Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਸਾਵਣ ਕਵੀ ਦਰਬਾਰ ਦਾ ਆਯੋਜਨ

Culture, Mansa, Sawan Kavi Durbar, Dr. Lakhwinder Johal

Web Admin

Web Admin

5 Dariya News

ਮਾਨਸਾ , 20 Jul 2022

Last updated on: Jul 20, 2022, 00:00 IST

ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵਲੋਂ ਸਾਵਣ ਕਵੀ ਦਰਬਾਰ ਦਾ ਆਯੋਜਨ ਸਥਾਨਕ ਬੱਚਤ ਭਵਨ ਵਿਖੇ ਪੰਜਾਬ ਕਲਾ ਪ੍ਰੀਸ਼ਦ ਦੇ ਜਨਰਲ ਸਕੱਤਰ ਉੱਘੇ ਕਵੀ ਡਾ. ਲਖਵਿੰਦਰ ਜੌਹਲ  ਦੀ ਪ੍ਰਧਾਨਗੀ ਹੇਠ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸਨਰ (ਜ) ਸ੍ਰੀ ਉਪਕਾਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਸ੍ਰੀ ਰਘਬੀਰ ਸਿੰਘ ਮਾਨ ਨੇ ਸ਼ਿਰਕਤ ਕੀਤੀ।

ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਤੇਜਿੰਦਰ ਕੌਰ ਨੇ ਭਾਸ਼ਾ ਵਿਭਾਗ ਦੀਆਂ ਸਕੀਮਾਂ ਅਤੇ ਕਾਰਜਾਂ ਨੂੰ ਸਭ ਨਾਲ ਸਾਂਝਾ ਕੀਤਾ। ਖੋਜ ਅਫ਼ਸਰ ਸ਼ਾਇਰ ਗੁਰਪ੍ਰੀਤ ਨੇ ਮਾਨਸਾ ਦੀ ਕਵਿਤਾ ਬਾਰੇ ਬੋਲਦਿਆਂ ਕਿਹਾ ਕਿ ਇਸ ਖਿੱਤੇ ਦੀ ਕਵਿਤਾ ਲੋਕ-ਪੱਖੀ ਹੋਣ ਦੇ ਨਾਲ ਸੁਹਜਮਈ ਅਤੇ ਆਪਣੇ ਵੱਖਰੇ ਮੁਹਾਵਰੇ ਕਰਕੇ ਜਾਣੀ ਜਾਂਦੀ ਹੈ। ਇਸ ਮੌਕੇ ਉਨ੍ਹਾ ਮਰਹੂਮ ਸ਼ਾਇਰ ਰਾਮ ਸਿੰਘ ਚਾਹਲ ਅਤੇ ਦੇਵਨੀਤ ਦੀ ਕਵਿਤਾ ਦਾ ਜ਼ਿਕਰ ਕੀਤਾ।

ਇਸ ਕਵੀ ਦਰਬਾਰ ਵਿਚ ਜ਼ਿਲ੍ਹੇ ਦੇ ਪੰਦਰਾਂ ਕਵੀਆਂ ਨੇ ਭਾਗ ਲਿਆ ਜਿਸ ਵਿਚ ਰਾਜਵਿੰਦਰ ਮੀਰ, ਤਨਵੀਰ, ਬਲਵੰਤ ਭਾਟੀਆ, ਬਲਰਾਜ ਨੰਗਲ, ਸੁਖਚਰਨ ਸੱਦੇਵਾਲੀਆ, ਅੰਮ੍ਰਿਤ ਸਮਿਤੋਜ, ਅਵਤਾਰ ਖਹਿਰਾ, ਅਵਤਾਰ ਦੋਦੜਾ, ਸੀਮਾ ਜਿੰਦਲ, ਕੁਲਵਿੰਦਰ ਬੱਛੋਆਣਾ, ਜਗਤਾਰ ਲਾਡੀ, ਦਿਲਬਾਗ ਰਿਉਂਦ, ਲਖਵਿੰਦਰ ਹਾਕਮਵਾਲਾ ਅਤੇ ਵੀਰਪਾਲ ਕਮਲ ਨੇ ਆਪੋ ਆਪਣੇ ਰੰਗ ਦੀਆਂ ਖੂਬਸੂਰਤ ਕਵਿਤਾਵਾਂ ਦਾ ਪਾਠ ਕੀਤਾ। ਇਸ ਉਪਰੰਤ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ ਨੇ ਪੜ੍ਹੀਆਂ ਗਈਆਂ ਕਵਿਤਾਵਾਂ ’ਤੇ ਚਰਚਾ ਕਰਨ ਦੇ ਨਾਲ ਨਾਲ ਆਪਣੀਆਂ ਦੋ ਕਵਿਤਾਵਾਂ ਵੀ ਸਾਂਝੀਆਂ ਕੀਤੀਆਂ।

ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਲਖਵਿੰਦਰ ਜੌਹਲ ਨੇ ਕਿਹਾ ਕਿ ਸਾਉਣ ਮਹੀਨਾ ਵੀ ਆਲੇ ਦੁਆਲੇ ਨੂੰ ਧੋ ਦਿੰਦਾ ਹੈ ਤੇ ਇਸੇ ਤਰ੍ਹਾਂ ਕਵਿਤਾ ਬੰਦੇ ਦੇ ਅੰਦਰ ਨੂੰ ਨਿਖਾਰ ਦਿੰਦੀ ਹੈ। ਕਵਿਤਾ ਬੰਦੇ ਦੇ ਸੁੱਖ-ਦੁੱਖ ਨੂੰ ਆਪਣੇ ਤਰੀਕੇ  ਨਾਲ ਦਰਸਾਉਂਦੀ ਹੈ। ਇਸ ਮੌਕੇ ਉਹਨਾਂ ਨੇ ਆਪਣੀ ਨਵੀਂ ਕਵਿਤਾ ‘ਰੋਟੀ ਅਤੇ ਭਾਸ਼ਾ‘ ਨੂੰ ਖੂਬਸੂਰਤ ਅੰਦਾਜ਼ ਵਿੱਚ ਪੇਸ਼ ਕੀਤਾ। ਇਸ ਸਮਾਗਮ ਵਿੱਚ ਮਹਿੰਦਰਪਾਲ ਬਰੇਟਾ, ਜਸਬੀਰ ਢੰਡ, ਹਰਿੰਦਰ ਮਾਨਸ਼ਾਹੀਆ, ਕੁਲਦੀਪ ਪਰਮਾਰ, ਗੁਲਾਬ ਸਿੰਘ, ਪ੍ਰੋ. ਬਲਮ ਲੀਂਬਾ, ਜਸਪਾਲ ਸਿੰਘ, ਬਿੱਕਰ ਮਘਾਣੀਆਂ, ਨਿਰਮਲ ਮੌਜੀਆ, ਰਜਿੰਦਰ ਸੋਨੀ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਸ਼ਾਮਲ ਸਨ।  

 

Tags: Culture , Mansa , Sawan Kavi Durbar , Dr. Lakhwinder Johal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD