Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵੱਲੋਂ ਸੇਵਾ ਕੇਂਦਰਾਂ 'ਚ ਅਰਜ਼ੀਆਂ ਦੇ ਨਿਬੇੜੇ ’ਚ ਤੇਜ਼ੀ ਲਿਆਉਣ ਦੀ ਹਦਾਇਤ

ਕਿਹਾ, ਆਮ ਲੋਕਾਂ ਨੂੰ ਖੱਜਲ-ਖੁਆਰੀ ਪੇਸ਼ ਨਾ ਆਵੇ, ਮਹੀਨਾਵਾਰ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਜਾਇਜ਼ਾ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 19 Jul 2022

Last updated on: Jul 19, 2022, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਆਮ ਲੋਕਾਂ ਨੂੰ ਸੇਵਾ ਕੇਂਦਰਾਂ ਵਿੱਚ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਵਾਸਤੇ ਈ-ਸੇਵਾ ਅਰਜ਼ੀਆਂ ਨੂੰ ਵੱਖ ਵੱਖ ਵਿਭਾਗਾਂ ਵੱਲੋਂ ਪਹਿਲ ਦੇ ਆਧਾਰ ’ਤੇ ਅਤੇ ਸਮਾਂਬੱਧ ਤਰੀਕੇ ਨਾਲ ਨਿਬੇੜਿਆ ਜਾਵੇ ਤਾਂ ਲੋਕਾਂ ਨੂੰ ਪਾਰਦਰਸ਼ੀ, ਬਿਹਤਰੀਨ ਤੇ ਤੇਜ਼ੀ ਨਾਲ ਸੇਵਾਵਾਂ ਦਿੱਤੀਆਂ ਜਾ ਸਕਣ।  ਡਿਪਟੀ ਕਮਿਸ਼ਨਰ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। 

ਇਸ ਮੌਕੇ ਉਨਾਂ ਜਿੱਥੇ ਦਫਤਰਾਂ ਦੀ ਪ੍ਰਕਿਰਿਆ ਨੂੰ ਕਾਗਜ਼ ਰਹਿਤ ਕਰਨ ਲਈ ‘ਈ ਆਫਿਸ’ ਸਾਫਟਵੇਅਰ ਰਾਹੀਂ ਵੱਧ ਤੋਂ ਵੱਧ ਕੰਮ ਕਰਨ ’ਤੇ ਜ਼ੋਰ ਦਿੱਤਾ, ਉਥੇ ਫਾਈਲਾਂ ਬਕਾਇਆ ਨਾ ਰੱਖਣ ਲਈ ਵੀ ਆਖਿਆ। ਉਨਾਂ ਕਿਹਾ ਕਿ ਵਿਭਾਗ ‘ਈ ਆਫਿਸ’ ਰਾਹੀਂ ਹੀ ਫਾਈਲਾਂ ਅੱਗੇ ਤੋਰਨ ਤਾਂ ਜੋ ਦਫ਼ਤਰੀ ਪ੍ਰਕਿਰਿਆ ਨੂੰ ਪੇਪਰਲੈੱਸ ਕੀਤਾ ਜਾ ਸਕੇ। ਇਸ ਮੌਕੇ ਉਨਾਂ ਮਾਲ ਵਿਭਾਗ ਤੋਂ ਕੋਰਟ ਕੇਸਾਂ ਅਤੇ ਵੱਖ ਵੱਖ ਰਿਕਵਰੀ ਕੇਸਾਂ ਦਾ ਜਾਇਜ਼ਾ ਲਿਆ ਅਤੇ ਰਿਕਵਰੀ ਤੇਜ਼ੀ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ। 

ਉਨਾਂ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਤੋਂ ਜਿੱਥੇ ਸੜਕਾਂ ਦੇ ਨਿਰਮਾਣ ਦਾ ਜਾਇਜ਼ਾ ਲਿਆ, ਉਥੇ ਸਬੰਧਤ ਵਿਭਾਗਾਂ ਨੂੰ ਡਰੇਨਾਂ, ਨਾਲਿਆਂ ਆਦਿ ਦੀ ਸਫਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।   

ਈ-ਆਫਿਸ ਦੀ ਬਿਹਤਰ ਵਰਤੋਂ ਲਈ ਦਿੱਤੀ ਜਾਵੇਗੀ ਸਿਖਲਾਈ

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਦਫਤਰੀ ਕੰਮ ਨੂੰ ਪੇਪਰਲੈੱਸ ਕਰਨ ਲਈ ਵਰਤੇ ਜਾਂਦੇ ‘ਈ ਆਫਿਸ’ ਸਾਫਟਵੇਅਰ ਦੀ ਕੁਸ਼ਲ ਵਰਤੋਂ ਲਈ ਇਸ ਦੇ ਨਵੇਂ ਫੀਚਰਜ਼ ਬਾਰੇ ਵਿਭਾਗ ਮੁਖੀਆਂ ਤੇ ਹੋਰ ਅਮਲੇ ਨੂੰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਸ ਦਾ ਵੱੱਧ ਤੋਂ ਵੱਧ ਢੁਕਵਾਂ ਉਪਯੋਗ ਕੀਤਾ ਜਾ ਸਕੇ।

ਸਕੂਲਾਂ ’ਚ ਸਬਜ਼ੀਆਂ ਦੀਆਂ ਬਗੀਚੀਆਂ ਲਾਉਣ ’ਤੇ ਜ਼ੋਰ

ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲੇ ਦੇ ਸਿੱਖਿਆ ਵਿਭਾਗ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕਰਦੇ ਹੋਏ ਸਕੂਲਾਂ ਵਿਚ ਘਰੇਲੂ ਬਗੀਚੀ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀ ਸਕੂਲੀ ਅਮਲੇ ਦੇ ਸਹਿਯੋਗ ਨਾਲ ਜਿੱਥੇ ਆਪਣੇ ਹੱਥੀਂ ਸਬਜ਼ੀਆਂ ਤੇ ਬਗੀਚੀਆਂ ਲਾਉਣ ਦੀ ਆਦਤ ਪਾਉਣ, ਉਥੇ ਮਿਡ-ਡੇਅ ਮੀਲ ’ਚ ਉਨਾਂ ਨੂੰ ਪੂਰੀ ਤਰਾਂ ਤਾਜ਼ਾ ਅਤੇ ਪੌਸ਼ਟਿਕ ਭੋਜਣ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਸਕੂਲਾਂ ’ਚ ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਸਕੂਲ ’ਚ ਪਖਾਨਿਆਂ ਦੀ ਸਮੱਸਿਆ ਹੈ ਤਾਂ ਉਨਾਂ ਨੂੰ ਹਫਤੇ ਅੰਦਰ ਰਿਪੋਰਟ ਦਿੱਤੀ ਜਾਵੇ ਤਾਂ ਜੋ ਪੰਚਾਇਤਾਂ ਦੇ ਸਹਿਯੋਗ ਨਾਲ ਜਲਦ ਕੰਮ ਕਰਵਾਇਆ ਜਾ ਸਕੇ।  

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD