman Arora , Housing and Urban Development Minister , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD