Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਟ੍ਰਾਂਸਜੈਂਡਰ ਸਮਾਜ ਦਾ ਹੋਵੇਗਾ ਸਮਾਜਿਕ, ਆਰਥਿਕ ਅਤੇ ਵਿਦਿਅਕ ਸਰਵੇਖਣ

ਟ੍ਰਾਂਸਜੈਂਡਰ ਆਪਣਾ ਪਹਿਚਾਣ ਪੱਤਰ/ਸਰਟੀਫ਼ਿਕੇਟ ਵੀ ਹਾਸਲ ਕਰ ਸਕਣਗੇ ਹੁਣ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 18 Jul 2022

Last updated on: Jul 18, 2022, 00:00 IST

ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖ ਕੇ ਟ੍ਰਾਂਸਜੈਂਡਰ ਸਮਾਜ ਦੇ ਬਾਸ਼ਿੰਦਿਆਂ ਦਾ ਸਮਾਜਿਕ, ਆਰਥਿਕ ਅਤੇ ਵਿਦਿਅਕ ਸਰਵੇਖਣ ਕਰਨ ਲਈ ਆਖਿਆ ਹੈ ਤਾਂ ਜੋ ਉਨ੍ਹਾਂ ਵੱਲੋਂ ਸਮਾਜਿਕ ਨਿਆਂ ਤੇ ਸਸ਼ਕਤੀਕਰਣ ਮੰਤਰਾਲੇ ਕੋਲ ਰੱਖੀ ਪੱਛੜੀਆਂ ਸ੍ਰੇਣੀਆਂ ’ਚ ਸ਼ਾਮਿਲ ਕਰਨ ਦੀ ਮੰਗ ਦੀ ਸੰਭਾਵਨਾ ਦਾ ਪਤਾ ਲਾਇਆ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਸਰਵੇਖਣ ਵਿੱਚ ਟ੍ਰਾਂਸਜੈਂਡਰ ਸਮਾਜ ਦੇ ਸਮਾਜਿਕ, ਆਰਥਿਕ ਅਤੇ ਵਿਦਿਅਕ ਪੱਧਰ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਅੱਜ ਇੱਥੇ ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ, ਸਸ਼ਕਤੀਕਰਣ ਤੇ ਘੱਟ ਗਿਣਤੀ ਵਰਗ ਵਿਭਾਗ, ਜ਼ਿਲ੍ਹਾ ਉਦਯੋਗ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਸਿਖਿਆ ਅਫ਼ਸਰ ’ਤੇ ਆਧਾਰਿਤ ਪ੍ਰਤੀਨਿਧੀਆਂ ਦੀ ਇਸ ਸਬੰਧੀ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਟ੍ਰਾਂਸਜੈਂਡਰ ਸਮਾਜ ਦੇ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ, ਇਸ ’ਤੇ ਅਗਲੀ ਕਾਰਵਾਈ ਕਰਨ ਲਈ ਆਖਿਆ।

ਉਨ੍ਹਾਂ ਜ਼ਿਲ੍ਹੇ ਦੇ ਟ੍ਰਾਂਸਜੈਂਡਰ ਸਮਾਜ ਨਾਲ ਸਬੰਧਤ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਬੰਧੀ ਵਧੇਰੇ ਜਾਣਕਾਰੀ ਜਾਂ ਸੁਝਾਅ ਦਰਜ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ ਸੀ ਕੰਪਲੈਕਸ) ਦੀ ਜ਼ਮੀਨੀ ਮੰਜ਼ਿਲ ’ਤੇ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਟ੍ਰਾਂਸਜੈਂਡਰ ਸਮਾਜ ਦੀ ਭਲਾਈ ਲਈ ਇਸ ਤੋਂ ਪਹਿਲਾਂ ‘ਦੀ ਟ੍ਰਾਂਸਜੈਂਡਰ ਪਰਸਨ ਪ੍ਰੋਟੈਕਸ਼ਨ ਆਫ਼ ਰਾਈਟ ਐਕਟ 2020’ ਵੀ ਨੋਟੀਫ਼ਾਈ ਕੀਤਾ ਗਿਆ ਹੈ, ਜਿਸ ਦੀ ਧਾਰਾ 6 ਅਤੇ 7 ਅਤੇ ਰੂਲਜ਼ ਦੀ ਕਲਾਜ਼ 3 ਤੇ 4 ਤਹਿਤ ਪਹਿਚਾਣ ਪੱਤਰ/ਸਰਟੀਫ਼ਿਕੇਟ ਜਾਰੀ ਕਰਨ ਦਾ ਉਪਬੰਧ ਕੀਤਾ ਗਿਆ ਹੈ। 

ਉੁਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਤੇ ਸਸ਼ਕਤੀਕਰਣ ਮੰਤਰਾਲੇ ਵੱਲੋਂ ਇਸ ਸਬੰਧੀ ਇੱਕ ਕੌਮੀ ਪੋਰਟਲ, ‘ਨੈਸ਼ਨਲ ਪੋਰਟਲ ਫ਼ਾਰ ਟ੍ਰਾਂਸਜੈਂਡਰ ਪਰਸਨ’ ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਪ੍ਰਾਪਤ ਹੋਏ ਬਿਨੈ ਪੱਤਰਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰ ਨੂੰ ਸਮਰੱਥ ਅਧਿਕਾਰੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ’ਤੇ ਆਉੁਣ ਵਾਲੀ ਅਰਜ਼ੀ ਦਾ ਨਿਪਟਾਰਾ 30 ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉੁਹ ਆਪਣਾ ਟ੍ਰਾਂਸਜੈਂਡਰ ਆਈ ਡੀ/ ਸਰਟੀਫ਼ਿਕੇਟ ਬਣਵਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਡੀ ਸੀ ਕੰਪਲੈਕਸ, ਨਵਾਂਸ਼ਹਿਰ ਵਿਖੇ ਵੀ ਸੰਪਰਕ ਕਰ ਸਕਦੇ ਹਨ। ਮੀਟਿੰਗ ਵਿੱਚ ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨਵਾਂਸ਼ਹਿਰ, ਸੂਬਾ ਸਿੰਘ ਬਲਾਚੌਰ ਅਤੇ ਨਵਨੀਤ ਕੌਰ ਬੱਲ ਬੰਗਾ ਤੋਂ ਇਲਾਵਾ ਜ਼ਿਲ੍ਹਾ ਮਾਲ ਅਫ਼ਸਰ ਅਮਰਦੀਪ ਸਿੰਘ ਥਿੰਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਜ਼ਿਲ੍ਹਾ ਸਮਾਜਿਕ ਨਿਆਂ, ਸਸ਼ਕਤੀਕਰਣ ਤੇ ਘੱਟ ਗਿਣਤੀ ਅਫ਼ਸਰ ਆਸ਼ੀਸ਼ ਕਥੂਰੀਆ ਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD