Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਡਿਸਟ੍ਰਿਕਟ ਸਕਿੱਲ ਡਿਵੈਪਲਮੈਂਟ ਪਲਾਨ ਸਬੰਧੀ ਲੋੜੀਂਦੀ ਜਾਣਕਾਰੀ ਸੱਤ ਦਿਨਾਂ ’ਚ ਮੁਹੱਈਆ ਕਰਵਾਉਣ ਦੇ ਨਿਰਦੇਸ਼

Virender Pal Singh Bajwa, Additional Deputy Commissioner Development, Punjab Admin, Jalandhar

Web Admin

Web Admin

5 Dariya News

ਜਲੰਧਰ , 14 Jul 2022

Last updated on: Jul 14, 2022, 00:00 IST

ਡਿਸਟ੍ਰਿਕਟ ਸਕਿੱਲ ਡਿਵੈਪਲਮੈਂਟ ਪਲਾਨ-2022-23 ਤਿਆਰ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਅਧਿਕਾਰੀਆਂ ਨੂੰ ਲੋੜੀਂਦੀ ਜਾਣਕਾਰੀ ਸੱਤ ਦਿਨਾਂ ਦੇ ਅੰਦਰ-ਅੰਦਰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਉਪਰੰਤ ਪਲਾਨ ਨੂੰ ਸਮੇਂ ਸਿਰ ਹੁਨਰ ਵਿਕਾਸ ਅਤੇ ਉਦਮਸ਼ੀਲਤਾ ਮੰਤਰਾਲੇ, ਭਾਰਤ ਸਰਕਾਰ ਨੂੰ ਭੇਜਿਆ ਜਾ ਸਕੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਕਿੱਲ ਕਮੇਟੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਪ੍ਰਦਾਨ ਕਰਕੇ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਕਿੱਲ ਡਿਵੈਲਪਮੈਂਟ ਪਲਾਨ ਤਿਆਰ ਕੀਤਾ ਜਾਣਾ ਹੈ, ਜਿਸ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਮੰਗੀ ਗਈ ਜਾਣਕਾਰੀ ਸਮੇਂ ਸਿਰ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ। 

ਉਨ੍ਹਾਂ ਅੱਗੇ ਦੱਸਿਆ ਕਿ ਸਰਬਓਤਮ ਸਕਿੱਲ ਡਿਵੈਪਲਮੈਂਟ ਪਲਾਨ ਤਿਆਰ ਕਰਨ ਵਾਲੇ ਤਿੰਨ ਜ਼ਿਲ੍ਹਿਆਂ ਨੂੰ ਕੇਂਦਰੀ ਹੁਨਰ ਵਿਕਾਸ ਅਤੇ ਉਦਮਸ਼ੀਲਤਾ ਮੰਤਰਾਲੇ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਲਾਨ ਤਿਆਰ ਕਰਨ ਸਮੇਂ ਇਸ ਗੱਲ 'ਤੇ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ ਕਿ ਜ਼ਿਲ੍ਹੇ ਵਿਚ ਇੰਡਸਟਰੀ ਤੇ ਸੇਵਾ ਖੇਤਰ ਨੂੰ ਧਿਆਨ ਵਿਚ ਰੱਖਦੇ ਹੋਏ ਸਕਿੱਲ ਡਿਵੈਲਪਮੈਂਟ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਕਿਹੜੇ-ਕਿਹੜੇ ਸਕਿੱਲ ਕੋਰਸ ਕਰਵਾਏ ਜਾ ਸਕਦੇ ਹਨ ਤਾਂ ਜੋ ਕੋਰਸ ਕਰਨ ਉਪਰੰਤ ਨੌਜਵਾਨ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਦਾ ਲਾਭ ਉਠਾ ਸਕਣ । 

ਉਨ੍ਹਾਂ ਕਿਹਾ ਕਿ ਪਲਾਨ ਤਿਆਰ ਕਰਨ ਵਿੱਚ ਸਬੰਧਤ ਅਧਿਕਾਰੀਆਂ ਦੇ ਨਾਲ-ਨਾਲ ਸੇਵਾ ਖੇਤਰ ਨਾਲ ਸਬੰਧਤ ਉਦਮੀਆਂ ਅਤੇ ਉਦਯੋਗਪਤੀਆਂ ਦੇ ਸੁਝਾਅ ਵੀ ਲਏ ਜਾਣਗੇ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਤੇ ਜੀ.ਐਸ. ਮੁਲਤਾਨੀ, ਜ਼ਿਲ੍ਹਾ ਮੈਨੇਜਰ ਪੀ.ਐਸ.ਡੀ.ਐਮ. ਸੂਰਜ ਕਲੇਰ, ਵਰਿੰਦਰ ਯਾਦਵ ਮਹਾਤਮਾ ਗਾਂਧੀ ਨੈਸ਼ਨਲ ਫੈਲੋਅ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਦਯੋਗਪਤੀ ਮੌਜੂਦ ਸਨ।                                                                              

 

Tags: Virender Pal Singh Bajwa , Additional Deputy Commissioner Development , Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD