Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਥਾਨਕ ਸਰਕਾਰਾਂ ਮੰਤਰੀ ਦਾ ਐਲਾਨ, ਸਫ਼ਾਈ ਸੇਵਕਾਂ/ਸੀਵਰਮੈਨਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲੁਧਿਆਣਾ 'ਚ 15.8 ਕਰੋੜ ਰੁਪਏ ਦੀ ਲਾਗਤ ਨਾਲ 10 ਫਾਇਰ ਟੈਂਡਰ ਅਤੇ 350 ਈ-ਰੇਹੜਾ ਕੀਤੇ ਸਮਰਪਿਤ

Dr. Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajinderpal Kaur Chhina, Madan Lal Bagga, Ashok Parashar Pappi

Web Admin

Web Admin

5 Dariya News

ਲੁਧਿਆਣਾ , 15 Jul 2022

Last updated on: Jul 15, 2022, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਕੁੱਝ ਦਿਨਾਂ ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਵੱਲੋਂ ਕੈਬਨਿਟ ਮੰਤਰੀ ਦੇ ਹੱਥੋਂ ਜੂਸ ਪੀਣ ਤੋਂ ਬਾਅਦ ਭੁੱਖ ਹੜਤਾਲ ਖ਼ਤਮ ਕਰਨ ਮੌਕੇ ਨਗਰ ਨਿਗਮ ਜ਼ੋਨ-ਏ ਦਫ਼ਤਰ ਦੇ ਬਾਹਰ ਇੱਕ ਐਲਾਨ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਤਕਨੀਕੀ ਖਾਮੀ ਸੀ ਜਿਹੜੀ ਕਿ  ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਵਿੱਚ ਮੁੱਖ ਰੁਕਾਵਟ ਸੀ। 

ਉਨ੍ਹਾਂ ਕਿਹਾ ਕਿ ਨਿਗਮ ਨੂੰ ਅਗਲੀ ਹਾਊਸ ਮੀਟਿੰਗ ਦੌਰਾਨ ਇਸ ਸਬੰਧ ਵਿੱਚ ਨਵਾਂ ਮਤਾ ਪਾਸ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਸਾਰੀਆਂ ਰਸਮਾਂ ਪੂਰੀਆਂ ਕਰੇਗੀ।ਉਨ੍ਹਾਂ ਵਿਧਾਇਕਾਂ ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਫ਼ਾਈ ਸੇਵਕਾਂ/ਸੀਵਰਮੈਨਾਂ ਦਾ ਮੁੱਦਾ ਉਠਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੈਗੂਲਰ ਨੌਕਰੀ ਸਫ਼ਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ 'ਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਕੋਵਿਡ-19 ਦੌਰਾਨ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਸਾਫ਼ ਸੁਥਰਾ ਮਾਹੌਲ ਯਕੀਨੀ ਬਣਾਇਆ।

ਬਾਅਦ ਵਿੱਚ, ਸਥਾਨਕ ਸਰਕਾਰਾਂ ਮੰਤਰੀ ਨੇ ਵਿਧਾਇਕਾਂ ਦੇ ਨਾਲ ਰੇਲਵੇ ਸਟੇਸ਼ਨ ਨੇੜੇ ਸਥਾਨਕ ਫਾਇਰ ਬ੍ਰਿਗੇਡ ਸਟੇਸ਼ਨ ਤੋਂ ਆਧੁਨਿਕ ਅਤੇ ਉੱਨਤ ਦਸ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਅੱਗ ਬੁਝਾਊ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇਨ੍ਹਾਂ ਉੱਚ ਗੁਣਵੱਤਾ ਵਾਲੇ ਵਾਹਨਾਂ 'ਤੇ 6.44 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਹ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸਹਾਈ ਸਿੱਧ ਹੋਣਗੇ।

ਇਸੇ ਤਰ੍ਹਾਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਡਾ. ਇੰਦਰਬੀਰ ਸਿੰਘ ਨਿੱਝਰ ਦੇ ਨਾਲ ਸ਼ਹਿਰ ਦੇ ਸਾਰੇ 95 ਵਾਰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ 9.36 ਕਰੋੜ ਰੁਪਏ ਦੇ ਈ-ਰੇਹੜਾ ਪ੍ਰੋਜੈਕਟ ਦੀ ਸ਼ੁਰੂਆਤ ਵੀ ਵਾਹਨਾਂ ਨੂੰ ਝੰਡੀ ਦੇ ਕੇ ਕੀਤੀ ਗਈ। ਉਨ੍ਹਾਂ ਕਿਹਾ ਕਿ 350 ਈ-ਰੇਹੜਿਆਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਦੇ ਡੱਬੇ ਹੋਣਗੇ ਜੋ ਕੂੜੇ ਨੂੰ ਵੱਖ-ਵੱਖ ਕਰਨ ਲਈ ਰਾਹ ਪੱਧਰਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਈ-ਰੇਹੜਿਆਂ ਨੂੰ ਨਿਰਵਿਘਨ ਚਲਾਉਣ ਨੂੰ ਯਕੀਨੀ ਬਣਾਉਣ ਲਈ ਜ਼ੋਨ ਅਨੁਸਾਰ ਚਾਰਜਿੰਗ ਪੁਆਇੰਟ ਲਗਾਏ ਜਾ ਰਹੇ ਹਨ।

ਇਸ ਤੋਂ ਪਹਿਲਾਂ ਅੱਜ ਸਵੇਰ ਸਮੇਂ ਸਥਾਨਕ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr. Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajinderpal Kaur Chhina , Madan Lal Bagga , Ashok Parashar Pappi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD