Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਦੀ ਸੂਹ 'ਤੇ, ਹੁਣ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ

ਪੰਜਾਬ ਅਤੇ ਮਹਾਰਾਸ਼ਟਰ ਪੁਲਿਸ ਦੁਆਰਾ ਬਿਹਤਰ ਤਾਲਮੇਲ ਨਾਲ ਚਲਾਏ ਆਪਰੇਸ਼ਨ ਉਪਰੰਤ ਕੀਤੀ ਗਈ ਬਰਾਮਦਗੀ, ਇਸ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੁੱਲ 148 ਕਿਲੋਗ੍ਰਾਮ ਹੈਰੋਇਨ ਦੀ ਕੀਤੀ ਬਰਾਮਦਗੀ

Crime News World, Police, Crime News, Punjab Police, Maharashtra Police, Director General of Police, DGP Punjab Gaurav Yadav,  Anti Drug Mission

5 Dariya News

5 Dariya News

5 Dariya News

ਚੰਡੀਗੜ੍ਹ , 15 Jul 2022

Last updated on: Jul 15, 2022, 00:00 IST

ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੁੰਬਈ ਦੇ ਨਹਾਵਾ ਸ਼ੇਵਾ ਬੰਦਰਗਾਹ ਵਿਖੇ ਇੱਕ ਕੰਟੇਨਰ ਤੋਂ ਲਗਭਗ 73 ਕਿਲੋਗ੍ਰਾਮ ਹੈਰੋਇਨ ਦੀ ਇੱਕ ਹੋਰ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਯੂਏਈ ਤੋਂ ਹੈਰੋਇਨ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਪੰਜਾਬ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਗਈ।

ਪੰਜਾਬ ਪੁਲਿਸ ਵੱਲੋਂ ਇਹ ਵੱਡੀ ਖੇਪ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਇੱਕ ਕੰਟੇਨਰ ਤੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤੀ ਗਈ ਹੈ। ਇਸ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਤਿੰਨ ਦਿਨਾਂ ਅੰਦਰ ਕੁੱਲ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ। 

ਡੀਜੀਪੀ ਨੇ ਕਿਹਾ ਕਿ ਦਿੱਲੀ ਅਧਾਰਤ ਦਰਾਮਦਕਾਰ 'ਨੰਦਨੀ ਟਰੇਡਰਜ਼' ਵੱਲੋਂ ਦਰਾਮਦ ਕੀਤੇ ਗਏ ਚਿੱਟੇ ਸੰਗਮਰਮਰ ਦੀਆਂ ਟਾਈਲਾਂ ਵਾਲੇ ਕੰਟੇਨਰ ਦੇ ਦਰਵਾਜ਼ੇ ਦੇ ਬਾਰਡਰ ਵਿੱਚ ਨਸ਼ੀਲੇ ਪਦਾਰਥਾਂ ਨੂੰ ਛੁਪਾ ਕੇ ਰੱਖਿਆ ਗਿਆ ਸੀ। 

ਇਸ ਨਸ਼ੀਲੇ ਪਦਾਰਥ ਨੂੰ ਛੁਪਾਉਣ ਉਪਰੰਤ ਮੁਲਜ਼ਮਾਂ ਨੇ ਦਰਵਾਜ਼ੇ ਦੀ ਬਾਰਡਰ ਨੂੰ ਬੜੀ ਸਾਵਧਾਨੀ ਨਾਲ ਵੇਲਡ ਕਰਕੇ ਇਸ ਨੂੰ ਦੁਬਾਰਾ ਪੇਂਟ ਕੀਤਾ। ਡੀਜੀਪੀ ਗੌਰਵ ਯਾਦਵ ਨੇ ਇਸ ਬਰਾਮਦਗੀ ਨੂੰ ਪੰਜਾਬ ਪੁਲਿਸ ਦੀ ਇੱਕ ਹੋਰ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਇਹ ਬਰਾਮਦਗੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੀ ਨਿਰੰਤਰਤਾ ਵਿੱਚ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਜਾਰੀ ਰਹੇਗੀ। ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ, ਉਨ੍ਹਾਂ ਕਿਹਾ ਕਿ ਸੂਹ ਮਿਲਣ ਉਪਰੰਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ. ਨਗਰ ਨੇ ਤੁਰੰਤ ਇੱਕ ਪੁਲਿਸ ਟੀਮ ਨੂੰ ਮੁੰਬਈ ਭੇਜਿਆ ਅਤੇ ਨਾਹਵਾ ਸ਼ੇਵਾ ਬੰਦਰਗਾਹ 'ਤੇ ਤਾਇਨਾਤ ਕਰ ਦਿੱਤਾ।

ਡੀਜੀਪੀ ਨੇ ਕਿਹਾ ਕਿ ਮਹਾਰਾਸ਼ਟਰ ਪੁਲਿਸ ਦੁਆਰਾ ਉਚਿਤ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਪਾਲਣਾ ਕਰਨ ਤੋਂ ਬਾਅਦ, ਕੰਟੇਨਰ ਨੂੰ ਖੋਲ੍ਹਿਆ ਗਿਆ, ਜਿਸ ਤੋਂ 73 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਿਸ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।     

 

Tags: Crime News World , Police , Crime News , Punjab Police , Maharashtra Police , Director General of Police , DGP Punjab Gaurav Yadav , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD