Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਮਹਿਕਮੇ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਸਾਰੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਨ ਦੇ ਦਿੱਤੇ ਨਿਰਦੇਸ਼

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Public Works Department, PWD

Web Admin

Web Admin

5 Dariya News

ਚੰਡੀਗੜ੍ਹ , 18 Jul 2022

Last updated on: Jul 18, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (ਪੀ.ਡਲਬਯੂ.ਡੀ.) ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਲਈ ਆਖਿਆ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਪ੍ਰਵਾਨਤ ਤੇ ਮਨਜ਼ੂਰ ਕੰਮਾਂ ਨੂੰ ਸਮਾਂ-ਬੱਧ ਤਰੀਕੇ ਨਾਲ ਮੁਕੰਮਲ ਕਰਨ ਨੂੰ ਤਰਜੀਹ ਦੇਣ ਲਈ ਕਿਹਾ। 

ਉਨ੍ਹਾਂ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਕੰਮ ਦੀ ਗੁਣਵੱਤਾ ਲਈ ਇਨ੍ਹਾਂ ਪ੍ਰਾਜੈਕਟਾਂ ਦੀ ਹਰੇਕ ਪੜਾਅ ਉਤੇ ਢੁਕਵੀਂ ਜਾਂਚ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੂੰ ਆਗਾਮੀ ਪ੍ਰਾਜੈਕਟਾਂ ਦੇ ਨਿਰਮਾਣ, ਮੁਰੰਮਤ ਜਾਂ ਸਾਂਭ-ਸੰਭਾਲ ਦੌਰਾਨ ਗੁਣਵੱਤਾ ਯਕੀਨੀ ਬਣਾਉਣ ਲਈ ਤੈਅ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਆਦੇਸ਼ ਦਿੱਤਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਕੌਮੀ ਸ਼ਾਹਰਾਹ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਹੈ, ਜਿਸ ਦੇ ਮੁਕੰਮਲ ਹੋਣ ਨਾਲ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਤੱਕ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬਚਤ ਹੋਵੇਗੀ। 

ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮਾ ਇਹ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਅਤੇ ਇਹ ਪੰਜਾਬ ਵਿੱਚ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

ਹੋਰ ਮਸਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਆਮ ਆਦਮੀ ਕਲੀਨਿਕਾਂ ਦਾ ਤੈਅ ਸਮੇਂ ਵਿੱਚ ਨਿਰਮਾਣ ਕਾਰਜ ਮੁਕੰਮਲ ਕਰੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਗਾਮੀ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।

ਮੁੱਖ ਮੰਤਰੀ ਨੇ ਵਿਭਾਗ ਨੂੰ ਸੰਤ ਅੰਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੰਗਰੂਰ ਦਾ ਨਿਰਮਾਣ ਛੇਤੀ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ 350 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲਾ ਇਹ ਪ੍ਰਾਜੈਕਟ ਸੂਬੇ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਜੰਗੀ ਪੱਧਰ ਉਤੇ ਸ਼ੁਰੂ ਕਰਨਾ ਲਾਜ਼ਮੀ ਹੈ ਤਾਂ ਜੋ ਲੋਕਾਂ ਨੂੰ ਫੌਰੀ ਰਾਹਤ ਦਿੱਤੀ ਜਾਵੇ।

ਬਾਕੀ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੋਰ ਵੱਖ-ਵੱਖ ਪ੍ਰਾਜੈਕਟਾਂ ਦਾ ਕੰਮ ਛੇਤੀ ਮੁਕੰਮਲ ਕਰਨ ਲਈ ਆਖਿਆ। ਇਨ੍ਹਾਂ ਪ੍ਰਾਜੈਕਟਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ, ਕੈਰੋਂ (ਤਰਨ ਤਾਰਨ), ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਖੁਰਾਲਗੜ੍ਹ, ਗੜ੍ਹਸ਼ੰਕਰ (ਹੁਸ਼ਿਆਰਪੁਰ), ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਕਿੱਲ ਇੰਸਟੀਚਿਊਟ, ਸ੍ਰੀ ਚਮਕੌਰ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਇੰਟਰਫੇਥ ਸਟੱਡੀਜ਼ ਸੈਂਟਰ ਅਤੇ ਪਟਿਆਲਾ ਵਿਖੇ ਬੱਸਾਂ ਦੇ ਦਾਖਲੇ ਲਈ ਨਵਾਂ ਬੱਸ ਸਟੈਂਡ ਅਤੇ ਫਲਾਈਓਵਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ `ਤੇ ਕੰਮ ਵੱਡੇ ਪੱਧਰ `ਤੇ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਜਲਦੀ ਮੁਕੰਮਲ ਕੀਤੇ ਜਾਣਗੇ।

 ਮੁੱਖ ਮੰਤਰੀ ਨੇ ਯੋਜਨਾਬੱਧ ਸੜਕਾਂ, ਲਿੰਕ ਸੜਕਾਂ ਅਤੇ ਹੋਰ ਸੜਕਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਅਤੇ ਚੌੜਾ ਕਰਨ ਦੀ ਲੋੜ `ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਮਾਰਤੀ ਅਤੇ ਸੜਕੀ ਪ੍ਰਾਜੈਕਟਾਂ ਵਿੱਚ ਕਾਰਗੁਜ਼ਾਰੀ ਉਤੇ ਆਧਾਰਤ ਇਕਰਾਰਨਾਮੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਸਾਰੀਆਂ ਸਰਕਾਰੀ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਨਿਯਮਤ ਵਿਵਸਥਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। 

ਭਗਵੰਤ ਮਾਨ ਨੇ ਸਰਕਾਰੀ ਸੰਪਤੀਆਂ (ਸੜਕਾਂ, ਪੁਲਾਂ ਅਤੇ ਇਮਾਰਤਾਂ) ਦੀ ਆਨਲਾਈਨ ਵਿਵਸਥਾ ਉਤੇ ਜ਼ੋਰ ਦਿੱਤਾ ਤਾਂ ਕਿ ਉਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਨਿਗਰਾਨੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੀਆਂ ਲਿੰਕ ਸੜਕਾਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐੱਮ.ਜੀ.ਐੱਸ.ਵਾਈ.) ਦੀਆਂ ਵਿਸ਼ੇਸ਼ਤਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਸੜਕਾਂ ਦੀ ਪੰਜ ਸਾਲਾਂ ਦੀ ਮਿਆਦ ਕਾਇਮ ਰੱਖੀ ਜਾ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵਿੱਚ ਕੰਮ ਕਰ ਰਹੇ ਇੰਜਨੀਅਰਾਂ ਨੂੰ ਉਨ੍ਹਾਂ ਦੀ ਮੁਹਾਰਤ ਹੋਰ ਨਿਖਾਰਨ ਲਈ ਸਿਖਲਾਈ ਅਤੇ ਰਿਫਰੈਸ਼ਰ ਕੋਰਸਾਂ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਸੂਬੇ ਦੇ ਇੰਜਨੀਅਰਿੰਗ ਵਿਭਾਗਾਂ ਲਈ ਆਨਲਾਈਨ ਕੇਂਦਰੀ ਗਿਆਨ ਦੀ ਵਿਵਸਥਾ ਦੀ ਲੋੜ `ਤੇ ਵੀ ਜ਼ੋਰ ਦਿੱਤਾ।

ਇਸ ਦੌਰਾਨ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਤੇਜ਼ ਸਪੀਡ ਵਾਲੇ ਆਰਥਿਕ ਲਾਂਘਿਆਂ ਦੇ ਨਿਰਮਾਣ ਲਈ ਸੂਬਾ ਸਰਕਾਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨਾਲ ਮਿਲ ਕੇ ਐਕਸਪ੍ਰੈਸਵੇਅ, ਗ੍ਰੀਨਫੀਲਡ ਕੋਰੀਡੋਰਾਂ ਅਤੇ ਬਾਈਪਾਸ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਫਾਸਟ-ਟਰੈਕ `ਤੇ ਰੱਖਿਆ ਗਿਆ ਹੈ। 

ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਖ਼ਤ ਗੁਣਵੱਤਾ ਕੰਟਰੋਲ ਲਈ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਬਠਿੰਡਾ ਵਿਖੇ ਤਿੰਨ ਵਾਧੂ ਖੇਤਰੀ ਪ੍ਰਯੋਗਸ਼ਾਲਾਵਾਂ ਦੀ ਤਜਵੀਜ਼ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕਲਾਸ-1, ਕਲਾਸ-2, ਕਲਾਸ-3 ਅਤੇ ਕਲਾਸ-4 ਲਈ ਠੇਕੇਦਾਰਾਂ ਦੀ ਭਰਤੀ ਲਈ ਆਨਲਾਈਨ ਪ੍ਰਣਾਲੀ ਵੀ ਪ੍ਰਕਿਰਿਆ ਅਧੀਨ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Public Works Department , PWD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD