Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਐਲਾਨ

ਇਸ ਜਨਤਕ ਲਹਿਰ ਲਈ ਲੋਕਾਂ ਤੋਂ ਸਹਿਯੋਗ ਮੰਗਿਆ, ਸੂਬੇ ਦੇ ਅਸਾਸਿਆਂ ਦੀ ਬੇਰਹਿਮੀ ਨਾਲ ਕੀਤੀ ਲੁੱਟ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Sant Balbir Singh Seechewal, Sultanpur Lodhi, Kapurthala,Holy Kali Bein

Web Admin

Web Admin

5 Dariya News

ਸੁਲਤਾਨਪੁਰ ਲੋਧੀ (ਕਪੂਰਥਲਾ) , 17 Jul 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਪਵਿੱਤਰ ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। 

ਉਨ੍ਹਾਂ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ਉਤੇ ਚੱਲਦਿਆਂ ਸੂਬਾ ਸਰਕਾਰ ਜਲਦੀ ਹੀ ਪੰਜਾਬ ਦੇ ਕੁਦਰਤੀ ਸਰੋਤਾਂ ਦਰਿਆਵਾਂ ਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਮੁਹਿੰਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਲਈ ਸ਼ਹੀਦ ਭਗਤ ਸਿੰਘ ਹਰਿਆਲੀ ਲਹਿਰ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।

ਗੁਰਬਾਣੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਰਾਹੀਂ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ (ਅਧਿਆਪਕ), ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ ਪਰ ਬਦਕਿਸਮਤੀ ਨਾਲ ਅਸੀਂ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਕ ਨਹੀਂ ਚੱਲ ਰਹੇ ਅਤੇ ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਬੇਹੱਦ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੇ ਸਾਨੂੰ ਰੁੱਖਾਂ ਦੇ ਮਹੱਤਵ ਦਾ ਪਾਠ ਪੜ੍ਹਾਇਆ ਕਿਉਂਕਿ ਲੋਕਾਂ ਨੂੰ ਆਕਸੀਜਨ ਸਿਲੰਡਰਾਂ ਦੀ ਸ਼ਕਲ ਵਿੱਚ ਮਸਨੂਈ ਸਾਹ ਲੈਣ ਲਈ ਮੋਟੀ ਰਕਮ ਖਰਚਣੀ ਪਈ, ਜਦੋਂ ਕਿ ਰੁੱਖ ਸਾਡੇ ਲਈ ਆਕਸੀਜਨ ਦਾ ਕੁਦਰਤੀ ਸਰੋਤ ਹਨ। ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਾਉਣ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਤਾਂ ਜੋ ਹਰਿਆਲੀ ਵਧਾਈ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਨੂੰ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਤਹੀ ਜਲ ਦੀ ਵਿਵੇਕਸ਼ੀਲ ਵਰਤੋਂ ਯਕੀਨੀ ਬਣਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਉਤੇ ਦਬਾਅ ਘਟਾ ਕੇ ਤੇਜ਼ੀ ਨਾਲ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਉਤੇ ਮਾਲੀ ਮਦਦ ਦਾ ਐਲਾਨ ਕੀਤਾ, ਜਿਸ ਕਾਰਨ ਸੂਬੇ ਭਰ ਵਿੱਚ 20 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ। 

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਕੋਸ਼ਿਸ਼ ਤਹਿਤ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਤੋੜਨ ਤੇ ਪਾਣੀ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਵਾਸਤੇ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ।ਸੂਬੇ ਦੇ ਵਾਤਾਵਰਨ ਨੂੰ ਤਬਾਹ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਜਿਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ, ਉਨ੍ਹਾਂ ਆਪਣੇ ਸਵਾਰਥਾਂ ਲਈ ਇਸ ਦੇ ਵਾਤਾਵਰਨ ਨੂੰ ਤਬਾਹ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਮੰਤਰੀਆਂ ਕੋਲ ਵੱਧ ਤੋਂ ਵੱਧ ਪੌਦੇ ਲਾ ਕੇ ਹਰਿਆਲੀ ਵਧਾਉਣ ਦੀ ਜ਼ਿੰਮੇਵਾਰੀ ਸੀ, ਉਨ੍ਹਾਂ ਇਸ ਦੇ ਉਲਟ ਕਮਿਸ਼ਨ ਲੈਣ ਲਈ ਰੁੱਖਾਂ ਦੀ ਬੇਰਹਿਮੀ ਨਾਲ ਕਟਾਈ ਦੀ ਇਜਾਜ਼ਤ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਬਰਤਾਨਵੀ ਰਾਜ ਤੋਂ ਵੀ ਜ਼ਿਆਦਾ ਸੂਬੇ ਦੇ ਅਸਾਸਿਆਂ ਦੀ ਲੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਪਣੇ ਸਵਾਰਥਾਂ ਲਈ ਗੈਰ-ਕਾਨੂੰਨੀ ਤਰੀਕੇ ਰਾਹੀਂ ਪੈਸਾ ਬਣਾਇਆ ਅਤੇ ਲੋਕਾਂ ਦੀ ਭਲਾਈ ਨੂੰ ਦਰਕਿਨਾਰ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਜਨਤਕ ਪੈਸੇ ਦੀ ਖੁੱਲ੍ਹੀ ਲੁੱਟ ਨਾਲ ਸੂਬੇ ਦਾ ਵਿਕਾਸ ਲੀਹ ਤੋਂ ਲਹਿ ਗਿਆ ਅਤੇ ਇਸ ਨਾਲ ਲੋਕ ਗਰੀਬੀ ਦੇ ਘੋਰ ਚੱਕਰ ਵਿੱਚ ਧੱਕੇ ਗਏ।

ਲੋਕਾਂ ਦੇ ਪੈਸੇ ਦੀ ਲੁੱਟ ਰੋਕਣ ਲਈ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਰੋਕਣ ਲਈ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਢੀ ਹੋਈ ਹੈ ਅਤੇ ਕਰ-ਦਾਤਾਵਾਂ ਦਾ ਪੈਸਾ ਹੁਣ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ `ਤੇ ਖ਼ਰਚ ਹੋ ਰਿਹਾ ਹੈ।

ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਲਈ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ, ਉਸ ਪਵਿੱਤਰ ਵੇਈਂ ਦੀ ਸਫ਼ਾਈ ਸਬੰਧੀ ਸੰਤ ਸੀਚੇਵਾਲ ਵੱਲੋਂ 22 ਵਰ੍ਹੇ ਪਹਿਲਾਂ ਅਰੰਭਿਆ ਇਤਿਹਾਸਕ ਕਾਰਜ ਅਹਿਮ ਤਬਦੀਲੀ ਦਾ ਸਬੱਬ ਬਣਿਆ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ ਦੀ ਵਿਰਾਸਤ ਨੂੰ ਅੱਗੇ ਲੈ ਜਾਣ ਲਈ ਅਜਿਹੇ ਉਪਰਾਲੇ ਵੱਡੇ ਪੱਧਰ `ਤੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਇਸ ਨੇਕ ਕਾਰਜ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਿਛਲੇ 22 ਵਰ੍ਹਿਆਂ ਦੌਰਾਨ ਪਾਵਨ ਵੇਈਂ ਦੀ ਸਫ਼ਾਈ ਲਈ ਕੀਤੇ ਉੱਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਸਦਕਾ ਇਸੇ ਤਰਜ਼ `ਤੇ ਬੁੱਢੇ ਨਾਲੇ ਅਤੇ ਚਿੱਟੀ ਵੇਈਂ ਦੀ ਵੀ ਸਫ਼ਾਈ ਕਰਨ ਦੀ ਲੋੜ `ਤੇ ਜ਼ੋਰ ਦਿੱਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਈਂ ਕੰਢੇ ਪੌਦਾ ਵੀ ਲਗਾਇਆ। ਉਨ੍ਹਾਂ ਵੇਈਂ ਦਾ ਪਾਣੀ ਵੀ ਪੀਤਾ ਤੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ।ਇਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੂਰਾਲ ਅਤੇ ਇੰਦਰਜੀਤ ਕੌਰ ਮਾਨ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਹੋਰ ਵੀ ਮੌਜੂਦ ਰਹੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਐਸ. ਭੂਪਤੀ, ਐਸ.ਐਸ.ਪੀ. ਆਰ.ਐਸ. ਸੰਧੂ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sant Balbir Singh Seechewal , Sultanpur Lodhi , Kapurthala , Holy Kali Bein

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD