Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

'ਆਪ' ਮੰਤਰੀ ਮੀਤ ਹੇਅਰ ਨੇ ਸ਼ਹੀਦ ਭਗਤ ਸਿੰਘ ਨੂੰ 'ਅੱਤਵਾਦੀ' ਕਹਿਣ 'ਤੇ ਸਿਮਰਨਜੀਤ ਸਿੰਘ ਮਾਨ ਦੀ ਕੀਤੀ ਨਿੰਦਾ

ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਵੱਲੋਂ ਕੀਤੀ ਗਈ ਟਿੱਪਣੀ ਸ਼ਰਮਨਾਕ, ਤੁਰੰਤ ਮੁਆਫੀ ਮੰਗਣ: ਮੰਤਰੀ ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Shaheed Bhagat Singh

Web Admin

Web Admin

5 Dariya News

ਚੰਡੀਗੜ੍ਹ , 15 Jul 2022

Last updated on: Jul 15, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਨਿੰਦਣਯੋਗ ਹੈ ਅਤੇ ਉਹ ਤੁਰੰਤ ਬਿਨਾ ਸ਼ਰਤ ਮੁਆਫੀ ਮੰਗਣ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉੱਚ ਸਿੱਖਿਆ ਅਤੇ ਭਾਸ਼ਾ ਮੰਤਰੀ ਮੀਤ ਹੇਅਰ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਭਗਤ ਸਿੰਘ ਨੂੰ ਸਰਕਾਰੀ ਤੌਰ ਉਤੇ ਸ਼ਹੀਦ ਦਾ ਦਰਜਾ ਦੇਵੇਗੀ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਹੁੰਦੇ ਹੋਏ ਇਹ ਮੁੱਦਾ ਕਈ ਵਾਰ ਪਾਰਲੀਮੈਂਟ ਵਿੱਚ ਚੁੱਕਿਆ। ਭਗਤ ਸਿੰਘ ਸਾਡਾ ਆਦਰਸ਼ ਹਨ ਅਤੇ ਮੈਂ ਪੂਰੀ ਜ਼ਿੰਮੇਵਾਰੀ ਨਾਲ ਇਹ ਕਹਿੰਦਾ ਹਾਂ ਕਿ ਪੰਜਾਬ ਸਰਕਾਰ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਵੇਗੀ। 

ਉਨ੍ਹ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤਾ ਗਿਆ ਬਿਆਨ ਸ਼ਰਮਨਾਕ ਹੈ। ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦਾ ਨਿਰਾਦਰ ਕੀਤਾ ਹੈ।  ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਦੀ ਲੜਾਈ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਛੋਟੀ ਉਮਰ ਵਿੱਚ ਆਪਣੀ ਕੁਰਬਾਨੀ ਦਿੱਤੀ, ਉਨ੍ਹਾਂ ਉਤੇ ਇਕੱਲੇ ਪੰਜਾਬ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਮਾਣ ਹੈ। ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਦੇਸ਼ ਵਿੱਚ ਆਜ਼ਾਦੀ ਮਾਣ ਰਹੇ ਹਾਂ। ਪ੍ਰੰਤੂ ਇਹ ਬੜੇ ਦੁੱਖ ਦੀ ਗੱਲ ਹੈ ਕਿ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਇੱਕ ਕੌਮੀ ਨਾਇਕ ਉਹਨਾਂ ਦਾ ਬਣਦਾ ਸਤਿਕਾਰ ਨਹੀਂ ਦੇ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਲੋਕਤੰਤਰਿਕ ਅਤੇ ਧਰਮ-ਨਿਰਪੱਖ  ਪਾਰਟੀ ਹੈ। ਸ਼ਹੀਦ ਭਗਤ ਸਿੰਘ ਦਾ ਨਿਰਾਦਰ ਕਰਨ ਅਤੇ ਪੰਜਾਬੀਆਂ ਦੇ ਦਿਲਾਂ ਨੂੰ ਠੇਸ ਪਹੁੰਚਾਉਣ ਦੇ ਲਈ ਸਿਮਰਨਜੀਤ ਸਿੰਘ ਮਾਨ ਵਿਰੁੱਧ ਕਾਨੂੰਨੀ ਤੌਰ ਉਤੇ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਧਰਮਕੋਟ ਤੋਂ ਵਿਧਾਇਕ ਦਵਿੰਦਰ ਸਿੰਘ ਢੋਸ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Shaheed Bhagat Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD