Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤੀ ਮੀਟਿੰਗ

ਡਿਪਟੀ ਕਮਿਸਨਰ ਪਠਾਨਕੋਟ ਨੇ ਦਿੱਤੇ ਆਦੇਸ ਸੜਕ ਕਿਨਾਰੇ ਕੀਤੇ ਨਜਾਇਜ ਕਬਜਿਆਂ ਨੂੰ ਹਟਾਇਆ ਜਾਵੇ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 19 Jul 2022

Last updated on: Jul 19, 2022, 00:00 IST

ਜਿਲ੍ਹਾ ਪਠਾਨਕੋਟ ਵਿੱਚ ਕੀਤੇ ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸਤੀਸ ਕੁਮਾਰ ਐਸ.ਸੀ. ਕਾਰਪੋਰੇਸਨ ਪਠਾਨਕੋਟ, ਊਸਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਨੇਸਨਲ ਹਾਈਵੇ ਤੋਂ ਹਾਜਰ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਤੋਂ ਮਾਧੋਪੁਰ ਤੱਕ ਨੇਸਨਲ ਹਾਈਵੇ ਤੇ ਰੇਲਵੇ ਬਿ੍ਰਜ ਦੇ ਨਜਦੀਕ ਨੇਸਨਲ ਹਾਈਵੇ ਤੇ ਸੜਕ ਦੇ ਜੋੜ ਤੇ ਕਾਫੀ ਅੰਤਰ ਹੋਣ ਕਰਕੇ ਦੁਰਘਟਣਾਵਾਂ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਸਥਾਨ ਤੇ ਰੋਡ ਨੂੰ ਇਸ ਢੰਗ ਨਾਲ ਬਣਾਇਆ ਜਾਵੇ ਕਿ ਕੋਈ ਵੀ ਦੁਰਘਟਣਾ ਨਾ ਹੋਵੇ। 

ਉਨ੍ਹਾਂ ਕਿਹਾ ਕਿ ਨੇਸਨਲ ਹਾਈਵੇ 54 ਤੇ ਮਲਿਕਪੁਰ ਤੋਂ ਲੈ ਕੇ ਪਠਾਨਕੋਟ ਜਿਲ੍ਹੇ ਦੀ ਹੱਦ ਵਿੱਚ ਆਉਂਣ ਵਾਲੇ ਰੋਡ ਤੇ ਜਗ੍ਹਾ ਜਗ੍ਹਾ ਤੇ ਪਏ ਖੱਡਿਆਂ ਨੂੰ ਭਰਿਆ ਜਾਵੇ ਅਤੇ ਸੜਕ ਦੀ ਰਿਪੇਅਰ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਹਾਈਵੇ ਤੇ ਲੋਕਾਂ ਵੱਲੋਂ ਬਹੁਤ ਜਿਆਦਾ ਕਬਜੇ ਕੀਤੇ ਹੋਏ ਹਨ ਅਤੇ ਜਗ੍ਹਾ ਜਗ੍ਹਾ ਤੇ ਇੱਟਾਂ, ਬੱਜਰੀ, ਰੇਤਾ, ਸਰੀਆ ਆਦਿ ਸਮਾਨ ਲਗਾ ਕੇ ਨੇਸਨਲ ਹਾਈਵੇ ਨੂੰ ਬਲਾਕ ਕੀਤਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਕਬਜਿਆਂ ਨੂੰ ਹਟਾਇਆ ਜਾਵੇ ਤਾਂ ਜੋ ਆਉਂਣ ਜਾਣ ਵਾਲੀ ਟ੍ਰੈਫਿਕ ਕਿਸੇ ਤਰ੍ਹਾਂ ਨਾਲ ਪ੍ਰਭਾਵਿਤ ਨਾ ਹੋਵੇ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਚੋਕ ਜਿੱਥੇ ਲੋਕਾਂ ਦੀ ਆਵਾਜਾਈ ਸਾਰਾ ਦਿਨ ਅਤੇ ਰਾਤ ਹੁੰਦੀ ਰਹਿੰਦੀ ਹੈ, ਜੰਮੂ ਤੋਂ ਆਉਂਣ ਵਾਲੀਆਂ ਬੱਸਾਂ ਵਿੱਚ ਰਾਤ ਦੇ ਸਮੇਂ ਵੀ ਸਵਾਰੀਆਂ ਇੱਥੇ ਰੁਕਦੀਆਂ ਹਨ ਅਤੇ ਰਾਤ ਹਨੇਰਾ ਜਿਆਦਾ ਹੋਣ ਕਰਕੇ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਕਿਹਾ ਕਿ ਇਸ ਚੋਕ ਵਿੱਚ ਇੱਕ ਹਾਈ ਮਾਸਕ ਲਾਈਟ ਲਗਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਣਾ ਤੋਂ ਬਚਿਆ ਜਾ ਸਕੇ। 

ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪਠਾਨਕੋਟ ਸਿਟੀ ਦੇ ਉਨ੍ਹਾਂ ਮਾਰਗਾਂ ਤੇ ਜਿੱਥੋ ਸਿਟੀ ਸੁਰੂ ਹੁੰਦੀ ਹੈ ਹਾਈ ਮਾਸਕ ਲਾਈਟਾਂ ਲਗਾਈਆਂ ਜਾਣ।ਉਨ੍ਹਾਂ ਨੇਸਨਲ ਹਾਈਵੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਚੋਕ ਵਿੱਚ ਕੋਈ ਵੀ ਦਿਸਾ ਸੂਚਨਾ ਬੋਰਡ ਨਾ ਹੋਣ ਕਰਕੇ ਬਾਹਰ ਤੋਂ ਆਉਂਣ ਵਾਲੇ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। 

ਉਨ੍ਹਾਂ ਕਿਹਾ ਕਿ ਮਲਿਕਪੁਰ ਚੋਕ ਵਿੱਚ ਵਿਸੇਸ ਤੋਰ ਤੇ ਦਿਸਾ ਸੂਚਨਾਂ ਬੋਰਡ ਬਣਾ ਕੇ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਸਹੀ ਦਿਸਾ ਦਾ ਪਤਾ ਚੱਲ ਸਕੇ।ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪਠਾਨਕੋਟ ਸਿਟੀ ਅੰਦਰ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਲਗਾਏ ਸਮਾਨ ਕਾਰਨ ਵੀ ਟ੍ਰੈਫਿਕ ਪ੍ਰਭਾਵਿਤ ਹੁੰਦੀ ਹੈ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਤੋਂ ਇਲਾਵਾ ਸਿਵਲ ਹਸਪਤਾਲ ਤੇ ਬਾਹਰ ਲਗੀਆਂ ਰੇਹੜੀਆਂ ਅਤੇ ਨਜਾਇਜ ਦੁਕਾਨਾਂ ਨੂੰ ਹਟਾਇਆ ਜਾਵੇ ਇਨ੍ਹਾਂ ਦੁਕਾਨਾਂ ਆਦਿ ਕਰਕੇ ਦੁਰਘਟਣਾਵਾਂ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। 

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD