Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਲੁਧਿਆਣਾ ਵੱਲੋਂ ਪਰਵਾਸ ਦਾ ਯੋਰਪੀਨ ਅੰਕ ਲੋਕ ਅਰਪਨ

Cultural

5 Dariya News

5 Dariya News

5 Dariya News

ਲੁਧਿਆਣਾ , 15 Jul 2022

Last updated on: Jul 15, 2022, 00:00 IST

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ ਅਠਾਰ੍ਹਵਾਂ ਅੰਕ  ਭਾਗ ਪਹਿਲਾ ਯੋਰਪੀਨ ਲੇਖਕ ਤੇ ਪੰਜਾਬੀ ਸਾਹਿੱਤ ਲੋਕ ਅਰਪਨ ਸਮਾਗਮ ਕੀਤਾ ਗਿਆ।  ਜਿਸ ਵਿੱਚ ਸ. ਮੋਤਾ ਸਿੰਘ ਸਰਾਏ ਸੰਚਾਲਕ ਪੰਜਾਬੀ ਸੱਥ ਯੂ. ਕੇ. ਅਤੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਪ੍ਰੋਫ਼ੈਸਰ ਕਲੀਵਲੈਂਡ ਯੂਨੀਵਰਸਿਟੀ ਅਮਰੀਕਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ  ਕੀਤੀ।

ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪਰਵਾਸ ਦੇ ਇਸ ਅੰਕ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੱਤੀ। ਡਾਃ ਸ ਪ ਸਿੰਘ  ਨੇ ਕਿਹਾ ਕਿ ਇਸ ਅੰਕ ਵਿਚ ਬਰਤਾਨੀਆ ਨੂੰ ਛੱਡ ਕੇ ਯੂਰੋਪ (ਇਟਲੀ, ਜਰਮਨੀ, ਗਰੀਸ, ਪੁਰਤਗਾਲ, ਫਰਾਂਸ, ਸਵੀਡਨ, ਬੈਲਜੀਅਮ ਆਦਿ) ਦੇ ਗਿਆਰਾਂ ਮੁਲਕਾਂ ਵਿੱਚ ਸਰਗਰਮ  46 ਪੰਜਾਬੀ ਲੇਖਕਾਂ ਦਾ ਜੀਵਨ ਬਿਓਰਾ,ਉਨ੍ਹਾਂ ਦੀਆਂ ਰਚਨਾਵਾਂ ਅਤੇ ਯੂਰਪ ਵਿਚ ਦੋ ਸਰਗਰਮ ਪੰਜਾਬੀ ਸਾਹਿਤ ਸਭਾਵਾਂ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਪੰਜ ਨਾਦ ਸੰਸਥਾ ਜਰਮਨੀ ਦੀ ਸਥਾਪਨਾ ਤੇ ਹੁਣ ਤਕ ਦੀਆਂ ਕਾਰਗੁਜ਼ਾਰੀਆਂ ਬਾਰੇ ਲੇਖ ਸ਼ਾਮਲ ਹਨ।

ਪ੍ਰੋ. ਗੁਰਭਜਨ ਗਿੱਲ ਚੇਅਰਮੈਨ ਲੋਕ ਵਿਰਾਸਤ ਅਕਾਡਮੀ ਅਤੇ ਮੁੱਖ ਸਲਾਹਕਾਰ 'ਪਰਵਾਸ' ਮੈਗਜ਼ੀਨ ਦੇ ਮੁੱਖ ਸਲਾਹਕਾਰ ਨੇ ਕਿਹਾ ਕਿ 'ਪਰਵਾਸ' ਮੈਗਜ਼ੀਨ ਪੰਜਾਬ ਵਿੱਚ ਹੀ ਨਹੀਂ ਬਲਕਿ ਜਿੱਥੇ ਕਿਤੇ ਵੀ ਪੰਜਾਬੀ ਪਾਠਕ ਅਤੇ ਲੇਖਕ ਵੱਸਦਾ ਹੈ ਉੱਥੇ ਇਸ ਨੂੰ ਹਰਮਨ ਪਿਆਰਤਾ ਮਿਲੀ ਹੈ। ਇਸ ਦਾ ਕਾਰਨ ਇਹ ਹੈ ਕਿ ਪਰਵਾਸ ਮੈਗਜ਼ੀਨ ਪਰਵਾਸੀ ਲੇਖਕਾਂ ਨੂੰ ਆਰਥਿਕ, ਮਾਨਸਿਕ ਸੋਸ਼ਣ ਤੋਂ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾ ਰਿਹਾ ਹੈ।

ਡਾ. ਗੁਰਬਖ਼ਸ਼ ਸਿੰਘ ਭੰਡਾਲ ਨੇ ਇਸ ਮੌਕੇ ਆਪਣੇ ਬਚਪਨ ਵਿੱਦਿਆ ਸਾਹਿਤ ਸਿਰਜਣਾ ਦਾ ਸਫ਼ਰ, ਕਲੀਵਲੈਂਡ ਸਟੇਟ ਯੂਨੀਵਰਸਿਟੀ ਅਮਰੀਕਾ ਵਿਚ ਆਪਣੇ   ਅਧਿਆਪਨ ਦੇ ਤਜ਼ਰਬੇ ਤੇ ਪਰਵਾਸ ਦੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ।  ਮੋਤਾ ਸਿੰਘ ਸਰਾਏ ਸੰਚਾਲਕ ਪੰਜਾਬੀ ਸੱਥ ਯੂ. ਕੇ. ਨੇ  ਕਿਹਾ ਕਿ ਅੱਜ ਵਿਸ਼ਵ ਦੇ ਹਰ ਖਿੱਤੇ ਵਿੱਚ ਜਿੱਥੇ ਵੀ ਪਰਵਾਸੀ ਸਾਹਿਤਕਾਰ ਵੱਸੇ ਹੋਏ ਹਨ ਉਥੇ ਉਹ ਪੰਜਾਬੀ ਮਾਂ ਬੋਲੀ ਅਤੇ ਲੋਕ ਵਿਰਾਸਤ ਨੂੰ ਸੰਭਾਲਣ ਲਈ ਯਤਨਸ਼ੀਲ ਹਨ ਕਿਉਂਕਿ ਉਨ੍ਹਾਂ ਦੀ ਮਾਤ ਭਾਸ਼ਾ ਉਨ੍ਹਾਂ ਦੀ ਰੂਹ ਦੀ ਬੋਲੀ ਹੈ  ਉਨ੍ਹਾਂ ਨੇ ਇੰਗਲੈਂਡ ਵਿੱਚ ਪੰਜਾਬੀਆਂ ਦੇ ਮੁੱਢਲੇ ਪਰਵਾਸ ਬਾਰੇ ਵੀ ਇਤਿਹਾਸ ਦੇ ਹਵਾਲੇ ਨਾਲ ਗੱਲ ਕੀਤੀ। 

ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਸ. ਮੋਤਾ ਸਿੰਘ ਸਰਾਏ ਤੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਨੂੰ ਫੁਲਕਾਰੀਆਂ ,ਸਨਮਾਨ ਚਿੰਨ੍ਹ ਅਤੇ ਪਰਵਾਸ ਮੈਗਜ਼ੀਨ ਦੇ ਅੰਕ ਦੇ ਕੇ ਸਨਮਾਨਤ ਕੀਤਾ ਗਿਆ।  ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਸਭਨਾਂ ਦਾ ਰਸਮੀ ਤੌਰ ਤੇ ਧੰਨਵਾਦ ਕਰਦੇ ਹੋਏ ਕਿਹਾ ਕਿ  ਵਿਦੇਸ਼ਾਂ ਵਿੱਚ ਪੰਜਾਬੀ ਸਾਹਿਤ ਅਤੇ ਭਾਸ਼ਾ ਦਾ ਪਰਚਮ ਲਹਿਰਾਉਣ ਵਾਲੇ ਦੋ ਦਾਨਿਸ਼ਮੰਦ ਵਿਅਕਤੀਆਂ ਹੱਥੋਂ ਪਰਵਾਸ ਦੇ ਅਠਾਰ੍ਹਵੇਂ ਅੰਕ ਦਾ ਰਿਲੀਜ਼ ਹੋਣਾ ਆਪਣੇ ਆਪ ਵਿੱਚ ਹੀ ਮਾਣ ਤੇ ਖ਼ੁਸ਼ੀ  ਦੀ ਗੱਲ ਹੈ।

ਇਸ ਮੌਕੇ  ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਪ੍ਰੋ ਰਵਿੰਦਰ ਭੱਠਲ ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਸ. ਹਰਸ਼ਰਨ ਸਿੰਘ ਨਰੂਲਾ ਕੌਂਸਲ ਮੈਂਬਰ,  ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ.ਜੀ.ਐਨ.ਆਈ.ਐਮ ਟੀ,ਪੰਜਾਬੀ ਸ਼ਾਇਰ ਤ੍ਰੈਲੋਚਨ ਲੋਚੀ, ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸ਼ਰਨਜੀਤ ਕੌਰ, ਅੰਮ੍ਰਿਤਪਾਲ ਸਿੰਘ ਸਰਾਏ ਤੇ ਰਜਿੰਦਰ ਸਿੰਘ ਸੰਧੂ ਸਹਿ ਸੰਪਾਦਕ ਪਰਵਾਸ ਵੀ ਹਾਜ਼ਰ ਰਹੇ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD