Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵਲੋਂ ਜਿ਼ਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਹਰ ਸਮੇਂ ਜ਼ਰੂਰੀ ਦਵਾਈਆਂ ਦਾ ਪੂਰਾ ਸਟਾਕ ਰੱਖਣ ਦੀਆਂ ਹਦਾਇਤਾਂ

Health, Civil Surgeon, Dr Adarshpal Kaur, SAS Nagar

Web Admin

Web Admin

5 Dariya News

ਐਸ.ਏ.ਐਸ. ਨਗਰ , 19 Jul 2022

Last updated on: Jul 19, 2022, 00:00 IST

ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਸਵੇਰੇ ਸਥਾਨਕ ਜਿ਼ਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਵੱਖ ਵੱਖ ਵਾਰਡਾਂ ਖਾਸਕਰ ਐਮਰਜੈਂਸੀ ਵਾਰਡ, ਲੇਬਰ ਰੂਮ, ਮੈਡੀਸਨ ਸਟੋਰ, ਜੱਚਾ ਬੱਚਾ ਵਾਰਡ, ਆਪਰੇਸ਼ਨ ਥੀਏਟਰ ਅਤੇ ਲੈਬ ਆਦਿ ਵਿਚ ਜਾ ਕੇ ਜਾਂਚ ਪੜਤਾਲ ਕੀਤੀ ਤੇ ਡਾਕਟਰੀ ਸਾਜ਼ੋ ਸਮਾਨ ਦਾ ਮੁਆਇਨਾ ਕੀਤਾ।

ਉਨ੍ਹਾਂ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨਾਲ ਵੀ ਗੱਲਬਾਤ ਕੀਤੀ ਜਿਨ੍ਹਾਂ ਹਸਪਤਾਲ ਵਿਚ ਮਿਲ ਰਹੀਆਂ ਸਹੂਲਤਾਂ ਉਤੇ ਤਸੱਲੀ ਪ੍ਰਗਟ ਕੀਤੀ।ਉਨ੍ਹਾਂ ਓ.ਪੀ.ਡੀ. ਪਰਚੀਆਂ ਬਣਾਉਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਵੱਖ ਵੱਖ ਰਜਿਸਟਰ ਵੀ ਚੈਕ ਕੀਤੇ। ਚੈਕਿੰਗ ਮੁਹਿੰਮ ਦੌਰਾਨ ਡਾ. ਆਦਰਸ਼ਪਾਲ ਕੌਰ ਨੇ ਹਸਪਤਾਲ ਦੇ ਮੁਖੀਆਂ, ਡਾਕਟਰਾਂ ਤੇ ਹੋਰ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। 

ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਦੀ ਫ਼ਾਰਮੇਸੀ ਵਿਚ ਉਪਲਭਧ ਦਵਾਈਆਂ ਹੀ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਜੇ ਸਟਾਫ ਵਲੋਂ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕੋਈ ਢਿੱਲ ਜਾਂ ਲਾਪਰਵਾਹੀ ਵਰਤੀ ਜਾਂਦੀ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਸਰਕਾਰ ਵਲੋਂ ਤੈਅ ਦਵਾਈਆਂ ਦਾ ਸਟਾਕ ਪੂਰਾ ਹੋਣਾ ਚਾਹੀਦਾ ਹੈ।

ਜੇ ਦਵਾਈਆਂ ਦੀ ਘਾਟ ਹੈ ਤਾਂ ਤੁਰੰਤ ਮੁੱਖ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ ਅਤੇ ਦਵਾਈਆਂ ਦੀ ਉਪਲਭਧਤਾ ਯਕੀਨੀ ਬਣਾਈ ਜਾਵੇ।ਉਨ੍ਹਾਂ ਹਸਪਤਾਲ ਵਿਚ ਪੂਰੀ ਸਾਫ ਸਫਾਈ ਯਕੀਨੀ ਕਰਨ ਲਈ ਵੀ ਆਖਿਆ। ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਾਰੀਆਂ ਕੇਂਦਰੀ ਅਤੇ ਸੂਬਾਈ ਸਿਹਤ ਯੋਜਨਾਵਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾਵੇ ਤਾਕਿ ਇਨ੍ਹਾਂ ਦਾ ਪੂਰਾ ਲਾਭ ਆਮ ਲੋਕਾਂ ਨੂੰ ਮਿਲ ਸਕੇ।

ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਮੰਤਵ ਹਸਪਤਾਲ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਹੈ ਜਿਸ ਲਈ ਲੋਕਾਂ ਦਾ ਸਹਿਯੋਗ ਵੀ ਲੋੜੀਂਦਾ ਹੈ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਡਾ. ਐਚ.ਐਸ. ਚੀਮਾ, ਡਾ. ਪਰਮਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Health , Civil Surgeon , Dr Adarshpal Kaur , SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD