Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ਼ਸਤਰ ਮਾਰਚ 16 ਜੁਲਾਈ ਨੂੰ

ਨਵੀਂ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਗੁਰੂ ਨਾਨਕ ਮਿਸ਼ਨ ਚੌਕ ’ਚ ਸੰਪੰਨ ਹੋਵੇਗਾ ਮਾਰਚ

Major Amit Sarin, Additional Deputy Commissioner General, Punjab Admin, Jalandhar

Web Admin

Web Admin

5 Dariya News

ਜਲੰਧਰ , 14 Jul 2022

Last updated on: Jul 14, 2022, 00:00 IST

ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 16 ਜੁਲਾਈ ਨੂੰ ਸ਼ਹਿਰ ਵਿੱਚ ਖਾਲਸਾਈ ਸ਼ਸਤਰ ਮਾਰਚ ਸਜਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਸਿੱਖ ਤਾਲਮੇਲ ਕਮੇਟੀ ਅਤੇ ਹੋਰਨਾਂ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮਾਰਚ ਸੰਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਮੇਜਰ ਅਮਿਤ ਸਰੀਨ ਨੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸ਼ਸ਼ਤਰ ਮਾਰਚ ਦੀਆਂ ਤਿਆਰੀਆਂ ਸੰਬੰਧੀ ਗੱਲਬਾਤ ਕੀਤੀ। 

ਜਥੇਬੰਦੀਆਂ ਦੇ ਆਗੂਆਂ ਵਲੋਂ ਦੱਸਿਆ ਗਿਆ ਕਿ ਇਹ ਮਾਰਚ 16 ਜੁਲਾਈ ਨੂੰ ਦੁਪਹਿਰ ਕਰੀਬ 3 ਵਜੇ ਨਵੀਂ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਵਰਕਸ਼ਾਪ ਚੌਕ ਤੋਂ ਸ਼ੁਰੂ ਹੁੰਦਾ ਹੋਇਆ ਪਟੇਲ ਚੌਕ, ਜਯੋਤੀ ਚੌਕ ਤੋਂ ਬਾਅਦ ਨਕੋਦਰ ਚੌਕ ਹੁੰਦਾ ਹੋਇਆ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਸਮਾਪਤ ਹੋਵੇਗਾ। ਮੀਟਿੰਗ ਦੌਰਾਨ ਡੀ.ਸੀ.ਪੀ.(ਸਿਟੀ) ਜਗਮੋਹਨ ਸਿੰਘ ਨੇ ਦੱਸਿਆ ਕਿ ਸ਼ਸਤਰ ਮਾਰਚ ਦੇ ਰੂਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਮੇਜਰ ਅਮਿਤ ਸਰੀਨ ਨੇ ਸਿਵਲ ਸਰਜਨ ਜਲੰਧਰ ਨੂੰ ਨਗਰ ਕੀਰਤਨ ਦੌਰਾਨ ਡਾਕਟਰੀ ਸਹਾਇਤਾ ਅਤੇ ਐਬੂਲੈਂਸ ਆਦਿ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਸ਼ਸਤਰ ਮਾਰਚ ਦੇ ਰੂਟ ਵਿੱਚ ਪੈਂਦੀਆਂ ਥਾਵਾਂ ’ਤੇ ਸਫਾਈ ਅਤੇ ਸਜਾਵਟ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੰਗ ਅਨੁਸਾਰ ਪਾਣੀ ਵਾਲੇ ਟੈਂਕਰ ਅਤੇ ਆਰਜੀ ਪਖਾਨੇ ਆਦਿ ਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਗੁਰਦੁਆਰਾ ਨੋਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦੁਰ ਪ੍ਰਬੰਧਕ ਕਮੇਟੀ ਭਾਈ ਘਨੱਈਆ ਜੀ ਸੇਵਕ ਦਲ, ਗੁਰੂਦੁਆਰਾ ਸ਼ਹੀਦ ਬਚਿੱਤਰ ਸਿੰਘ ਪ੍ਰਬੰਧਕ ਕਮੇਟੀ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦਕੋਹਾ,  ਐਨ.ਜੀ.ਉ. ਆਗਾਜ, ਮਾਈ ਭਾਗੋ ਸੇਵਾ ਸੁਸਾਇਟੀ, ਇੰਟਰਨੈਸ਼ਨਲ ਸਿੱਖ ਕੋੰਸਲ, ਗੁਰਦੁਆਰਾ ਕ੍ਰਿਸ਼ਨਾ ਨਗਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਰਣਜੀਤ ਸਿੰਘ ਰਾਣਾ,ਬਲਬੀਰ ਸਿੰਘ ਬਿਟੂ, ਅਮਰਜੀਤ ਸਿੰਘ ਕਿਸ਼ਨਪੁਰਾ ਹਾਜ਼ਰ ਸਨ।

 

Tags: Major Amit Sarin , Additional Deputy Commissioner General , Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD