Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਜੀਲੈਂਸ ਬਿਊਰੋ ਵੱਲੋਂ ਨਗਰ ਸੁਧਾਰ ਟਰੱਸਟ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Ludhiana Improvement Trust, LIT, Junior Assistan

Web Admin

Web Admin

5 Dariya News

ਲੁਧਿਆਣਾ , 14 Jul 2022

Last updated on: Jul 14, 2022, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ ਤਹਿਤ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਹਰਮੀਤ ਸਿੰਘ ਨੂੰ ਸਤਨਾਮ ਸਿੰਘ ਵਾਸੀ ਲੁਧਿਆਣਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ  ਦੋਸ਼ੀ ਹਰਮੀਤ ਸਿੰਘ, ਜੂਨੀਅਰ ਸਹਾਇਕ, ਨਗਰ ਸੁਧਾਰ ਟਰੱਸਟ ਵੱਲੋਂ ਰਾਜਗੁਰੂ ਨਗਰ ਲੁਧਿਆਣਾ ਵਿਖੇ ਉਸ ਨੂੰ ਟਰੱਸਟ ਵੱਲੋਂ ਅਲਾਟ ਕੀਤੇ ਗਏ ਬੂਥ ਦੀ ਡਿਫਾਲਟ ਅਦਾਇਗੀ ਲਈ 'ਵਨ ਟਾਈਮ ਸੈਟਲਮੈਂਟ' (ਓ.ਟੀ.ਐਸ.) ਸਕੀਮ ਤਹਿਤ ਉਸ ਦੇ ਕੇਸ ਦੀ ਪ੍ਰਕਿਰਿਆ ਅਤੇ ਅੰਤਿਮ ਰੂਪ ਦੇਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਹਰਮੀਤ ਸਿੰਘ ਨੇ ਉਸਨੂੰ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਨਗਰ ਸੁਧਾਰ ਟਰੱਸਟ ਦੇ ਕਾਰਜ਼ਕਾਰੀ ਅਧਿਕਾਰੀ ਨਾਲ ਢਾਹ ਭੰਨ ਕਰਕੇ ਉਸਦਾ ਕੰਮ ਸਿਰੇ ਲਗਵਾ ਦੇਵੇਗਾ।

ਸ਼ਿਕਾਇਤਕਰਤਾ ਦੀ ਸੂਚਨਾ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰ ਈ.ਓ.ਡਬਲਿਊ, ਪੰਜਾਬ, ਲੁਧਿਆਣਾ ਦੀਆਂ ਤਿੰਨ ਟੀਮਾਂ ਗਠਿਤ ਕੀਤੀਆਂ ਗਈਆਂ ਅਤੇ ਦੋਸ਼ੀ ਹਰਮੀਤ ਸਿੰਘ, ਜੂਨੀਅਰ ਸਹਾਇਕ ਨੂੰ 10 ਹਜ਼ਾਰ ਰੁਪਏ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੀ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਕੁਲਜੀਤ ਕੌਰ ਵੀ ਰਿਸ਼ਵਤ ਲੈਂਦਿਆਂ ਦੋਸ਼ੀ ਜੂਨੀਅਰ ਸਹਾਇਕ ਦੇ ਨਾਲ ਮੌਜੂਦ ਸੀ, ਇਸ ਲਈ ਉਸਨੂੰ ਵੀ ਹਰਮੀਤ ਸਿੰਘ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Improvement Trust , LIT , Junior Assistan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD