Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਮੇਅਰ ਜੀਤੀ ਸਿੱਧੂ ਨੇ ਛੁੱਟੀ ਮਨਾਉਣ ਉਪਰੰਤ ਮੁੜ ਸੰਭਾਲਿਆ ਆਪਣਾ ਅਹੁਦਾ

''ਮੁੰਗੇਰੀ ਲਾਲ ਦੇ ਸੁਫਨੇ'' ਹਨ ਕੁਲਵੰਤ ਸਿੰਘ ਦੇ ਨਗਰ ਨਿਗਮ ਵਿੱਚ ਵੱਡੀ ਤਬਦੀਲੀ ਦੇ ਬਿਆਨ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 18 Jul 2022

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਿਛਲੇ ਕੁਝ ਦਿਨਾਂ ਦੀ ਛੁੱਟੀ ਤੋਂ ਉਪਰੰਤ ਅੱਜ ਦੁਬਾਰਾ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ। ਇਸ ਤੋਂ ਇਲਾਵਾ ਮੁਹਾਲੀ ਦੇ ਕਈ ਕੌਂਸਲਰ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮਿਲੇ ਅਤੇ ਆਪੋ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੇ ਨਾਲ ਨਾਲ ਇਨ੍ਹਾਂ ਕੌਂਸਲਰਾਂ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਉੱਤੇ ਆਪਣਾ ਪੂਰਨ ਵਿਸ਼ਵਾਸ ਪ੍ਰਗਟ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਹਰ ਤਰ੍ਹਾਂ ਨਾਲ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਨਾਲ ਖੜ੍ਹੇ ਹਨ।

 ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਨ੍ਹਾਂ ਸਮੱਸਿਆਵਾਂ ਦਾ ਫੌਰੀ ਤੌਰ ਤੇ ਹੱਲ ਕੀਤਾ ਜਾਵੇ। ਇਸ ਮੌਕੇ ਗੱਲਬਾਤ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਹ ਸੁਫ਼ਨਾ ਲੈਣਾ ਭੁੱਲ ਜਾਣ ਕਿ ਮੁਹਾਲੀ ਨਗਰ ਨਿਗਮ ਵਿੱਚ ਕੋਈ ਤਬਦੀਲੀ ਸੰਭਵ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਕੌਂਸਲਰ ਮੁਹਾਲੀ ਦੇ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਦਾ ਟੀਚਾ ਲੈ ਕੇ ਨਗਰ ਨਿਗਮ ਵਿਚ ਆਏ ਸਨ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਜਿੰਨਾ ਮਰਜ਼ੀ ਜ਼ੋਰ ਲਗਾ ਲੈਣ ਉਨ੍ਹਾਂ ਦੇ ਸਾਥੀ ਕੌਂਸਲਰ ਉਨ੍ਹਾਂ ਦੇ ਨਾਲ ਡਟ ਕੇ ਖਡ਼੍ਹੇ ਹਨ।

ਉਨ੍ਹਾਂ ਕਿਹਾ ਕਿ ਉਲਟਾ ਆਮ ਆਦਮੀ ਪਾਰਟੀ ਦੇ ਕੁਝ ਕੌਂਸਲਰ ਉਨ੍ਹਾਂ ਦੇ ਨਾਲ ਰਾਬਤੇ ਵਿੱਚ ਹਨ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਕੌਂਸਲਰਾਂ ਦੀ ਗਿਣਤੀ 40 ਤੋਂ ਵਧੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਿਧਾਇਕ ਕੁਲਵੰਤ ਸਿੰਘ ਨੇ ਜੋ ਬਿਆਨ ਦਿੱਤਾ ਹੈ ਕਿ ਮੁਹਾਲੀ ਨਗਰ ਨਿਗਮ ਵਿਚ ਵੱਡੀ ਤਬਦੀਲੀ ਲਿਆਂਦੀ ਜਾਵੇਗੀ  ਇਹ ਸਿਰਫ਼ ਵਿਧਾਇਕ ਕੁਲਵੰਤ ਸਿੰਘ ਦੇ ਖ਼ੁਆਬੋ ਖ਼ਿਆਲ ਤੱਕ ਹੀ ਸੀਮਤ ਹੋਣ ਦੇ ਨਾਲ ਨਾਲ ''ਮੁੰਗੇਰੀ ਲਾਲ ਦੇ ਸੁਫਨੇ'' ਹਨ  ਤੇ ਅਸਲੀਅਤ ਵਿਚ ਤਸਵੀਰ ਇਸ ਤੋਂ ਬਿਲਕੁਲ ਉਲਟ ਹੈ।

ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਵਿੱਚ ਸ਼ਾਮਲ ਉਨ੍ਹਾਂ ਦੇ ਸਾਥੀ ਕੌਂਸਲਰਾਂ ਉੱਤੇ ਹਰ ਤਰ੍ਹਾਂ ਦਾ ਦਬਾਅ ਪਾਉਣ ਅਤੇ ਲਾਲਚ ਦੇਣ ਦਾ ਯਤਨ ਵਿਧਾਇਕ ਕੁਲਵੰਤ ਸਿੰਘ ਕਰ ਚੁੱਕੇ ਹਨ ਪਰ ਉਨ੍ਹਾਂ ਦੇ ਸਾਥੀ ਕੌਂਸਲਰ ਕਿਸੇ ਤਰ੍ਹਾਂ ਦੇ ਦਬਾਅ ਵਿੱਚ ਨਾ ਆਉਂਦੇ ਹੋਏ ਉਨ੍ਹਾਂ ਨਾਲ ਡਟ ਕੇ ਖਡ਼੍ਹੇ ਹਨ। ਉਨ੍ਹਾਂ ਕਿਹਾ ਕਿ ਸਾਥੀ ਕੌਂਸਲਰ ਵੀ ਉਨ੍ਹਾਂ ਦੀ ਤਾਕਤ ਹਨ ਅਤੇ ਇਨ੍ਹਾਂ ਦੇ ਬਲਬੂਤੇ ਤੇ ਉਹ ਮੁਹਾਲੀ ਦੇ ਵਿਕਾਸ ਨੂੰ ਨਿਰੰਤਰ ਗਤੀ ਦਿੰਦੇ ਰਹਿਣਗੇ। ਇਸ ਮੌਕੇ ਸੁੱਚਾ ਸਿੰਘ ਕਲੌਡ਼, ਕਮਲਪ੍ਰੀਤ ਸਿੰਘ ਬਨੀ, ਪਰਮਜੀਤ ਸਿੰਘ ਹੈਪੀ, ਨਛੱਤਰ  ਸਿੰਘ ਨੰਬਰਦਾਰ, ਅਸ਼ੋਕ ਕੌਂਡਲ, ਹਰ ਦਿਆਲ  ਬੜਬੜ, ਗੁਰਸਾਹਿਬ ਸਿੰਘ, ਜਸਬੀਰ ਸਿੰਘ ਮਣਕੂ, ਲਖਵੀਰ ਸਿੰਘ, ਅੰਨੂ ਪਿੰਕਾ ਤੇ ਹੋਰ ਕੌਂਸਲਰ ਅਤੇ ਮੇਅਰ ਦੇ ਸਮਰਥਕ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD