Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਨਗਰ ਨਿਗਮ ਦੀ ਸਾਂਝੀ ਪਹਿਲਕਦਮੀ : ਪੌਲੀਥੀਨ ਦੇ ਥੈਲਿਆਂ ਦੀ ਬਦਲ ਵਜੋਂ ਵਾਤਾਵਰਨ ਲਈ ਸਹਾਇਕ ਥੈਲੇ ਦੁਕਾਨਦਾਰਾਂ ਨੂੰ ਵੰਡੇ

ਮੋਹਾਲੀਨੂੰ ਪਾਲੀਥੀਨ ਮੁਕਤ ਕਰਨ ਲਈ ਹੋਰਨਾਂ ਸੰਸਥਾਵਾਂ ਨੂੰ ਵੀ ਅੱਗੇ ਆਉਣ ਦੀ ਲੋੜ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 16 Jul 2022

ਮੁਹਾਲੀ ਨਗਰ ਨਿਗਮ ਵੱਲੋਂ ਅੱਜ ਇਕ ਅਹਿਮ ਸਾਂਝੀ ਪਹਿਲਕਦਮੀ ਕਰਦੇ ਹੋਏ  ਕਰਿਆਨਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਸੈਕਟਰ 68 ਵਿਚ ਕਰਿਆਨਾ ਦੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਥੈਲਿਆਂ ਦੀ ਥਾਂ  ਵਾਤਾਵਰਨ ਲਈ ਸਹਾਇਕ ਥੈਲਿਆਂ ਦੀ ਵੰਡ ਕਰਨੀ ਸ਼ੁਰੂ ਕੀਤੀ। ਅਜਿਹੇ 50-50 ਥੈਲੇ ਹਰੇਕ ਕਰਿਆਨਾ ਦੁਕਾਨਦਾਰ ਨੂੰ ਦਿੱਤੇ ਜਾਣਗੇ। ਅੱਜ ਦੁਕਾਨਦਾਰਾਂ ਨੂੰ ਥੈਲੇ ਵੰਡਣ ਮੌਕੇ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੋਂ ਇਲਾਵਾ ਕੌਂਸਲਰ ਵਨੀਤ ਮਲਿਕ ਅਤੇ ਸਮਾਜ ਸੇਵੀ ਕੁਲਵਿੰਦਰ ਸੰਜੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੌਲੀਥੀਨ ਦੇ ਥੈਲੇ ਨਾ ਸਿਰਫ਼ ਵਾਤਾਵਰਣ ਲਈ ਘਾਤਕ ਹਨ ਸਗੋਂ ਇਨਸਾਨੀ ਜ਼ਿੰਦਗੀ ਲਈ ਵੀ ਘਾਤਕ  ਹਨ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਲੋਕਾਂ ਵੱਲੋਂ ਸੜਕਾਂ ਕਿਨਾਰੇ ਸੁੱਟੇ ਜਾਂਦੇ ਪਲਾਸਟਿਕ ਦੇ ਥੈਲਿਆਂ ਕਾਰਨ ਡਰੇਨੇਜ ਸਿਸਟਮ ਜਾਮ ਹੋ ਜਾਂਦਾ ਹੈ ਜਿਸ ਨਾਲ ਪਾਣੀ ਖਡ਼੍ਹਾ  ਹੁੰਦਾ ਹੈ ਤੇ ਲੋਕਾਂ ਦੇ ਘਰਾਂ ਵਿੱਚ ਵੜਦਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸਿੰਗਲ ਯੂਜ਼  ਪੌਲੀਥੀਨ ਦੇ ਥੈਲੇ ਬੈਨ ਕੀਤੇ ਜਾ ਚੁੱਕੇ ਹਨ  ਪਰ ਫੇਰ ਵੀ ਕਈ ਦੁਕਾਨਦਾਰ ਇਨ੍ਹਾਂ ਥੈਲਿਆਂ ਦੀ ਵਰਤੋਂ ਕਰ ਰਹੇ ਹਨ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ  ਪਲਾਸਟਿਕ ਦੇ ਥੈਲਿਆਂ ਦੀ ਗੰਦਗੀ ਤੋਂ ਬਚਾਉਣ ਅਤੇ ਮਾਲਵੇ ਵਾਤਾਵਰਣ ਪਰਿਵਰਤਨ ਲਈ ਉਪਰਾਲੇ ਕਰਨਾ ਹਰ ਸ਼ਹਿਰੀ ਦਾ ਫ਼ਰਜ਼ ਹੈ। ਉਨ੍ਹਾਂ ਇਸ   ਮੌਕੇ ਇਲਾਕਾ ਵਾਸੀਆਂ ਨੂੰ ਵੀ ਬੇਨਤੀ ਕੀਤੀ ਕਿ ਉਹ ਸਾਮਾਨ ਖਰੀਦਣ ਜਾਣ ਵੇਲੇ ਆਪਣੇ ਘਰੋਂ ਪਹਿਲੇ ਲੈ ਕੇ ਜਾਣਾ ਅਤੇ ਦੁਕਾਨਦਾਰਾਂ ਤੋਂ ਪਲਾਸਟਿਕ ਦੇ ਥੈਲਿਆਂ ਦੀ ਮੰਗ ਨਾ ਕਰਨ। ਉਨ੍ਹਾਂ ਇਸ ਮੌਕੇ ਕਰਿਆਨਾ ਮਰਚੈਂਟ ਐਸੋਸੀਏਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਵੱਲੋਂ ਇਹ ਨਗਰ ਨਿਗਮ ਦੀ ਇਸ ਸਾਂਝੀ ਪਹਿਲਕਦਮੀ ਵਿਚ ਨਗਰ ਨਿਗਮ ਨੂੰ ਸਹਿਯੋਗ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਰਿਆਨੇ ਦਾ ਸਾਮਾਨ ਤੋਂ ਇਲਾਵਾ ਹੋਰਨਾਂ ਸਾਮਾਨਾਂ ਨੂੰ ਵੇਚਣ ਵਾਲੇ ਦੁਕਾਨਦਾਰ ਵੀ ਆਪੋ ਆਪਣੇ ਦੁਕਾਨਾਂ ਤੋਂ ਪਲਾਸਟਿਕ ਦੇ ਥੈਲਿਆਂ  ਵਿੱਚ ਸਾਮਾਨ ਭਗਤਣਾ ਪੂਰੀ ਤਰ੍ਹਾਂ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਇਕ ਜੁਰਮ ਹੈ ਅਤੇ  ਦਸ ਦਿਨ ਦੇ ਪਹਿਲੇ ਰੱਖਣ ਵਾਲੇ ਦੁਕਾਨਦਾਰਾਂ ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਸਮੂਹ ਇਲਾਕਾ ਵਾਸੀਆਂ ਨੂੰ  ਬੇਨਤੀ ਕੀਤੀ ਕਿ ਉਹ ਨਗਰ ਨਿਗਮ ਨੂੰ ਸਹਿਯੋਗ ਕਰਨ ਤਾਂ ਜੋ ਪੌਲੀਥੀਨ ਦੇ ਥੈਲਿਆਂ ਤੋਂ ਮੁਹਾਲੀ ਨੂੰ ਮੁਕਤ ਬਣਾਇਆ ਜਾ ਸਕੇ।

ਇਸ ਮੌਕੇ ਸੱਤਪਾਲ ਸਿੰਘ , ਗੋਪਾਲ ਬਾਂਸਲ, ਰਾਕੇਸ਼ ਗੁਪਤਾ, ਪ੍ਰਦੀਪ ਗਰਗ, ਸ਼ਾਮ ਸੁੰਦਰ ਕੰਸਲ, ਨਿਊ ਕੁਆਲਿਟੀ ਸੈਕਟਰ 68, ਸਮਰੱਥ ਡਿਪਾਰਟਮੈਂਟ ਸੈਕਟਰ 68, ਮੁਹਾਲੀ ਡਿਪਾਰਟਮੈਂਟ,  ਜਿੰਦਲ ਕੁੰਭੜਾ, ਭਾਰਤ ਫੇਜ਼ 11, ਸਿੰਗਲਾ ਫੇਜ਼ 2, ਸਿੰਗਲਾ ਸਟੋਰ ਫੇਜ਼ 10, ਵਿੱਕੀ ਸੈਕਟਰ ਸੱਤਰ ਸਮੇਤ ਹੋਰ ਦੁਕਾਨਦਾਰ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD