Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੇ 6 ਮੁਕੱਦਮੇ ਦਰਜ ਕਰਕੇ 7 ਮੁਲਜਿਮ ਕੀਤੇ ਕਾਬੂ

510 ਨਸ਼ੀਲੀਆਂ ਗੋਲੀਆਂ ਸਮੇਤ 3 ਮੋਟਰਸਾਈਕਲ, 150 ਲੀਟਰ ਲਾਹਣ, ਅਤੇ 11 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 14 Jul 2022

Last updated on: Jul 14, 2022, 00:00 IST

ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (Zero Tolerance) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌਟ ਸਪੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਐਸ.ਆਈ. ਅਮਰੀਕ ਸਿੰਘ ਇੰਚਾਰਜ ਪੁਲਿਸ ਚੌਕੀ ਬਹਿਨੀਵਾਲ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਖੇਤ ਰਾਮ ਪੁੱਤਰ ਮਾੜਾ ਰਾਮ ਵਾਸੀ ਕਮਾਲੂ ਸਵੈਚ (ਬਠਿੰਡਾ) ਨੂੰ ਮੋਟਰਸਾਈਕਲ ਪਲਟੀਨਾ ਨੰਬਰੀ ਪੀਬੀ.03ਬੀਈ-6028 ਸਮੇਤ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। 

ਥਾਣਾ ਸਦਰ ਬੁਢਲਾਡਾ ਦੇ ਸ:ਥ: ਪਵਿੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਪੁੱਤਰ ਗੋਰਾ ਸਿੰਘ ਅਤੇ ਰਾਜੂ ਸਿੰਘ ਪੁੱਤਰ ਅਜਮੇਰ ਸਿੰਘ ਵਾਸੀਅਨ ਬੁਰਜ ਹਰੀਕੇ ਨੂੰ ਕਾਬੂ ਕਰਕੇ ਉਹਨਾਂ ਪਾਸੋਂ 120 ਨਸ਼ੀਲੀਆਂ ਗੋਲੀਆ ਅਤੇ 2 ਨਸ਼ੀਲੀਆ ਸੀਸ਼ੀਆ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। 

ਥਾਣਾ ਸਦਰ ਮਾਨਸਾ ਦੇ ਸ:ਥ: ਗੁਰਚਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭੁਪਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਹਿਰਾਜ (ਬਠਿੰਡਾ) ਨੂੰ ਮੋਟਰਸਾਈਕਲ ਯਾਮਾਹਾ ਨੰਬਰੀ ਪੀਬੀ.03ਏਏ-8304 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆ ਮਾਰਕਾ ਕੈਰੀਸੋਮਾ ਅਤੇ 9 ਨਸ਼ੀਲੀਆਂ ਸੀਸ਼ੀਆਂ ਮਾਰਕਾ ਵਿਨਸੀਰੈਕਸ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। 

ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਬਿਸ਼ਨਪੁਰਾ ਖੋਖਰ (ਸੰਗਰੂਰ) ਨੂੰ ਮੋਟਰਸਾਈਕਲ ਸਪਲੈਡਰ ਨੰਬਰੀ ਪੀਬੀ.11ਬੀਜੀ-1176 ਸਮੇਤ ਕਾਬੂ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੇ ਹੌਲਦਾਰ ਪ੍ਰਗਟ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੇਜਰ ਸਿੰਘ ਪੁੱਤਰ ਘੋਲਾ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ ਉਸ ਪਾਸੋ 100 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਜੌੜਕੀਆਂ ਦੇ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਯਾਦਵਿੰਦਰ ਸਿੰਘ ਉਰਫ ਯਾਦੂ ਪੁੱਤਰ ਬਲਦੇਵ ਸਿੰਘ ਵਾਸੀ ਝੇਰਿਆਵਾਲੀ ਨੂੰ ਕਾਬੂ ਕਰਕੇ ਉਸ ਪਾਸੋ 50 ਲੀਟਰ ਲਾਹਣ ਬਰਾਮਦ ਕੀਤੀ ਗਈ।

ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ. ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD