Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼ ਕਰਨ ਉਪਰੰਤ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ ਦੋ ਹਫ਼ਤਿਆਂ ਦੇ ਅਪਰੇਸ਼ਨ ਉਪਰੰਤ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਕੀਤਾ ਕਾਬੂ

Crime News Punjab, Punjab Police, Police, Crime News, Jalandhar Police, Jalandhar, Gangsters Lawrence Bishnoi, Harwinder Rinda  Gang

Web Admin

Web Admin

5 Dariya News

ਜਲੰਧਰ , 14 Jul 2022

Last updated on: Jul 14, 2022, 00:00 IST

ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜੇ ਦਿਨਾਂ ਬਾਅਦ, ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾਰਪਸ਼ੂਟਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ਵਿੱਚ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ।

ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਓ;  ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ; ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ; ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ। 

ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ 'ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ।

ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। 

ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਰੇਸ਼ਮ ਉਰਫ਼ ਬਾਓ ਅਤੇ ਗੁਰਪ੍ਰੀਤ ਉਰਫ਼ ਘੁੰਮਾ ਸ਼ੂਟਰ, ਜਿਨ੍ਹਾਂ ਖ਼ਿਲਾਫ਼ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਕੱਟੜ ਵਿਰੋਧੀ ਬੰਬੀਹਾ-ਗੌਂਡਰ ਗੈਂਗ ਦੇ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।

ਜ਼ਿਕਰਯੋਗ ਹੈ ਕਿ ਪੁਲਿਸ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਪਨਾਹ, ਵਿੱਤੀ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੇ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।     

 

Tags: Crime News Punjab , Punjab Police , Police , Crime News , Jalandhar Police , Jalandhar , Gangsters Lawrence Bishnoi , Harwinder Rinda Gang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD