Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਨਸ਼ਿਆਂ ਵਿਰੁੱਧ ਜੰਗ : ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 155 ਕਿਲੋ ਹੈਰੋਇਨ ਦੀ ਕੀਤੀ ਬਰਾਮਦਗੀ

ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਹੈਰੋਇਨ ਤੋਂ ਇਲਾਵਾ 16.29 ਲੱਖ ਰੁਪਏ ਦੀ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ, 64000 ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਬਰਾਮਦ

Crime News India, Police, Crime News Punjab, Chandigarh, Gujarat, Maharashtra, Inspector General of Police IGP Headquarters Sukhchain Singh Gill, Anti Drug Mission

5 Dariya News

5 Dariya News

5 Dariya News

ਚੰਡੀਗੜ੍ਹ , 18 Jul 2022

Last updated on: Jul 18, 2022, 00:00 IST

ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰ-ਰਾਜੀ ਅਪਰੇਸ਼ਨਾਂ ਦੌਰਾਨ ਗੁਜਰਾਤ ਅਤੇ ਮਹਾਰਾਸ਼ਟਰ ਦੋਵਾਂ ਸੂਬਿਆਂ ‘ਚੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫ਼ਤੇ 7.89 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 155.39 ਕਿਲੋਗ੍ਰਾਮ ਹੋ ਗਈ ਹੈ। 

ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜ਼ਿਕਰਯੋਗ ਹੈ ਕਿ 12 ਜੁਲਾਈ ਨੂੰ ਏ.ਟੀ.ਐਸ. ਗੁਜਰਾਤ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਕੰਟੇਨਰ 'ਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦਕਿ 15 ਜੁਲਾਈ ਨੂੰ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ 'ਤੇ ਕੰਟੇਨਰ 'ਚੋਂ 72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। 

ਨਸ਼ਿਆਂ ਦੀ ਬਰਾਮਦਗੀ ਸਬੰਧੀ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 34 ਵਪਾਰਕ ਐਫਆਈਆਰਜ਼ ਸਮੇਤ 453 ਐਫਆਈਆਰਜ਼ ਦਰਜ ਕਰਕੇ 565 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾ ਕੇ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾ ਕੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ 16.29 ਲੱਖ ਰੁਪਏ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 10 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ ਹਨ।

ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਆਪਣੇ ਆਪ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਅੱਜ-ਕੱਲ੍ਹ ਨਸ਼ਾ ਤਸਕਰ ਪੈਦਲ ਹੀ ਨਸ਼ਿਆਂ ਦੀ ਤਸਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਘੱਟ ਮਾਤਰਾ 'ਚ ਨਸ਼ਾ ਵੇਚ ਰਹੇ ਹਨ ਤਾਂ ਜੋ ਫੜੇ ਜਾਣ 'ਤੇ ਵੀ ਉਨ੍ਹਾਂ ਦੇ ਮਾਮਲੇ ਨੂੰ ਵਪਾਰਕ ਨਜ਼ਰੀਏ ਤੋਂ ਨਾ ਸਮਝਿਆ ਜਾਵੇ। 

ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰ ਛਾਪੇ ਦੌਰਾਨ ਬਰਾਮਦਗੀ ਤੋਂ ਬਚਣ ਲਈ ਆਪਣੇ ਘਰਾਂ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਛੁਪਾਉਣ ਦੀ ਬਜਾਏ, ਇਸ ਨੂੰ ਛੱਪੜਾਂ ਅਤੇ ਖੇਤਾਂ ਵਿੱਚ ਛੁਪਾਉਣ ਨੂੰ ਤਰਜ਼ੀਹ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਤੋਂ ਇਹ ਪਤਾ ਲੱਗਾ ਕਿ ਨਸ਼ੇ ਦੀ ਸਪਲਾਈ ਪਠਾਨਕੋਟ ਦੇ ਨਾਲ ਲੱਗਦੇ ਇਲਾਕੇ ਹਿਮਾਚਲ ਪ੍ਰਦੇਸ਼ ਦੇ ਪਿੰਡ ਛੰਨੀ-ਬੇਲੀ ਜਾਂ ਜੰਮੂ-ਕਸ਼ਮੀਰ ਦੇ ਗੁਆਂਢੀ ਕਠੂਆ ਜ਼ਿਲ੍ਹੇ ਤੋਂ ਹੁੰਦੀ ਹੈ, ਇਸ ਲਈ ਸਰਹੱਦੀ ਜ਼ਿਲ੍ਹੇ ਦੇ ਐੱਸ.ਐੱਸ.ਪੀਜ਼ ਨੂੰ ਇਹਨਾਂ ਗੁਆਂਢੀ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਰੱਖਣ ਲਈ ਕਿਹਾ ਗਿਆ ਹੈ। 

ਆਈਜੀਪੀ ਨੇ ਦੱਸਿਆ ਕਿ ਮਾਲੇਰਕੋਟਲਾ ਵਿੱਚ ਨਸ਼ਾ ਤਸਕਰੀ ਦਾ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿੱਥੇ ਨਸ਼ਾ ਤਸਕਰ ਰੋਹਿਤ ਸਾਹੀ ਉਰਫ਼ ਗੋਲਡੀ ਵਾਸੀ ਅਮਰਗੜ੍ਹ ਫੌਜ ਦੀ ਵਰਦੀ ਵਿੱਚ ਹੈਰੋਇਨ ਵੇਚਦਾ ਪਾਇਆ ਗਿਆ। ਪੁਲਿਸ ਨੇ ਉਸ ਦੀ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

 

Tags: Crime News India , Police , Crime News Punjab , Chandigarh , Gujarat , Maharashtra , Inspector General of Police IGP Headquarters Sukhchain Singh Gill , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD