Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਗਬਾਨੀ ਵਿਭਾਗ ਵੱਲੋਂ ਪਲਾਂਟੇਸ਼ਨ ਡਰਾਈਵ ਦੀ ਹੋਈ ਸ਼ਰੂਆਤ : ਡੀ.ਸੀ. ਮੋਨੀਸ਼ ਕੁਮਾਰ

ਪਹਿਲੇ ਪੜਾਅ ਵਿਚ ਲਗਾਏ ਜਾਣਗੇ 1.25 ਲੱਖ ਬੂਟੇ, ਜ਼ਿਲ੍ਹੇ ਦੇ 500 ਸਕੂਲਾਂ ਵਿੱਚ ਇੱਕੋ ਸਮੇਂ ਤੇ 5000 ਬੂਟੇ ਲਗਾਏ ਗਏ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 15 Jul 2022

Last updated on: Jul 15, 2022, 00:00 IST

ਸੂਬੇ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪਲਾਂਟੇਸ਼ਨ ਡਰਾਈਵ ਦੇ ਪਹਿਲੇ ਪੜਾਅ ਵਿੱਚ 1.25 ਲੱਖ ਫਲਦਾਰ ਬੂਟੇ ਪੰਜਾਬ ਦੇ ਹਰੇਕ ਪਿੰਡ ਦੇ ਸਰਕਾਰੀ ਸਕੂਲਾਂ/ਸਾਂਝੀਆਂ ਥਾਵਾਂ ਵਿੱਚ ਲਾਉਣ ਦੀ ਸ਼ੁਰੂਆਤ ਅੱਜ ਬਾਗਬਾਨੀ, ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਰਾਜ ਪੱਧਰ ਤੇ ਕੀਤੀ ਗਈ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸੀ.ਸੈ. ਸਕੂਲ (ਲੜਕੀਆਂ) ਵਿੱਚ ਆਪਣੇ ਹੱਥੀਂ ਪਹਿਲਾ ਬੂਟਾ ਲਗਾ ਕੇ ਇਸ ਮੁਹਿੰਮ ਦਾ ਆਗਾਜ ਕੀਤਾ ਗਿਆ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 500 ਸਕੂਲਾਂ ਵਿੱਚ ਇੱਕੋ ਸਮੇਂ ਤੇ 5000 ਬੂਟਾ ਲਗਾਇਆ ਗਿਆ ਹੈ, ਜੋ ਸਕੂਲਾਂ ਦੀ ਦਿੱਖ ਨੂੰ ਸਵਾਰਦੇ ਹੋਏ ਵਾਤਾਵਰਨ ਨੂੰ ਵੀ ਸਾਫ-ਸੁਥਰਾ ਬਣਾਉਣਗੇ। ਇਹ ਮੁਹਿੰਮ ਡਾਇਰੈਕਟਰ ਬਾਗਬਾਨੀ ਪੰਜਾਬ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ.  ਦੀ ਅਗਵਾਈ ਹੇਠ ਬਾਗਬਾਨੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਸਾਂਝੇ ਯਤਨਾਂ ਅਤੇ ਅਣਥੱਕ ਮਿਹਨਤ ਨਾਲ ਸਫਲ ਹੋਈ ਹੈ। ਇਸ ਮੌਕੇ ਤੇ ਡਿਪਟੀ ਡਾਇਰੈਕਟਰ ਬਾਗਬਾਨੀ ਹਰਭਜਨ ਸਿੰਘ ਭੁੱਲਰ, ਡਿਪਟੀ ਡੀ.ਈ.ਓ (ਸੈਕੰਡਰੀ) ਗੁਰਬਚਨ ਸਿੰਘ, ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਆਹਲੂਵਾਲੀਆ, ਬਾਗਬਾਨੀ ਅਫਸਰ ਕਵਲਜਗਦੀਪ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD