Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਗਰੂਰ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਸਕੂਲ ਆਨ ਵੀਲਜ਼ ਪ੍ਰੋਗਰਾਮ ‘ਗਿਆਨ ਕਿਰਨਾਂ ਦੀ ਛੋਹ’ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡੀ.ਸੀ. ਜਤਿੰਦਰ ਜੋਰਵਾਲ ਨੇ ਵਿੱਦਿਅਕ ਟੂਰ ’ਤੇ 30 ਵਿਦਿਆਰਥੀਆਂ ਦੇ ਬੈਚ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab, DC Sangrur, Deputy Commissioner Sangrur, Jitendra Jorwal, Sangrur, Gyaan Kirnan Di Chhoh

Web Admin

Web Admin

5 Dariya News

ਸੰਗਰੂਰ , 15 Jul 2022

Last updated on: Jul 15, 2022, 00:00 IST

ਝੁੱਗੀਆਂ-ਝੋਪੜੀਆਂ ’ਚ ਰਹਿਣ ਵਾਲੇ ਲੋੜਵੰਦਾਂ ਦੇ ਬੱਚਿਆਂ ਤੱਕ ਵਿੱਦਿਆ ਦਾ ਚਾਨਣ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਪੂਰੇ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਤੇ ਨਵੇਕਲੇ ਕਦਮ, ‘ਗਿਆਨ ਕਿਰਨਾਂ ਦੀ ਛੋਹ’ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਅੱਜ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਤਕਰੀਬਨ 30 ਬੱਚਿਆਂ ਦੇ ਪਹਿਲੇ ਬੈਚ ਨੂੰ ਵਿੱਦਿਅਕ ਟੂਰ ਲਈ ਇੱਕ ਖ਼ਾਸ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਨੂੰ ਖ਼ਾਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਜਿਸ ਨੂੰ ‘ਸਕੂਲ ਆਨ ਵੀਲਜ਼’ ਦਾ ਨਾਂ ਦਿੱਤਾ ਗਿਆ ਹੈ।

ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਇਹ ਉੱਦਮ ਕੀਤਾ ਗਿਆ ਹੈ ਜਿਸ ਤਹਿਤ ਪੂਰੇ ਜ਼ਿਲੇ ’ਚੋਂ ਲੋੜਵੰਦ ਪਰਵਾਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਵਿੱਦਿਆ ਤੋਂ ਵਿਰਵੇ ਬੱਚਿਆਂ ਨੂੰ ਮੁੱਢਲੀ ਸਕੂਲੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨਾਂ ਕਿਹਾ ਕਿ ਇਸ ਬੱਸ ਵਿੱਚ ਇੱਕੋ ਵੇਲੇ 30 ਬੱਚਿਆਂ ਦੇ ਬੈਠਣ ਦੇ ਪ੍ਰਬੰਧ ਦੇ ਨਾਲ-ਨਾਲ ਰੰਗਾਂ ਵਾਲੀਆਂ ਕਿਤਾਬਾਂ, ਖਿਡਾਉਣੇ ਅਤੇ ਵੱਖ-ਵੱਖ ਜਾਣਕਾਰੀਆਂ ਵਾਲੇ ਚਾਰਟ ਵੀ ਲਾਏ ਗਏ ਹਨ। 

ਉਨਾਂ ਕਿਹਾ ਕਿ ਬੱਚਿਆਂ ’ਚ ਪੜਨ ਦੀ ਆਦਤ ਵਿਕਸਤ ਕਰਨ ਦੇ ਮਕਸਦ ਨਾਲ ਬੱਸ ਅੰਦਰ ਇੱਕ ਮਿੰਨੀ ਲਾਇਬ੍ਰੇਰੀ ਵੀ ਸਥਾਪਤ ਕੀਤੀ ਗਈ ਹੈ। ਉਨਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਦੇ ਲਿਹਾਜ਼ ਨਾਲ ਬੱਸ ’ਚ ਸੀਸੀਟੀਵੀ ਕੈਮਰਾ, ਅੱਗ ਬੁਝਾਊ ਯੰਤਰ ਅਤੇ ਮੁੱਢਲੀ ਸਹਾਇਤਾ ਵਾਲੀ ਕਿੱਟ ਦੀ ਵਿਵਸਥਾ ਵੀ ਕੀਤੀ ਗਈ ਹੈ।ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਝੁੱਗੀਆਂ-ਝੋਪੜੀਆਂ ’ਚ ਰਹਿਣ ਵਾਲੇ ਲੋਕਾਂ ਅਤੇ ਭਿਖਾਰੀਆਂ ਦੇ ਬੱਚਿਆਂ ਨੂੰ ਸਿੱਖਿਆ ਜ਼ਰੀਏ ਸਨਮਾਨਜਨਕ ਕੰਮਾਂ ਵੱਲ ਲੈ ਕੇ ਆਉਣਾ ਹੈ ਅਤੇ ‘ਸਕੂਲ ਆਨ ਵੀਲਜ਼’ ਨਾਂ ਦੀ ਇਹ ਬੱਸ ਰੋਜ਼ਾਨਾ ਅਜਿਹੇ ਇਲਾਕਿਆਂ ’ਚ ਭੇਜੀ ਜਾਵੇਗੀ ਜਿੱਥੇ ਬੱਚਿਆਂ ਨੂੰ ਵੱਖ-ਵੱਖ ਤਕਨੀਕਾਂ ਨਾਲ ਪੜਾਇਆ ਜਾਵੇਗਾ। 

ਉਨਾਂ ਕਿਹਾ ਕਿ ਇਸ ਬੱਸ ਵਿੱਚ ਦੋ ਸਕੂਲ ਅਧਿਆਪਕ ਅਤੇ ਦੋ ਆਂਗਨਵਾੜੀ ਵਰਕਰਾਂ ਦੀ ਤੈਨਾਤੀ ਕੀਤੀ ਗਈ ਹੈ ਜੋ ਵਿਦਿਆਰਥੀਆਂ ਨੂੰ ਮੁੱਢਲੀ ਸਿੱਖਿਆ ਮੁਹੱਈਆ ਕਰਵਾਉਣਗੇ। ਇਸ ਮੌਕੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪਹਿਲੀਆਂ ਗਰੰਟੀਆਂ ’ਚ ਇੱਕ ਨੂੰ ਪੂਰਾ ਕਰਨ ਦੇ ਮਕਸਦ ਨਾਲ ਚਲਾਇਆ ਗਿਆ ਹੈ ਅਤੇ ਉਨਾਂ ਦੀ ਸਰਕਾਰ ਬੱਚਿਆਂ ਨੂੰ ਘਰਾਂ ਦੇ ਨੇੜੇ ਹੀ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਉਨਾਂ ਕਿਹਾ ਕਿ ਇਸ ਕਦਮ ਜ਼ਰੀਏ ਬੱਚਿਆਂ ਨੂੰ ਇੱਕ ਚੰਗੇ ਨਾਗਰਿਕ ਬਣਨ ਦੇ ਨਾਲ-ਨਾਲ ਆਪਣੇ ਹੁਨਰ ਨਾਲ ਸਮਾਜ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਵੀ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab , DC Sangrur , Deputy Commissioner Sangrur , Jitendra Jorwal , Sangrur , Gyaan Kirnan Di Chhoh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD