Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਹਰਮੀਤ ਵਿਦਿਆਰਥੀ ਦੇ ਕਾਵਿ-ਸੰਗ੍ਰਿਹ ‘ਜ਼ਰਦ ਰੁੱਤ ਦਾ ਹਲਫ਼ੀਆ ਬਿਆਨ’ ਉੱਤੇ ਗੋਸ਼ਟੀ ਪ੍ਰੋਗਰਾਮ ਦਾ ਆਯੋਜਨ

Culture, Ferozepur, Dr. Jagdeep Singh Sandhu

Web Admin

Web Admin

5 Dariya News

ਫਿਰੋਜ਼ਪੁਰ , 19 Jul 2022

Last updated on: Jul 19, 2022, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਡਾ. ਜਗਦੀਪ ਸਿੰਘ ਸੰਧੂ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਹਰਮੀਤ ਵਿਦਿਆਰਥੀ ਦੇ ਨਵ-ਪ੍ਰਕਾਸ਼ਿਤ ਕਾਵਿ-ਸੰਗ੍ਰਿਹ ‘ਜ਼ਰਦ ਰੁੱਤ ਦਾ ਹਲਫ਼ੀਆ ਬਿਆਨ’ ਉੱਤੇ ਗੋਸ਼ਟੀ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ, ਫ਼ਿਰੋਜ਼ਪੁਰ ਛਾਉਣੀ ਵਿਖੇ ਕਰਵਾਈ ਗਈ। ਸਮਾਗਮ ਦੀ ਸੁਰੂਆਤ ਭਾਸ਼ਾ ਵਿਭਾਗ ਦੀ ਧੁਨੀ  ‘ਧਨੁ ਲੇਖਾਰੀ ਨਾਨਕਾ’ ਨਾਲ ਹੋਈ। ਇਸ ਤੋਂ ਬਾਅਦ ਜ਼ਿਲ੍ਹਾ ਭਾਸ਼ਾ ਅਫਸਰ ਫ਼ਿਰੋਜਪੁਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸਰੋਤਿਆਂ ਨੂੰ ‘ਜੀ ਆਇਆਂ’ ਆਖਦਿਆਂ ਹੋਇਆਂ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਦਾ ਇਹ ਵੀ ਇੱਕ ਸਰੋਕਾਰ ਹੈ ਕਿ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਬਾਰੇ ਵਿਚਾਰ ਚਰਚਾ ਅਤੇ ਸਮਾਗਮ ਕਰਵਾਏ ਜਾਣ। 

ਇਸੇ ਉਦੇਸ਼ ਤਹਿਤ ਅੱਜ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ।  ਇਸ ਤੋਂ ਬਾਅਦ ਸ਼ਾਇਰ ਅਨਿਲ ਆਦਮ ਨੇ ਆਏ ਹੋਏ ਮਹਿਮਾਨਾਂ ਦੀ ਜਾਣ-ਪਛਾਣ ਕਰਵਾਉਂਦਿਆ ਸ਼੍ਰੀ ਹਰਮੀਤ ਵਿਦਿਆਰਥੀ ਦੇ ਵਿਅਕਤੀਤਵ ਬਾਰੇ ਸੰਖੇਪ ਜਾਣਕਾਰੀ ਦਿੱਤੀ। ਬੁਲਾਰੇ ਦੇ ਤੌਰ `ਤੇ ਸ਼ਾਮਿਲ ਹੋਏ ਸੁਖਜਿੰਦਰ ਨੇ ਆਪਣੇ ਖੋਜ-ਪੱਤਰ ਵਿੱਚ ਸ਼੍ਰੀ ਹਰਮੀਤ ਵਿਦਿਆਰਥੀ ਦੇ ਸਮੁੱਚੇ ਕਾਵਿ-ਜਗਤ ਨੂੰ ਇਤਿਹਾਸਕ ਪਰਿਪੇਖ ਵਿੱਚ ਸਮਝਦਿਆਂ ਹੋਇਆਂ ਇੱਕ ਸੂਤਰ-ਬੱਧ ਰੂਪ ਵਿੱਚ ਉਸਦੇ ਵੱਖ-ਵੱਖ ਕਾਵਿ-ਸੰਗ੍ਰਿਹਾਂ ਦੇ ਮਹੱਤਵਪੂਰਨ ਪੱਖਾਂ ਅਤੇ ਸਮਾਜਿਕ ਵਰਤਾਰੇ ਦੇ ਉਸ ਉੱਤੇ ਪਏ ਅਸਰ ਨੂੰ ਬਹੁਤ ਹੀ ਬਾਰੀਕੀ ਨਾਲ ਬਿਆਨ ਕੀਤਾ। 

ਦੂਸਰੇ ਬੁਲਾਰੇ ਸ਼੍ਰੀ ਮਨਜੀਤ ਪੁਰੀ, ਜ਼ਿਲ੍ਹਾ ਭਾਸ਼ਾ ਅਫਸਰ, ਫ਼ਰੀਦਕੋਟ ਨੇ ਆਪਣੇ ਖੋਜ-ਪੱਤਰ ਵਿੱਚ ਸ਼੍ਰੀ ਹਰਮੀਤ ਵਿਦਿਆਰਥੀ ਦੇ ਇਸ ਕਾਵਿ-ਸੰਗ੍ਰਿਹ ਦੀਆਂ ਸਮੁੱਚੀਆਂ ਕਵਿਤਾਵਾਂ ਦੇ ਵੱਖ-ਵੱਖ ਪਛਾਣ ਚਿੰਨਾਂ ਨੂੰ ਤਲਾਸ਼ਦਿਆਂ ਇਹ ਕਿਹਾ ਕਿ ਹਰਮੀਤ ਵਿਦਿਆਰਥੀ ਦੀ ਬਹੁਤੀ ਕਵਿਤਾ ਸੰਵਾਦ ਦੀ ਪ੍ਰਕਿਰਤੀ ਵਾਲੀ ਹੈ ਜਿਸ ਵਿੱਚ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਬਾਬਾ ਫ਼ਰੀਦ ਜੀ, ਸ਼੍ਰੀ ਗੁਰੂ ਨਾਨਕ ਦੇਵ ਜੀ, ਪਾਸ਼ ਆਦਿ ਨਾਲ ਸੰਵਾਦ ਰਚਾਉਂਦਾ ਹੋਇਆ ਚਿੰਤਾਂ ਵੀ ਪ੍ਰਗਟ ਕਰਦਾ ਹੈ ਅਤੇ ਆਸ ਦਾ ਪੱਲਾ ਵੀ ਨਹੀਂ ਛੱਡਦਾ।

ਸ਼ਾਇਰ ਮੁਸੱਫਰ ਫ਼ਿਰੋਜ਼ਪੁਰੀ ਨੇ ਹਰਮੀਤ ਵਿਦਿਆਰਥੀ ਦੇ ਜੀਵਨ ਅਤੇ ਰਚਨਾ ਬਾਰੇ ਸੰਖੇਪ ਗੱਲਬਾਤ ਕੀਤੀ। ਪ੍ਰੋ: ਗੁਰਤੇਜ ਕੋਹਰਵਾਲਾ  ਅਤੇ ਪ੍ਰੋ. ਜਸਪਾਲ ਘਈ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਦੋਵੇਂ ਬੁਲਾਰਿਆਂ ਨੇ ਬਹੁਤ ਹੀ ਮਿਹਨਤ ਨਾਲ ਆਪਣੇ ਖੋਜ-ਪੱਤਰ ਪੇਸ਼ ਕੀਤੇ, ਜਿੱਥੇ ਇਹ ਦੋਵੇਂ ਖੋਜ-ਪੱਤਰ ਅਲੱਗ-ਅਲੱਗ ਦ੍ਰਿਸ਼ਟੀਕੋਣਾਂ ਤੋਂ ਸ਼੍ਰੀ ਹਰਮੀਤ ਵਿਦਿਆਰਥੀ ਦੇ ਕਾਵਿ-ਜਗਤ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ ਉਥੇ ਹੀ ਇਹ ਦੋਵੇਂ ਖੋਜ-ਪੱਤਰ ਆਪਸ ਵਿੱਚ ਇਕ ਦੂਜੇ ਨਾਲ ਅੰਤਰ-ਸਬੰਧਤ ਵੀ ਹਨ।

ਮੁੱਖ ਮਹਿਮਾਨ ਵਜੋਂ ਪਹੁੰਚੇ ਪੰਡਿਤ ਸਤੀਸ਼ ਕੁਮਾਰ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕਿ ਮੈਨੂੰ ਅਜਿਹੇ ਸਾਹਿਤਕਾਰਾਂ ਵਿੱਚ ਬੈਠ ਕੇ ਰੂਹ ਨੂੰ ਸਕੂਨ ਦੇਣ ਵਾਲੀਆਂ ਗੱਲਾਂ ਸੁਣਨ ਨੂੰ ਮਿਲੀਆਂ। ਸਮਾਗਮ ਦੇ ਅੰਤ ਦੇ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ, ਫ਼ਿਰੋਜਪੁਰ ਛਾਉਣੀ ਦੇ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਦਿਓੜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਪਹਿਲਾ ਅਨੁਭਵ ਸੀ ਕਿ ਮੈਂ ਕਿਸੇ ਸਾਹਿਤਕ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਰਹੀ ਹਾਂ ਅਤੇ ਮੈਂ ਬਹੁਤ ਖੁਸ਼ੀ ਮਹਿਸੂਸ ਕਰ ਰਹੀ ਹਾਂ ਕਿ ਇਸ ਸਕੂਲ ਨੂੰ ਅਜਿਹੇ ਸਮਾਗਮ ਕਰਵਾਉਣ ਦਾ ਮੌਕਾ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜਪੁਰ ਵੱਲੋਂ ਦਿੱਤਾ ਗਿਆ ਹੈ। 

ਮੰਚ ਸੰਚਾਲਨ ਸ਼ਾਇਰ ਅਨਿਲ ਆਦਮ ਵੱਲੋਂ ਸਾਹਿਤਕ ਅੰਦਾਜ਼ ਵਿੱਚ ਬਾਖੂਬੀ ਕੀਤਾ ਗਿਆ। ਇਸ ਮੌਕੇ `ਤੇ ਪ੍ਰੋ. ਕੁਲਦੀਪ ਸਿੰਘ, ਸ਼੍ਰੀ ਬਲਵਿੰਦਰ ਪਨੇਸਰ, ਡਾ. ਰਾਮਵੇਸ਼ਵਰ ਸਿੰਘ ਕਟਾਰਾ, ਪ੍ਰੋ. ਆਜ਼ਾਦਵਿੰਦਰ ਸਿੰਘ, ਸ਼੍ਰੀ ਰਾਜੀਵ ਖਿਆਲ, ਸ਼੍ਰੀ ਸੁਰਿੰਦਰ ਕੰਬੋਜ਼, ਸ਼੍ਰੀ ਕਮਲ ਸ਼ਰਮਾ, ਸ਼੍ਰੀ ਈਸ਼ਵਰਦਾਸ, ਸ. ਰਵੀਇੰਦਰ ਸਿੰਘ, ਸ. ਸੁਖਦੇਵ ਭੱਟੀ, ਸ਼੍ਰੀ ਉਮ ਪ੍ਰਕਾਸ਼ ਜੀ, ਸ. ਸੁਖਵਿੰਦਰ ਸਿੰਘ ਭੁੱਲਰ, ਜੇ.ਪੀ ਸਿੰਘ ਪਨੇਸਰ ਅਤੇ ‘ਸਾਡੀ ਧਰਤੀ ਸਾਡੇ ਲੋਕ’. ਚੈਨਲ ਤੋ ਸ. ਹਰਨੇਕ ਸਿੰਘ ਭੁੱਲਰ ਵਿਸ਼ੇਸ ਤੌਰ `ਤੇ ਹਾਜ਼ਰ ਸਨ।

 

Tags: Culture , Ferozepur , Dr. Jagdeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD