Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਮੀਂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਟੂਰਨਾਮੈਂਟ ਦੇ ਜੇਤੂਆਂ ਨੂੰ ਨਗਦ ਇਨਾਮ ਦੇਣ ਲਈ ਬਣੇਗੀ ਨਵੀਂ ਖੇਡ ਨੀਤੀ : ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Jalalabad Jagdeep Singh Goldy Kambo, Arjun Babuta

Web Admin

Web Admin

5 Dariya News

ਮੁਹਾਲੀ , 19 Jul 2022

Last updated on: Jul 19, 2022, 00:00 IST

ਖੇਡਾਂ ਦੇ ਖੇਤਰ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਖੇਡ ਦੇ ਵੱਡੇ ਟੂਰਨਾਮੈਂਟ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਮੌਜੂਦਾ ਖੇਡ ਨੀਤੀ ਵਿੱਚ ਕਈ ਤਬਦੀਲੀਆਂ ਕਰ ਕੇ ਨਵੀਂ ਵਿਆਪਕ ਖੇਡ ਨੀਤੀ ਬਣਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ।

ਖੇਡ ਮੰਤਰੀ ਮੀਤ ਹੇਅਰ ਨੇ ਇਹ ਗੱਲ ਅੱਜ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨੇ ਦੇ ਤਮਗੇ ਜਿੱਤ ਕੇ ਵਤਨ ਪਰਤੇ ਅਰਜੁਨ ਬਬੂਟਾ ਦਾ ਸਵਾਗਤ ਤੇ ਸਨਮਾਨ ਕਰਨ ਮੌਕੇ ਕਹੀ। ਸ੍ਰੀ ਮੀਤ ਹੇਅਰ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਤੇ ਸਥਾਨਕ ਕੌਂਸਲਰ ਸਰਬਜੀਤ ਸਿੰਘ ਮੁਹਾਲੀ ਦੇ ਫੇਜ਼ 11 ਸਥਿਤ ਅਰਜੁਨ ਬਬੂਟਾ ਦੀ ਰਿਹਾਇਸ਼ ਵਿਖੇ ਪੁੱਜੇ ਸਨ। ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। 

ਇਸ ਪ੍ਰਾਪਤੀ ਨਾਲ ਨਵੀਂ ਉਮਰ ਦੇ ਖਿਡਾਰੀ ਉਤਸ਼ਾਹਤ ਹੋਣਗੇ। ਉਨ੍ਹਾਂ ਅਰਜੁਨ ਨੂੰ ਭਵਿੱਖ ਦੇ ਮੁਕਾਬਲਿਆਂ ਅਤੇ 2024 ਵਿੱਚ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।  ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣ ਸਕੇ। 

ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣੀ ਯਕੀਨੀ ਬਣਾਈ ਜਾਵੇਗੀ। ਨਗਦ ਇਨਾਮ ਦੇਣ ਲਈ ਇਸ ਵੇਲੇ ਸਾਰੀਆਂ ਖੇਡਾਂ ਲਈ ਇਕੋ ਨੀਤੀ ਹੈ ਜਦੋਂ ਕਿ ਹਰ ਖੇਡ ਵਿੱਚ ਟੂਰਨਾਮੈਂਟ ਦਾ ਸ਼ਡਿਊਲ, ਪੱਧਰ ਅਤੇ ਕਿਸਮ ਵੱਖੋ-ਵੱਖਰੀ ਹੈ, ਇਸ ਲਈ ਹਰ ਖੇਡ ਦੇ ਅਹਿਮ ਟੂਰਨਾਮੈਂਟਾਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।ਅਰਜੁਨ ਬਬੂਟਾ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਮੁਹਾਲੀ ਦੀ ਫੇਜ਼ 6 ਸਥਿਤ ਰੇਂਜ ਨੂੰ ਆਧੁਨਿਕ ਦਰਜੇ ਦੀ ਬਣਾਇਆ ਜਾ ਰਿਹਾ ਹੈ।

 ਉਨ੍ਹਾਂ ਅਰਜੁਨ ਬਬੂਟਾ ਤੋਂ ਵਿਸ਼ਵ ਕੱਪ ਦੇ ਮੁਕਾਬਲੇ ਅਤੇ ਉਸ ਦੀ ਖੇਡ ਬਾਰੇ ਜਾਣਕਾਰੀ ਵੀ ਲਈ ਅਤੇ ਅਰਜੁਨ ਦੀ ਰਾਈਫਲ ਅਤੇ ਤਮਗੇ ਵੀ ਦੇਖੇ। ਅਰਜੁਨ ਨੇ ਆਪਣੇ ਘਰ ਵਿੱਚ ਬਣਾਈ ਸ਼ੂਟਿੰਗ ਰੇਂਜ ਵੀ ਦਿਖਾਈ ਜੋ ਕੋਵਿਡ-19 ਦੇ ਸਮੇਂ ਦੌਰਾਨ ਅਭਿਆਸ ਲਈ ਵਿਸ਼ੇਸ਼ ਤੌਰ ਉਤੇ ਬਣਾਈ ਸੀ। ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਅਰਜੁਨ ਨੇ ਜਲਾਲਾਬਾਦ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਬੂਟਾ ਪਰਿਵਾਰ ਜੱਦੀ ਤੌਰ ਉਤੇ ਜਲਾਲਾਬਾਦ ਸ਼ਹਿਰ ਦਾ ਰਹਿਣ ਵਾਲਾ ਹੈ।

ਇਸ ਮੌਕੇ ਅਰਜੁਨ ਦੇ ਪਿਤਾ ਨੀਰਜ ਬਬੂਟਾ ਤੇ ਮਾਤਾ ਦੀਪਤੀ ਬਬੂਟਾ ਨੇ ਖੇਡ ਮੰਤਰੀ ਦਾ ਘਰ ਆ ਕੇ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਦੀਪਤੀ ਬਬੂਟਾ ਜੋ ਪੰਜਾਬੀ ਲੇਖਿਕਾ ਹੈ, ਨੇ ਆਪਣੀਆਂ ਕਿਤਾਬਾਂ ਦਾ ਸੈੱਟ ਵੀ ਖੇਡ ਮੰਤਰੀ ਨੂੰ ਭੇਂਟ ਕੀਤੀਆਂ। ਇਸ ਮੌਕੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਤੇ ਨਾਇਬ ਤਹਿਸੀਲਦਾਰ ਅਰਜਨ ਗਰੇਵਾਲ ਵੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Jalalabad Jagdeep Singh Goldy Kambo , Arjun Babuta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD