Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹਾ ਪੱਧਰੀ ’ਤੀਆਂ ਤੀਜ਼ ਦੀਆਂ ’ ਆਮ ਖਾਸ ਬਾਗ ਵਿਖੇ 04 ਅਗਸਤ ਨੂੰ ਮਨਾਈਆਂ ਜਾਣਗੀਆਂ : ਪਰਨੀਤ ਸ਼ੇਰਗਿੱਲ

ਪੰਜਾਬ ਦੇ ਵਿਰਸੇ ਨਾਲ ਜੁੜੀਆਂ ਪੰਜਾਬੀ ਸਭਿੱਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦੇ ਕਰਵਾਏ ਜਾਣਗੇ ਮੁਕਾਬਲੇ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 Jul 2022

Last updated on: Jul 18, 2022, 00:00 IST

ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜੁੜੀਆਂ ’ ਤੀਆਂ ਤੀਜ਼ ਦੀਆਂ ’ 4 ਅਗਸਤ ਨੂੰ ਆਮ ਖਾਸ ਬਾਗ ਸਰਹਿੰਦ ਵਿਖੇ ਮਨਾਈਆਂ ਜਾਣਗੀਆਂ ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਵਰਗ ਦੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਆਂ ਤੀਜ਼ ਦੀਆਂ ਮਨਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਆਮ ਖਾਸ ਬਾਗ ਵਿਖੇ ਅਮੀਰ ਪੰਜਾਬੀ ਵਿਰਸੇ ਨਾਲ ਜੁੜੀਆਂ ਖਾਣ ਪੀਣ ਦੀਆਂ ਵਸਤਾਂ ਦੇ ਸਟਾਲ ਲਗਾਏ ਜਾਣਗੇ ਅਤੇ ਸਕੂਲਾਂ ਦੀਆਂ ਵਿਦਿਅਰਥਣਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

ਸ਼੍ਰੀਮਤੀ ਸ਼ੇਰਗਿੱਲ ਨੇ ਕਾਰਜ ਸਾਧਕ ਅਫਸਰ ਸਰਹਿੰਦ  ਨੂੰ ਹਦਾਇਤ ਕੀਤੀ ਕਿ ਤੀਆਂ ਦੇ ਜਿ਼ਲ੍ਹਾ ਪੱਧਰੀ ਸਮਾਗਮ ਨੂੰ ਵੇਖਣ ਲਈ ਆਉਣ ਵਾਲਿਆਂ ਲਈ ਮਿਆਰੀ ਖਾਣ ਪੀਣ ਦੀਆਂ ਵਸਤਾਂ ਦੇ ਸਟਾਲ ਲਗਵਾਏ ਜਾਣ। ਉਨ੍ਹਾਂ ਜਿ਼ਲ੍ਹਾ ਪ੍ਰੋਗਰਾਮ ਅਫਸਰ ਨੂੰ ਤੀਆਂ ਦੇ ਸਮਾਗਮ ਦੌਰਾਨ ਰੰਗੋਲੀ ਆਦਿ ਦੇ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਤੀਆਂ ਦੇ ਸਮਾਗਮ ਦੌਰਾਨ ਜੂਟ ਬੈਗਜ਼ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਵਾਸਤੇ ਲੋੜੀਂਦੇ ਇੰਤਜ਼ਾਮ ਕੀਤੇ ਜਾਣ ਤਾਂ ਜੋ ਇਸ ਸਮਾਗਮ ਰਾਹੀਂ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿੰਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਵਨੀਤ ਕੌਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕੌਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਕੌਂਸਲਰ ਆਸ਼ਾ ਰਾਣੀ, ਹਰਵਿੰਦਰ ਕੌਰ ਤੇ ਦਵਿੰਦਰ ਕੌਰ, ਮੈਡਮ ਰੂਪ੍ਪ੍ਰੀਤ ਕੌਰ,  ਕਾਰਜ ਸਾਧਕ ਅਫਸਰ ਸਰਹਿੰਦ ਗੁਰਬਖਸ਼ੀਸ ਸਿੰਘ, ਕਾਰਜ ਸਾਧਕ ਅਫਸਰ ਖਮਾਣੋਂ ਸ਼੍ਰੀ ਰਜਨੀਸ਼ ਸੂਦ, ਬਲਵਿੰਦਰ ਸਿੰਘ ਕਾਰਜ ਸਾਧਕ ਅਫਸਰ ਅਮਲੋਹ, ਜਿ਼ਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ, ਉਪ ਜਿ਼ਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦੀਦਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD