Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਨਸਾ ਪੁਲਿਸ ਨੇ ਕਤਲ ਕੇਸ ਨੂੰ ਕੁਝ ਹੀ ਘੰਟਿਆਂ ਅੰਦਰ ਸੁਲਝਾ ਕੇ ਮੁਲਜਿਮ ਨੂੰ ਵਰਤੇ ਆਲਾਜਰਬ ਸਮੇਤ ਕੀਤਾ ਕਾਬੂ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 15 Jul 2022

Last updated on: Jul 15, 2022, 00:00 IST

ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਿਤੀ 14-07-2022 ਨੂੰ ਪਿੰਡ ਰਾਏਪੁਰ (ਥਾਣਾ ਜੌੜਕੀਆਂ) ਵਿਖੇ ਦਰਜ਼ ਹੋਏ ਕਤਲ ਦੇ ਮੁਕੱਦਮੇ ਨੂੰ ਕੁਝ ਹੀ ਘੰਟਿਆ ਅੰਦਰ ਸੁਲਝਾ ਕੇ ਮੁਲਜਿਮ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਮੁਲਜਿਮ ਪਾਸੋਂ ਵਰਤਿਆ ਆਲਾਜਰਬ ਘੋਟਨਾ, ਇੱਕ ਡੀ.ਵੀ.ਆਰ. ਅਤੇ ਜੇਵਰਾਤ ਸੋਨਾ/ਚਾਂਦੀ ਬਰਾਮਦ ਕਰਵਾਏ ਗਏ ਹਨ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 14-07-2022 ਨੂੰ ਥਾਣਾ ਜੌੜਕੀਆਂ ਪੁਲਿਸ ਪਾਸ ਇਤਲਾਹ ਮਿਲੀ ਕਿ ਪਿੰਡ ਰਾਏਪੁਰ ਵਿਖੇ ਇੱਕ ਔਰਤ ਦਾ ਕਤਲ ਹੋ ਗਿਆ ਹੈ। ਇਤਲਾਹ ਮਿਲਣ ਤੇ ਤੁਰੰਤ ਸ੍ਰੀ ਗੋਬਿੰਦਰ ਸਿੰਘ ਡੀ.ਐਸ.ਪੀ. (ਸ:ਡ:) ਸਰਦੂਲਗੜ ਅਤੇ ਇੰਸਪੈਕਟਰ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਜੌੜਕੀਆਂ ਸਮੇਤ ਪੁਲਿਸ ਪਾਰਟੀ ਦੇ ਮੌਕਾ ਪਰ ਪੁੱਜੇ। 

ਜਿਥੇ ਮੁਦਈ ਮਿੱਠੂ ਰਾਮ ਉਰਫ ਜਸਪਾਲ ਸਿੰਘ ਪੁੱਤਰ ਵੀਰ ਚੰਦ ਵਾਸੀ ਨੰਗਲ ਥਾਣਾ ਰਤੀਆ (ਹਰਿਆਣਾ) ਦੇ ਬਿਆਨ ਪਰ ਮੁਕੱਦਮਾ ਨੰਬਰ 38 ਮਿਤੀ 14-07-2022 ਅ/ਧ 302 ਹਿੰ:ਦੰ: ਥਾਣਾ ਜੌੜਕੀਆਂ ਦਰਜ਼ ਰਜਿਸਟਰ ਕਰਕੇ ਪੁਲਿਸ ਪਾਰਟੀ ਵੱਲੋਂ ਡੂੰਘਾਈ ਨਾਲ ਤਫਤੀਸ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ ਸ਼ੱਕ ਦੀ ਸੂਈ ਮ੍ਰਿਤਕ ਦੇ ਘਰਵਾਲੇ ਸ਼ਤੀਸ ਕੁਮਾਰ ਪੁੱਤਰ ਰਾਮ ਲਾਲ ਵਾਸੀ ਰਾਏਪੁਰ ਵੱਲ ਜਾਣ ਕਰਕੇ ਮੁਲਜਿਮ ਸ਼ਤੀਸ ਕੁਮਾਰ ਨੂੰ ਤੁਰੰਤ ਕਾਬੂ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਜਿਸਨੇ ਤਫਤੀਸ ਦੌਰਾਨ ਮੰਨਿਆ ਕਿ ਇਹ ਕਤਲ ਉਸ ਵੱਲੋ ਹੀ ਕੀਤਾ ਗਿਆ ਹੈ। 

ਜਿਸਦੀ ਨਿਸ਼ਾਨਦੇਹੀ ਤੇ ਉਸ ਪਾਸੋਂ ਆਲਜਰਬ ਘੋਟਨਾ, ਇੱਕ ਡੀ.ਵੀ.ਆਰ. ਅਤੇ ਜੇਵਰਾਤ ਸੋਨਾਂ/ਚਾਂਦੀ ਬਰਾਮਦ ਕਰਵਾਏ ਗਏ। ਮੁਕੱਦਮਾ ਦੀ ਮੁਢਲੀ ਤਫਤੀਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜਿਮ ਆਰਥਿਕ ਪੱਖੋ ਟੁਟਿਆ ਹੋਇਆ ਸੀ, ਜੋ ਆਪਣੀ ਪਤਨੀ ਦੇ ਗਹਿਣੇ ਵੇਚਣ ਦੀ ਤਾਂਕ ਵਿੱਚ ਸੀ ਅਤੇ ਜਿਸਨੇ ਆਪਣੀ ਪਤਨੀ ਨੂੰ ਕਤਲ ਕਰਨ ਦਾ ਪਲਾਨ ਪਹਿਲਾਂ ਹੀ ਬਣਾਇਆ ਹੋਇਆ ਸੀ। 

ਜਿਸ ਕਰਕੇ ਉਸਨੇ ਪਹਿਲਾਂ ਆਪਣੇ ਲੜਕੇ ਅਤੇ ਲੜਕੀ ਨੂੰ ਕੋਈ ਨਸ਼ੀਲੀ ਚੀਜ ਦੇ ਕੇ ਸੁਲਾ ਦਿੱਤਾ ਅਤੇ ਫਿਰ ਆਪਣੀ ਪਤਨੀ ਦਾ ਗਲਾ ਘੁੱਟ ਕੇ ਮਾਰਨ ਦੀ ਕੋਸਿਸ਼ ਕੀਤੀ, ਪਰ ਜਦ ਨਾ ਮਰੀ ਤਾਂ ਘਰ ਵਿੱਚ ਪਿਆ ਘੋਟਨਾ ਚੁੱਕ ਕੇ ਸਿਰ ਵਿੱਚ ਮਾਰ ਕੇ ਉਸਦਾ ਕਤਲ ਕਰ ਦਿੱਤਾ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾ ਦੀ ਤਫਤੀਸ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD