Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਬੂਟਾ ਲਗਾਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਦੀ ਕੀਤੀ ਸ਼ੁਰੂਆਤ

ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸਮਾਣਾ ਹਲਕੇ 'ਚ ਲਗਾਏ ਜਾਣਗੇ 50 ਹਜ਼ਾਰ ਬੂਟੇ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਮਾਣਾ/ਪਟਿਆਲਾ , 17 Jul 2022

Last updated on: Jul 17, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਦੇ ਲਏ ਅਹਿਦ ਤਹਿਤ ਸ਼ੁਰੂ ਕੀਤੀ ਗਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਦੀ ਪਟਿਆਲਾ ਜ਼ਿਲ੍ਹੇ 'ਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਬੂਟਿਆਂ ਨਾਲ ਭਰੀ ਗੱਡੀ ਨੂੰ ਵੀ ਹਰੀ ਝੰਡੀ ਦੇਕੇ ਰਵਾਨਾ ਕੀਤਾ।

ਐਸ.ਆਰ.ਐਸ. ਸਕੂਲ ਫਤਿਹਪੁਰ ਵਿਖੇ ਬੂਟਾ ਲਗਾਕੇ ਮੁਹਿੰਮ ਦੀ ਸ਼ੁਰਆਤ ਕਰਨ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਬੂਟੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਸਭ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਸਵੱਛ ਤੇ ਹਰਿਆ ਭਰਿਆ ਬਣਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ ਜਿਸ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਣ ਦੀ ਸੰਭਾਲ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ। ਉਨ੍ਹਾ ਕਿਹਾ ਕਿ ਇਸ ਮੁਹਿੰਮ ਤਹਿਤ  ਸਮਾਣਾ ਹਲਕੇ ਵਿੱਚ 50 ਹਜ਼ਾਰ ਰਵਾਇਤੀ ਬੂਟੇ ਲਗਾਏ ਜਾਣਗੇ। ਮੁਹਿੰਮ 'ਚ ਹਿੱਸਾ ਪਾਉਂਦਿਆ ਸਕੂਲ ਵਿਦਿਆਰਥੀਆਂ ਵੱਲੋਂ ਵੀ ਇਸ ਮੌਕੇ ਬੂਟੇ ਲਗਾਏ ਗਏ।

ਇਸ ਮੌਕੇ ਡਵੀਜ਼ਨਲ ਜੰਗਲਾਤ ਅਫ਼ਸਰ ਵਿੱਦਿਆਸਾਗਰੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਚਲਾਈ ਗਈ ਇਸ ਮੁਹਿੰਮ ਤਹਿਤ ਪੰਜਾਬ ਦੇ ਹਰ ਹਲਕੇ 'ਚ 50 ਹਜ਼ਾਰ ਬੂਟੇ ਅਤੇ 115 ਤ੍ਰਿਵੇਣੀ ਲਗਾਈਆਂ ਜਾਣਗੀਆਂ। ਇਸ ਮੌਕੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਤੇ ਡੀ.ਐਸ.ਪੀ. ਸੌਰਭ ਜਿੰਦਲ, ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਫਾਰੈਸਟਰ ਜਗਦੀਪ ਸਿੰਘ ਕਾਲੇਕਾ, ਮਲਕੀਤ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ ਸਮੇਤ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰਨਾਂ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD