Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੰਸਦ ਮੈਂਬਰ ਸਿਮਰਨਜੀਤ ਮਾਨ ਦਾ ਜਨਰਲ ਡਾਇਰ ਨੂੰ ਸਨਮਾਨਿਤ ਕਰਨ ਵਾਲੇ ਆਪਣੇ ਨਾਨੇ ਦਾ ਬਚਾਅ ਕਰਨਾ ਸ਼ਰਮਨਾਕ : ‘ਆਪ’

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਿਰਾਦਰ ਕਰਨ ਤੋਂ ਬਾਅਦ ਐਮਪੀ ਸਿਮਰਨਜੀਤ ਮਾਨ ਨੇ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦਾ ਕੀਤਾ ਅਪਮਾਨ: ਮਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Simranjit Singh Mann

Web Admin

Web Admin

5 Dariya News

ਚੰਡੀਗੜ੍ਹ , 17 Jul 2022

Last updated on: Jul 17, 2022, 00:00 IST

ਆਮ ਆਦਮੀ ਪਾਰਟੀ (ਆਪ) ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਉੱਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ 1919 ਵਿੱਚ ਸਾਕਾ ਜ਼ਲਿਆਂਵਾਲੇ ਬਾਗ਼ ਤੋਂ ਬਾਅਦ ਜਨਰਲ ਡਾਇਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਨ ਵਾਲੇ ਆਪਣੇ ਨਾਨਾ ਅਰੂੜ ਸਿੰਘ ਦੇ ਚਿਹਰੇ ਨੂੰ ਸਾਫ਼ ਸੁਥਰਾ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਮਪੀ ਮਾਨ ਆਪਣੇ ਨਾਨਾ ਅਰੂੜ ਸਿੰਘ, ਜੋ ਕਿ ਬਿ੍ਰਟਿਸ਼ ਪੱਖੀ ਸਿੱਖ ਸਨ, ਨੂੰ ਆਜ਼ਾਦੀ ਘੁਲਾਟੀਆ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ।ਕੰਗ ਨੇ ਕਿਹਾ ਕਿ ਸਿਮਰਨਜੀਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਜੱਲਿਆਂਵਾਲਾ ਬਾਗ਼ ਸਾਕਾ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸੈਂਕੜੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। 

ਕੰਗ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਲਈ ਮੁਆਫ਼ੀ ਮੰਗਣ ਦੀ ਬਜਾਏ ਜੱਲਿਆਂਵਾਲਾ ਬਾਗ਼ ਸਾਕਾ ਸਮੇਂ ਆਪਣੇ ਨਾਨਾ ਅਰੂੜ ਸਿੰਘ (ਉਸ ਸਮੇਂ ਜਥੇਦਾਰ ਸ੍ਰੀ ਹਰਿਮੰਦਰ ਸਾਹਿਬ) ਵੱਲੋਂ ਜਨਰਲ ਡਾਇਰ ਨੂੰ ਸਨਮਾਨਿਤ ਕਰਨ ਵਾਲੇ ਨੂੰ, ਸਾਫ਼ ਸੁਥਰਾ ਦੱਸ ਕੇ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।

ਕੰਗ ਨੇ ਕਿਹਾ ਕਿ ਮਾਨ ਨੇ ਆਪਣੇ ਨਾਨਾ ਅਰੂੜ ਵੱਲੋਂ ਜਨਰਲ ਡਾਇਰ ਨੂੰ ਸਨਮਾਨਿਤ ਕਰਨਾ ਇਸ ਲਈ ਜਾਇਜ਼ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਤੋਂ ਰੋਕਣ ਲਈ ਸਨਮਾਨਿਤ ਕੀਤਾ ਸੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਸਮਾਗਮ ਤੋਂ ਬਾਅਦ ਅਰੂੜ ਸਿੰਘ ਨੂੰ ਸਿੱਖਾਂ ਵੱਲੋਂ ਕੀਤੀ ਬਗ਼ਾਵਤ ਦਾ ਸਾਹਮਣਾ ਕਰਨ ਪਿਆ, ਕਿਉਂਕਿ ਉਸ ਨੂੰ ਬਿ੍ਰਟਿਸ਼ ਪੱਖੀ ਸਿੱਖ ਵਜੋਂ ਦੇਖਿਆ ਜਾਂਦਾ ਹੈ। 

ਕੰਗ ਨੇ ਕਿਹਾ ਕਿ ਐਮਪੀ ਸਿਮਰਨਜੀਤ ਮਾਨ ਆਪਣੇ ਪਰਿਵਾਰ ਦੇ ਇਤਿਹਾਸ ਨੂੰ ਸਾਫ਼ ਸੁਥਰਾ ਕਰਨ ਦੀ ਕੋਸ਼ਿਸ਼ ਨਾ ਕਰਨ, ਉਨ੍ਹਾਂ ਨੂੰ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰ ਦੀ ਅਸਲੀਅਤ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ। 

ਇਸ ਮੌਕੇ ਉਨ੍ਹਾਂ ਵਿਰੋਧੀ ਧਿਰ ਉੱਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਹੈਰਾਨ ਹਨ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਝੂਠਾ ਪ੍ਰਚਾਰ ਕਰਕੇ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।   

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Simranjit Singh Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD