Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ਾਲ ਲੋਕ ਮਿਲਣੀ ਆਯੋਜਿਤ

ਵਿਧਾਇਕ-ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ

Kulwant Singh Sidhu, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 19 Jul 2022

Last updated on: Jul 19, 2022, 00:00 IST

ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਨਗਰ ਨਿਗਮ, ਜ਼ੋਨ-ਸੀ ਵਿਖੇ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਪੂਨਮਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਬ੍ਰਾਂਚਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਲੋਕ ਮਿਲਣੀ ਵਿੱਚ 100 ਦੇ ਕਰੀਬ ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿੱਚ 15-20 ਪੁਲਿਸ ਵਿਭਾਗ ਨਾਲ ਸਬੰਧਤ ਸਨ, 10-15 ਬਿਜਲੀ ਵਿਭਾਗ ਅਤੇ ਬਾਕੀ ਨਗਰ ਨਿਗਮ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਇਸ ਮੌਕੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਵੱਲੋਂ ਕਰੀਬ 5 ਲੱਖ ਰੁਪਏ ਦੀ ਰਿਕਵਰੀ ਵੀ ਕੀਤੀ ਗਈ।ਵਿਧਾਇਕ-ਪਬਲਿਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋ ਸਕਣ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਾਰੇ ਜੋਨਲ ਕਮਿਸ਼ਨਰ ਅਤੇ ਨਿਗਰਾਨ ਇੰਜੀਨੀਅਰਜ ਨੂੰ ਦਿਸਾ-ਨਿਰਦੇਸ਼ ਦਿੱਤੇ ਗਏ ਕਿ ਸਾਰੇ ਅਧਿਕਾਰੀ/ਕਰਮਚਾਰੀਆਂ ਵੱਲੋਂ ਆਮ ਪਬਲਿਕ ਨੂੰ ਰੋਜਾਨਾ ਦਫਤਰੀ ਸਮੇਂ ਵਿੱਚ ਸਵੇਰੇ 9 ਤੋ 11 ਵਜੇ ਤੱਕ ਮਿਲਿਆ ਜਾਵੇ ਅਤੇ ਉਹਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।

ਵਿਧਾਇਕ ਸਿੱਧੂ ਵੱਲੋਂ ਸਮੂਹ ਨਿਗਰਾਨ ਇੰਜੀਨੀਅਰਜ ਨੂੰ ਹਦਾਇਤ ਕੀਤੀ ਗਈ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਉਹ ਰੋਜਾਨਾ ਚੈਕਿੰਗ ਕਰਨਗੇ ਅਤੇ ਕ੍ਰਮਵਾਰ 30, 70 ਅਤੇ 100 ਪ੍ਰਤੀਸ਼ਤ ਕੰਮ ਮੁਕੰਮਲ ਹੋਣ 'ਤੇ ਸਰਟੀਫਿਕੇਟ ਪੇਸ਼ ਕਰਨਗੇ ਕਿ ਕੰਮ ਮਾਪਦੰਡ ਅਨੁਸਾਰ ਸਹੀ ਹੈ। 

ਉਨ੍ਹਾ ਇਹ ਵੀ ਕਿਹਾ ਕਿ ਜਿਹੜੇ ਕੰਮ ਚੱਲ ਰਹੇ ਹਨ ਉਹਨਾਂ ਦੇ ਬੋਰਡ ਲੱਗੇ ਹੋਣੇ ਚਾਹੀਦੇ ਹਨ ਜਿਸ ਵਿੱਚ ਕੰਮ ਦਾ ਵੇਰਵਾ, ਠੇਕੇਦਾਰ ਦਾ ਨਾਮ, ਸਬੰਧਤ ਨਿਗਰਾਨ ਇੰਜੀਨੀਅਰ/ਕਾਰਜਕਾਰੀ ਇੰਜੀਨੀਅਰ ਦਾ ਨਾਮ, ਕੰਮ ਸੁਰੂ ਅਤੇ ਖਤਮ ਹੋਣ ਦੀ ਮਿਤੀ ਆਦਿ ਸ਼ਾਮਲ ਹੋਣ।ਉਨ੍ਹਾਂ ਅੱਗੇ ਕਿਹਾ ਜੋਨਲ ਕਮਿਸ਼ਨਰਜ ਵੱਲੋ ਕਿਸੇ ਵੀ ਤਰ੍ਹਾਂ ਦੀ ਜੇਕਰ ਕੋਈ ਮੀਟਿੰਗ ਕਰਨੀ ਹੈ ਤਾਂ ਹਰ ਬੁੱਧਵਾਰ ਨੂੰ ਸ਼ਾਮ 05:00 ਵਜੇ ਤੋਂ ਬਾਅਦ ਕਰਨਗੇ। 

ਉਨ੍ਹਾਂ ਸਮੂਹ ਜੋਨਲ ਕਮਿਸ਼ਨਰਾਂ ਨੂੰ ਵੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਸਬੰਧੀ ਸਾਰੀ ਜਾਣਕਾਰੀ ਪੇਸ਼ ਕਰਨ ਲਈ ਕਿਹਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਚੈਕਿੰਗ ਰੋਜਾਨਾ ਸ਼ਾਮ 03 ਵਜੇਂ ਤੋਂ ਬਾਅਦ ਕਰਨਗੇ। ਵਿਧਾਇਕ ਸਿੱਧੂ ਵੱਲੋਂ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਆਪਣੇ-ਆਪਣੇ ਜੋਨ ਵਿੱਚ ਪੈਂਦੇ ਇਲਾਕਿਆਂ ਵਿੱਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਲੁਧਿਆਣਾ ਸ਼ਹਿਰ ਦੀ ਸਵੱਛ-ਸਰਵੇਖਣ ਵਿੱਚ ਵਧੀਆ ਰੈਕਿੰਗ ਆ ਸਕੇ।

 

Tags: Kulwant Singh Sidhu , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD