Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ "ਮਿਸ਼ਨ ਸਿੱਖਿਆ" ਦਾ ਆਗ਼ਾਜ਼, ਨੰਗਲ ਦੇ ਵੱਖ-ਵੱਖ ਸਕੂਲਾਂ ਦੇ ਦੌਰੇ

ਵਿਦਿਆਰਥੀਆਂ ਨੂੰ ਢੁਕਵਾਂ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਸਾਡੀ ਮੁਢਲੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Nangal

Web Admin

Web Admin

5 Dariya News

ਨੰਗਲ , 18 Jul 2022

Last updated on: Jul 18, 2022, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਵਾਅਦੇ ਤਹਿਤ ਸਿੱਖਿਆ ਸੁਧਾਰਾਂ ਲਈ ਜ਼ੋਰਦਾਰ ਤਰੀਕੇ ਨਾਲ ਕੰਮ ਅਰੰਭ ਦਿੱਤੇ ਗਏ ਹਨ ਜਿਸ ਤਹਿਤ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਨਿਰੰਤਰ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ।

ਸਿੱਖਿਆ ਮੰਤਰੀ ਨੇ "ਮਿਸ਼ਨ ਸਿੱਖਿਆ" ਦਾ ਆਗ਼ਾਜ਼ ਕਰਦਿਆਂ ਅੱਜ ਨੰਗਲ ਦੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ਦਾ ਕੀਤਾ ਗਿਆ ਵਾਅਦਾ ਛੇਤੀ ਹੀ ਪੂਰਾ ਕੀਤਾ ਜਾਵੇਗਾ। ਆਪਣੇ ਸਕੂਲ ਦੌਰਿਆਂ ਮੌਕੇ ਸਿੱਖਿਆ ਸੁਧਾਰ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। 

ਜੇਕਰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗਾ ਮਾਹੌਲ ਮਿਲੇਗਾ ਤਾਂ ਹੀ ਬੱਚਿਆਂ ਦੀ ਸੋਚ ਉਸਾਰੂ ਹੋਵੇਗੀ ਅਤੇ ਉਹ ਜ਼ਿੰਦਗੀ ਵਿੱਚ ਤਰੱਕੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਢੁਕਵਾਂ ਵਿੱਦਿਅਕ ਵਾਤਾਵਰਣ ਹੋਣਾ ਬੇਹੱਦ ਲਾਜ਼ਮੀ ਹੈ ਅਤੇ ਵਿਦਿਆਰਥੀਆਂ ਨੂੰ ਢੁਕਵਾਂ ਮਾਹੌਲ ਪ੍ਰਦਾਨ ਕਰਨਾ ਸਾਡੀ ਮੁਢਲੀ ਜ਼ਿੰਮੇਵਾਰੀ ਹੈ।

ਸਕੂਲ ਸਿੱਖਿਆ ਮੰਤਰੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਅਤੇ ਆਲੇ ਦੁਆਲੇ ਦੇ ਹੋਰਨਾਂ ਵਿੱਦਿਅਕ ਅਦਾਰਿਆਂ ਵਿੱਚ ਜਿੱਥੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਪੜ੍ਹਾਈ ਦੇ ਪੱਧਰ ਨੂੰ ਜਾਣਿਆ, ਉਥੇ ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਗਹੁ ਨਾਲ ਸੁਣੀਆਂ। 

ਮੰਤਰੀ ਨੇ ਬੱਚਿਆਂ ਤੋਂ ਪਹਾੜੇ ਅਤੇ ਕਵਿਤਾਵਾਂ ਸੁਣੀਆਂ, ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਵੇਖੀਆਂ ਅਤੇ ਬੱਚਿਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕੈਬਨਿਟ ਮੰਤਰੀ ਬੱਚਿਆਂ ਦੇ ਹੌਸਲੇ ਨੂੰ ਵੇਖ ਕੇ ਬਹੁਤ ਪ੍ਰਭਾਵਤ ਹੋਏ। ਵਿਦਿਆਰਥੀਆਂ ਨੂੰ ਲੋੜੀਦੀਆਂ ਸਹੂਲਤਾਂ ਬਾਰੇ ਪੁੱਛਣ ਉਪਰੰਤ ਮੰਤਰੀ ਨੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਨੂੰ ਬਹੁਤ ਜਲਦੀ ਨਵੀਂ ਇਮਾਰਤ ਬਣਾ ਕੇ ਦੇਣ ਦੇ ਯਤਨ ਕਰਨਗੇ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੁਹਰਾਇਆ ਕਿ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਨਮੂਨੇ ਦੇ ਵਿੱਦਿਅਕ ਅਦਾਰਿਆਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਸਰਕਾਰੀ ਸਕੂਲਾਂ ਦਾ ਪੱਧਰ ਕਾਨਵੈਂਟ ਤੇ ਮਾਡਲ ਸਕੂਲਾਂ ਤੋਂ ਬਿਹਤਰ ਕੀਤਾ ਜਾਵੇਗਾ।     

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Nangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD