Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ' ਪੁਸਤਕ ਉੱਪਰ ਵਿਚਾਰ-ਚਰਚਾ ਆਯੋਜਿਤ ਕੀਤੀ ਗਈ

ਬੀਬੀ ਚਰਨਜੀਤ ਕੌਰ ਸੁਪਤਨੀ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਵਿਸ਼ੇਸ਼ ਸਨਮਾਨ

Cultural

Web Admin

Web Admin

5 Dariya News

ਐਸ.ਏ.ਐਸ ਨਗਰ , 16 Jul 2022

Last updated on: Jul 16, 2022, 00:00 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸ਼੍ਰੀ ਸੁਖਦੇਵ ਰਾਮ ਸੁੱਖੀ ਦੀ ਪੁਸਤਕ 'ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ' ਉਪਰ ਵਿਚਾਰ-ਚਰਚਾ ਆਯੋਜਿਤ ਕੀਤੀ ਗਈ। ਇਸ ਮੌਕੇ ਬੀਬੀ ਚਰਨਜੀਤ ਕੌਰ ਸੁਪਤਨੀ ਸ਼ਹੀਦ ਕਰਨੈਲ ਸਿੰਘ ਈਸੜੂ (ਗੋਆ ਆਜ਼ਾਦੀ ਦੇ ਮਹਾਨ ਸ਼ਹੀਦ) ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ । ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। 

 ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਆਏ ਹੋਏ ਸਾਹਿਤਕਾਰਾਂ, ਪਾਠਕਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ ਗਿਆ , ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਇਆ ਗਿਆ ਅਤੇ ਆਜ਼ਾਦੀ ਸੰਗਰਾਮ ਵਿੱਚ ਔਰਤਾਂ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਕਰਵਾਏ ਜਾ ਰਹੇ ਸਮਾਗਮ ਦੇ ਮਨੋਰਥ ਬਾਰੇ ਜਾਣਕਾਰੀ ਦੇ ਕੇ ਚਰਚਾ ਦਾ ਆਗਾਜ਼ ਕੀਤਾ ਗਿਆ।

 ਉਨ੍ਹਾਂ ਦੱਸਿਆ ਕਿ ਪ੍ਰੋ. ਗੁਰਪ੍ਰੀਤ ਸਿੰਘ (ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ)ਵੱਲੋਂ 'ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ' ਪੁਸਤਕ ਬਾਰੇ ਆਪਣੇ ਚਰਚੇ ਵਿਚ ਬੜੇ ਖੋਜ ਭਰਪੂਰ ਅਤੇ ਗੰਭੀਰ ਤੱਥ ਪੇਸ਼ ਕੀਤੇ ਗਏ । ਉਨ੍ਹਾਂ ਨੇ ਪੁਸਤਕ ਵਿੱਚ ਦਰਜ 14 ਵੀਰਾਂਗਣਾਂ ਦੇ ਜੀਵਨ ਸੰਘਰਸ਼ ਅਤੇ ਸੰਤਾਪ ਬਾਰੇ ਵਿਸਥਾਰ-ਪੂਰਵਕ ਗੱਲ ਕਰਦਿਆਂ ਉਨ੍ਹਾਂ ਨੇ ਸਮਕਾਲੀ ਨਾਰੀ ਦੇ ਸੰਘਰਸ਼ਾਂ ਅਤੇ ਬਲਿਦਾਨਾਂ ਨੂੰ ਵੀ ਆਪਣੀ ਚਰਚਾ ਦਾ ਵਿਸ਼ਾ ਬਣਾਇਆ ਗਿਆ । 

 ਉਨ੍ਹਾਂ ਕਿਹਾ ਇਸ ਮੌਕੇ ਸ਼੍ਰੀ ਗੁਰਚਰਨ ਸਿੰਘ (ਬੀਬੀ ਚਰਨਜੀਤ ਕੌਰ ਜੀ ਦੇ ਛੋਟੇ ਭਰਾ), ਗੁਰਪ੍ਰੀਤ ਸਿੰਘ ਨਿਆਮੀਆਂ, ਜਸਪਾਲ ਸਿੰਘ ਦੇਸੂਵੀ, ਆਰ.ਕੇ.ਭਗਤ, ਸਰਦਾਰਾ ਸਿੰਘ ਚੀਮਾ ਅਤੇ ਜਗਤਾਰ ਸਿੰਘ ਜੋਰਾ ਵੱਲੋਂ ਵੀ ਆਪਣੇ ਵਿਚਾਰਾਂ ਦੀ ਸਾਂਝ ਪਾ ਕੇ ਵਿਚਾਰ ਚਰਚਾ ਨੂੰ ਮਹੱਤਵਪੂਰਨ ਬਣਾਇਆ ਗਿਆ। ਇਨ੍ਹਾਂ ਤੋਂ ਇਲਾਵਾ ਸਮਾਗਮ ਵਿਚ ਜ਼ਿਲ੍ਹੇ ਦੀਆਂ ਅਨੇਕ ਨਾਮਵਰ ਸ਼ਖਸੀਅਤਾਂ ਜਿਵੇਂ ਸਰਬਜੀਤ 'ਸਾਗਾ', ਜਗਸੀਰ ਸਿੰਘ, ਗੁਰਬਖ਼ਸ਼ ਸਿੰਘ, ਪਰਵਿੰਦਰ ਸਿੰਘ, ਗੁਰਬਚਨ ਸਿੰਘ, ਹਰਿੰਦਰ ਸਿੰਘ, ਹਰਨੇਕ ਸਿੰਘ, ਜਗਦੇਵ ਦੇਬ, ਰਾਕੇਸ਼ ਸ਼ਰਮਾ, ਸੋਨੀਆ ਸ਼ਰਮਾ, ਸੰਜੀਵ ਸ਼ਰਮਾ, ਮਲਕੀਤ ਸਿੰਘ ਨਾਗਰਾ ਆਦਿ ਵੱਲੋਂ ਸ਼ਿਰਕਤ ਕੀਤੀ ਗਈ। 

ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੇ ਅੰਤ ਵਿਚ ਬੀਬੀ ਚਰਨਜੀਤ ਕੌਰ ਸੁਪਤਨੀ ਸ਼ਹੀਦ ਕਰਨੈਲ ਸਿੰਘ ਈਸੜੂ(ਗੋਆ ਆਜ਼ਾਦੀ ਦੇ ਮਹਾਨ ਸ਼ਹੀਦ) ਦਾ ਸਮੁੱਚੀ ਜੀਵਨ ਘਾਲਣਾ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ । ਉਨ੍ਹਾਂ ਦੱਸਿਆ ਇਸ ਸਮਾਗਮ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD