Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵਾਂਸ਼ਹਿਰ ਦੇ ਮਲਿਕਪੁਰ ਖੇਤਰ ‘ਚ ਨਾਜਾਇਜ ਮਾਈਨਿੰਗ ਦੇ ਦੋਸ਼ਾਂ ਤਹਿਤ ਭੁਪਿੰਦਰ ਹਨੀ, ਕੁਦਰਤਦੀਪ ‘ਤੇ ਮਾਮਲਾ ਦਰਜ

ਭੂਪਿੰਦਰ ਹਨੀ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ, ਕੁਦਰਤਦੀਪ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr, Bhupinder Honey, Kudratdeep Singh, Kudratdeep Singh Lovie

Web Admin

Web Admin

5 Dariya News

ਐਸ.ਬੀ.ਐਸ. ਨਗਰ , 18 Jul 2022

Last updated on: Jul 18, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲ-ਏ- ਬਰਦਾਸ਼ਤ ਨੀਤੀ ਅਪਣਾਉਣ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੁਦਰਤਦੀਪ ਸਿੰਘ ਉਰਫ ਲਵੀ ਅਤੇ ਉਸ ਦੇ ਸਹਿਯੋਗੀ ਭੁਪਿੰਦਰ ਸਿੰਘ ਉਰਫ ਹਨੀ ਵਿਰੁੱਧ ਸਾਲ 2017 ਦੌਰਾਨ ਮਲਿਕਪੁਰ ਮਾਈਨਿੰਗ ਸਾਈਟ  ਖੇਤਰ ’ਚ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। 

ਐਫ.ਆਈ.ਆਰ. ਦਰਜ ਕਰਨ ਉਪਰੰਤ, ਪੁਲਿਸ ਵੱਲੋਂ ਭੁਪਿੰਦਰ ਉਰਫ ਹਨੀ ਨੂੰ  ਉਕਤ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਵੀ ਭੇਜਿਆ ਗਿਆ ਹੈ, ਜਦਕਿ ਕਪੂਰਥਲਾ ਜੇਲ ਵਿੱਚ ਬੰਦ ਕੁਦਰਤਦੀਪ ਨੂੰ ਮੰਗਲਵਾਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।ਇਹ ਕਾਰਵਾਈ ਦੋ ਮਹੀਨੇ ਬਾਅਦ ਅਮਲ ਵਿੱਚ ਆਈ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੇ ਪੱਤਰ (ਮਿਤੀ 9 ਮਈ, 2022) ਰਾਹੀਂ ਐਸ.ਐਸ.ਪੀ. ਐਸ.ਬੀ.ਐਸ. ਨਗਰ ਨੂੰ 73 ਵੇਟਮੈਂਟ ਸਲਿੱਪਾਂ (ਮਿਤੀ 10/11/2017) ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਇਸ ਤੋਂ ਇਲਾਵਾ ਮਾਈਨਿੰਗ ਵਿਭਾਗ ਨੂੰ ਮਲਿਕਪੁਰ ਰੇਤ ਮਾਈਨਿੰਗ ਸਾਈਟ ਤੋਂ ਨਾਜਾਇਜ਼ ਮਾਈਨਿੰਗ ਰਾਹੀਂ ਅਧਿਕਾਰਤ  ਮਿਕਦਾਰ ਤੋਂ ਵਧ ਰੇਤ ਬਰਾਮਦ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। 

ਜ਼ਿਕਰਯੋਗ ਹੈ ਕਿ ਸਾਲ 2021 ਦੇ ਅੰਤ ‘ਚ ਡਾਇਰੈਕਟੋਰੇਟ ਆਫ ਇਨਫੋਰਸਮੈਂਟ ਜਲੰਧਰ ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਈ.ਡੀ ਨੇ ਫਿਰ ਵੱਖ-ਵੱਖ  ਫਰਜ਼ੀ ਦਸਤਾਵੇਜ਼, ਡਿਜੀਟਲ ਉਪਕਰਣ ਅਤੇ ਮਲਿਕਪੁਰ ਰੇਤ ਮਾਈਨਿੰਗ ਸਾਈਟ ‘ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਜ਼ਰੀਏ  ਕਮਾਏ 9.97 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਸੀ।ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਈ.ਡੀ. ਦੇ ਪੱਤਰ ਤੋਂ ਬਾਅਦ, ਐਸ.ਐਸ.ਪੀ. ਐਸ.ਬੀ.ਐਸ. ਨਗਰ ਨੇ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਲਈ ਐਸ.ਬੀ.ਐਸ. ਨਗਰ ਦੇ ਐਸ.ਪੀ ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਜਾਂਚ ਟੀਮ  ਦਾ ਗਠਨ ਕੀਤਾ ਸੀ। 

ਬੁਲਾਰੇ ਨੇ ਦੱਸਿਆ ਕਿ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਸਿਟ ਨੇ ਪਾਇਆ ਕਿ ਦੋਵੇਂ ਮੁਲਜ਼ਮਾਂ ਨੇ  ਰਾਜ ਪੱਧਰੀ ਵਾਤਾਵਰਣ ਅਥਾਰਟੀ ,ਪੰਜਾਬ ਦੁਆਰਾ ਜਾਰੀ ਵਾਤਾਵਰਣ ਕਲੀਅਰੈਂਸ ਦੇ ਪ੍ਰਬੰਧਾਂ ਦੀ ਉਲੰਘਣਾ ਕਰਦਿਆਂ ਉਸ ਖੇਤਰ ਵਿੱਚ ਭਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਕੀਤੀ ਸੀ।  ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੇ  73 ਜਾਅਲੀ ਵੇਟਮੈਂਟ ਸਲਿੱਪਾਂ (ਮਿਤੀ 10.11.2017) ਦੀ ਵੀ ਵਰਤੋਂ  ਕੀਤੀ ਵੀ ਪਾਈ ਗਈ ,ਜੋ ਈ.ਡੀ. ਦੁਆਰਾ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ ਗਈਆਂ। “ਪੁਲਿਸ ਨੂੰ ਮਾਈਨਿੰਗ ਵਿਭਾਗ ਨੂੰ ਰਿਪੋਰਟ ਕੀਤੇ ਗਏ ਰੇਤ ਤੋਂ ਵੱਧ ਉਤਪਾਦਨ ਦੇ ਵੇਰਵੇ ਵੀ ਮਿਲੇ ਹਨ ਜਿਸ ਦੀ ਪੁਸ਼ਟੀ ਮਾਈਨਿੰਗ ਵਿਭਾਗ ਨੇ ਆਪਣੇ ਪੱਤਰ ਮਿਤੀ 29.06.2022 ਰਾਹੀਂ ਕੀਤੀ ਸੀ ,ਜਿਸ ਵਿੱਚ ਮਾਈਨਿੰਗ ਵਿਭਾਗ ਨੂੰ ਰੇਤ ਦੀ ਘੱਟ ਖੁਦਾਈ ਦਾ ਹਵਾਲਾ ਦਿੱਤਾ ਗਿਆ ਸੀ, ਜੋ ਕਿ ਸਰਕਾਰੀ ਖਜਾਨੇ ਨੂੰ ਵਿੱਤੀ ਨੁਕਸਾਨ ਦੀ ਵਜਾਅ ਹੈ। ”

ਬੁਲਾਰੇ ਨੇ ਦੱਸਿਆ ਕਿ ਸਾਰੀ ਜਾਂਚ ਤੋਂ ਬਾਅਦ ਐਸ.ਆਈ.ਟੀ. ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਖਲਾਫ ਐਫ.ਆਈ.ਆਰ. ਦਰਜ ਕਰਨ ਦੀ ਸਿਫਾਰਸ਼ ਕੀਤੀ।ਜ਼ਿਕਰਯੋਗ ਹੈ ਕਿ 18 ਜੁਲਾਈ, 2022 ਨੂੰ ਐਫ.ਆਈ.ਆਰ. ਨੰਬਰ 73, ਮਾਈਨਜ ਐਂਡ ਮਿਨਰਲਜ਼ (ਵਿਕਾਸ ਅਤੇ ਨਿਯਮ) ਐਕਟ ਦੀਆਂ ਧਾਰਾਵਾਂ 21(1) ਅਤੇ 4(1), ਆਈਪੀਸੀ ਦੀ ਧਾਰਾ  379, 406, 420, 465, 468, 471 ਅਤੇ  120 ਬੀ ਅਤੇ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਥਾਣਾ ਰਾਹੋਂ ਵਿਖੇ ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਲਈ ਐਸ.ਪੀ. ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।     

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr , Bhupinder Honey , Kudratdeep Singh , Kudratdeep Singh Lovie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD