Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਮੇਅਰ ਜੀਤੀ ਸਿੱਧੂ ਨੇ ਕੌਂਸਲਰ ਰੀਨਾ ਦੇ ਵਾਰਡ ਵਿਚ ਪਾਰਕ ਦੇ ਵਿਕਾਸ ਦਾ ਕੰਮ ਆਰੰਭ ਕਰਵਾਇਆ

ਫੇਜ਼ 4 ਵਿੱਚ ਪਾਣੀ ਦੀ ਨਿਕਾਸੀ ਲਈ ਪੱਕੇ ਇੰਤਜਾਮ ਹੋਣਗੇ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 Jul 2022

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਬਰਸਾਤੀ ਪਾਣੀ ਦੇ ਪ੍ਰਬੰਧ ਅਤੇ ਨਕਾਸੀ ਲਈ ਮੋਹਾਲੀ ਵਿਚ ਵੱਖ ਵੱਖ ਥਾਵਾਂ ਤੇ ਅੱਠ ਵਾਟਰ ਲਿਫਟਿੰਗ ਪੰਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਆਰਜ਼ੀ ਤੌਰ ਤੇ ਲਗਾਏ ਗਏ ਇਹ ਪੰਪ ਨੀਵੇਂ ਇਲਾਕਿਆਂ ਵਿੱਚ ਲਗਾਏ ਗਏ ਹਨ ਤਾਂ ਜੋ ਬਰਸਾਤੀ ਪਾਣੀ ਦੀ ਫੌਰੀ ਨਿਕਾਸੀ ਹੋ ਸਕੇ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਫੇਜ਼ 4 ਵਿੱਚ ਕੌਂਸਲਰ ਰੁਪਿੰਦਰ ਕੌਰ ਰੀਨਾ ਦੇ ਵਾਰਡ ਦੇ ਪਾਰਕ ਵਿਚ ਵਿਕਾਸ ਕਾਰਜਾਂ ਦਾ ਆਰੰਭ ਕਰਵਾਉਣ ਲਈ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਹਾਜ਼ਰ ਸਨ।

ਮੇਅਰ ਜੀਤੀ ਸਿੱਧੂ ਨੇ ਇਸ ਮੌਕੇ ਫੇਜ਼ 4 ਦੇ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਹਾਲੀ ਦੇ ਫੇਜ਼ ਚਾਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਬਹੁਤ ਵੱਡੀ ਸਮੱਸਿਆ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਬਰਸਾਤੀ ਪਾਣੀ ਨੂੰ ਪਟਿਆਲਾ ਕੀ ਰਾਓ ਵਿਚ ਸੁੱਟਣ ਵਾਸਤੇ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ  ਜਿਸ ਨਾਲ ਪੱਕੇ ਤੌਰ ਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਨਿਕਲ ਜਾਵੇਗਾ। ਉਨ੍ਹਾਂ ਕਿਹਾ ਕਿ ਆਰਜ਼ੀ ਤੌਰ ਤੇ ਬੋਗਨ ਵਿਲੀਆ ਪਾਰਕ ਫੇਜ਼ 4 ਦੇ ਨਾਲ ਇਕ ਵਾਟਰ ਲਿਫਟਿੰਗ ਪੰਪ ਲਗਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਫੌਰੀ ਤੌਰ ਤੇ  ਰਾਹਤ ਮਿਲ ਸਕੇ।

ਪਾਰਕ ਦੇ ਵਿਕਾਸ ਬਾਰੇ ਗੱਲ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਫੇਜ਼ 4 ਦੇ ਵਸਨੀਕਾਂ ਨੇ ਉਨ੍ਹਾਂ ਨੂੰ ਬਹੁਤ ਮਾਣ ਸਨਮਾਨ ਦਿੱਤਾ ਹੈ ਅਤੇ ਉਨ੍ਹਾਂ ਦੇ ਸਾਥੀ ਕੌਂਸਲਰ ਰੁਪਿੰਦਰ ਕੌਰ ਰੀਨਾ ਨੂੰ ਮਿਉਂਸਪਲ ਕਾਰਪੋਰੇਸ਼ਨ ਵਿੱਚ ਕੌਂਸਲਰ ਵਜੋਂ ਭੇਜਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੇਅਰ ਹੋਣ ਦੇ ਨਾਤੇ ਉਹ ਪੂਰੇ ਮੁਹਾਲੀ ਦਾ ਚਹੁੰਪੱਖੀ ਵਿਕਾਸ ਕਰਵਾ ਰਹੇ ਹਨ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਹਾਲੀ ਵਿੱਚ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਫੇਜ਼ 4 ਦੇ ਵਸਨੀਕਾਂ ਦੀਆਂ ਹੋਰ ਲੋੜਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਕੌਂਸਲਰ ਰੁਪਿੰਦਰ ਕੌਰ ਰੀਨਾ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਇਥੇ ਆਉਣ ਤੇ ਸਵਾਗਤ ਕੀਤਾ। ਉਨ੍ਹਾਂ ਮੇਅਰ ਜੀਤੀ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਾਰਡ  ਦੇ ਵਸਨੀਕਾਂ ਨਾਲ ਕੀਤਾ ਇਕ ਹੋਰ ਵਾਅਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕਾ ਵਾਸੀਆਂ ਵੱਲੋਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਕੀਤੇ ਜਾ ਰਹੇ ਇੰਤਜ਼ਾਮਾਂ ਲਈ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਸੋਨੀ, ਬਲਦੇਵ ਸਿੰਘ ਧਨੋਆ, ਜੇ ਬੀ ਅਗਰਵਾਲ, ਜੋਗਿੰਦਰ ਸਿੰਘ ਧਾਲੀਵਾਲ, ਮਨਿੰਦਰ ਸਿੰਘ ਮਨੀ, ਮਹਿੰਦਰ ਸਿੰਘ, ਸਤਪਾਲ ਸਿੰਘ, ਸਿਮਰਨ, ਕੁਲਬੀਰ ਸਿੰਘ, ਜਤਿੰਦਰ ਸਿੰਘ ਸੋਢੀ, ਜਗਜੀਤ ਸਿੰਘ, ਹਰਜੀਤ ਸਿੰਘ, ਰੇਸ਼ਮ ਸਿੰਘ, ਪਰਮਿੰਦਰ ਸਿੰਘ, ਸ਼ਰਨਜੀਤ ਕੌਰ, ਹਰਜਿੰਦਰ ਕੌਰ, ਪੂਨਮ, ਰਾਸ਼ੀ, ਰਾਣੋ, ਲਖਬੀਰ ਕੌਰ, ਗੋਗੀ, ਜਸਵਿੰਦਰਪਾਲ ਕੌਰ, ਚਰਨਜੀਤ ਕੌਰ, ਹੇਮਦੀਪ ਅਤੇ ਹੋਰ ਵਸਨੀਕ ਹਾਜ਼ਰ ਸਨ

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD