Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਰਾਜ ’ਚ ਹਰਿਆਲੀ ਵਧਾਉਣ ਲਈ ਵਚਨਬੱਧ, ਬਰਨਾਲਾ 6 ਲੱਖ ਬੂਟੇ ਲਾਉਣ ਦੇ ਟੀਚੇ ਨਾਲ ਰਹੇਗਾ ਮੋਹਰੀ : ਮੀਤ ਹੇਅਰ

100 ਏਕੜ ਵਿੱਚ ਬਣਨਗੇ ਮਿੰਨੀ ਜੰਗਲ, ਵੰਨ-ਸੁਵੰਨੀਆਂ ਬਨਸਪਤੀਆਂ ਤੇ ਜੀਵ-ਜੰਤੂਆਂ ਲਈ ਬਡਬਰ ’ਚ ਬਣੇਗਾ ਵੈੱਟਲੈਂਡ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 20 Jul 2022

Last updated on: Jul 20, 2022, 00:00 IST

ਪੰਜਾਬ ਸਰਕਾਰ ਸੂਬੇ ਵਿੱਚ ਹਰਿਆਲੀ ਵਧਾਉਣ ਲਈ ਵਚਨਬੱਧ ਹੈ ਤੇ ਇਸ ਸੋਚ ਨੂੰ ਅਮਲੀ ਜਾਮਾ ਪਾਉਣ ਲਈ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮੁਹਿੰਮ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਤਹਿਤ ਬਰਨਾਲਾ ਵੱਲੋਂ ਇਸ ਸਾਲ 6 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।  ਛੋਟਾ ਖੇਤਰ ਹੋਣ ਦੀ ਬਜਾਏ ਵੱਡੀ ਗਿਣਤੀ ਪੌਦੇ ਲਗਾ ਕੇ ਜ਼ਿਲਾ ਬਰਨਾਲਾ ਇਸ ਲਹਿਰ ਦੀ ਅਗਵਾਈ ਕਰੇਗਾ।

ਇਹ ਪ੍ਰਗਟਾਵਾ ਵਾਤਾਵਰਨ, ਵਿਗਿਆਨ ਅਤੇ ਤਕਨਾਲੋਜੀ, ਖੇਡਾਂ ਅਤੇ ਯੁਵਕ ਸੇਵਾਵਾਂ, ਉਚੇਰੀ ਸਿੱਖਿਆ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਵੱਲੋਂ ਪੌਦੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।  ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਿਧਾਨ ਸਭਾ ਹਲਕੇ ਵਿੱਚ 50000 ਬੂਟੇ ਅਤੇ 115 ਤਿ੍ਰਵੇਣੀ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਪਰ ਜ਼ਿਲਾ ਬਰਨਾਲਾ ਨੇ ਨਵੀਂ ਪੁਲਾਂਘਾਂ ਪੁੱਟਦਿਆਂ ਕੁੱਲ 6 ਲੱਖ ਤੇ ਹਰ ਹਲਕੇ ’ਚ 2 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ। 

ਸਿੱਖਿਆ ਤੇ ਜੰਗਲਾਤ ਵਿਭਾਗ ਦੀ ਸ਼ਮੂਲੀਅਤ ਨਾਲ 2.5 ਲੱਖ ਬੂਟੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ। ਸਾਰੇ 287 ਸਰਕਾਰੀ ਸਕੂਲਾਂ ਵਿੱਚ ਪੌਦੇ ਲਗਾਏ ਜਾ ਰਹੇ ਹਨ ਤੇ ਬਾਕੀ ਰਹਿੰਦੇ ਬੂਟੇ ਵੀ ਛੇਤੀ ਹੀ ਤਰਤੀਬਵਾਰ ਤਰੀਕੇ ਨਾਲ ਲਗਾਏ ਜਾਣਗੇ। ਉਨਾਂ ਕਿਹਾ, “ਜ਼ਿਲਾ ਬਰਨਾਲਾ ’ਚ ਉਨਾਂ ਥਾਵਾਂ ਉੱਤੇ ਪੌਦੇ ਲਗਾਏ ਜਾ ਰਹੇ ਹਨ ਜਿਨਾਂ ਦੇ ਆਸ-ਪਾਸ ਵਾੜ ਹੈ ਜਾਂ ਵਾੜ ਕੀਤੀ ਜਾਵੇਗੀ ਤਾਂ ਜੋ ਬੂਟਿਆਂ ਦੇ ਬਚਣ/ਚੱਲਣ ਦੀ ਦਰ ਵਧ ਸਕੇ। ਅਸੀਂ ਇਸ ਪਹੁੰਚ ਨਾਲ ਪੌਦਿਆਂ ਦੀ ਬਚਣ ਦੀ ਦਰ ਨੂੰ 80 ਪ੍ਰਤੀਸ਼ਤ ਤੱਕ ਸੁਰੱਖਿਅਤ ਕਰਨਾ ਚਾਹੁੰਦੇ ਹਾਂ।’’  

ਉਨਾਂ ਅੱਗੇ ਦੱਸਿਆ ਕਿ ਹੰਡਿਆਇਆ, ਤਾਜੋਕੇ, ਜੰਗੀਆਣਾ, ਬੀਹਲਾ, ਠੀਕਰੀਵਾਲ, ਮਹਿਲ ਕਲਾਂ ਤੇ ਮਨਾਲ ਵਿਚ ਮਿੰਨੀ ਜੰਗਲ ਵਿਕਸਤ ਕਰਨ ਲਈ 100 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਗਈ ਹੈ, ਜਦਕਿ ਜ਼ਿਲੇ ਦੇ 300 ਏਕੜ ਰਕਬੇ ਵਿੱਚ ਅਜਿਹੇ ਜੰਗਲ ਵਿਕਸਤ ਕਰਨ ਦਾ ਟੀਚਾ ਹੈ। ਪਿਛਲੇ ਕੁਝ ਸਾਲਾਂ ਦੌਰਾਨ ਬਰਨਾਲਾ ’ਚ ਜ਼ਮੀਨਦੋਜ ਪਾਣੀ ਦੇ ਨਿਰੰਤਰ ਡਿੱਗਦੇ ਪੱਧਰ ’ਤੇ ਚਿੰਤਾ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਆਉਦੇ ਸਾਲਾਂ ’ਚ ਇਹ ਸਥਿਤੀ ਬਦਲ ਜਾਵੇਗੀ। ਉਹਨਾਂ ਦੱਸਿਆ ਕਿ ਸਕੂਲਾਂ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਅਤੇ ਛੱਤਾਂ ’ਤੇ ਮੀਂਹ ਦੇ ਪਾਣੀ ਨੂੰ ਇਕੱਠਾ ਕਰਕੇ ਜ਼ਮੀਨ ’ਚ ਰੀਚਾਰਜ ਕਰਨ ਸਬੰਧੀ

ਢਾਂਚੇ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵੈਟਲੈਂਡ ਵਿਕਸਤ ਕਰਨ ਲਈ ਵੀ ਕੰਮ ਕੀਤਾ ਜਾ ਰਿਹਾ ਹੈ ਤੇ ਪਿੰਡ ਬਡਬਰ ਵਿਖੇ 100 ਏਕੜ ਜ਼ਮੀਨ ਦੀ ਸ਼ਨਾਖਤ ਇਸ ਵਾਸਤੇ ਕੀਤੀ ਹੈ, ਜਿਸ ਵਿੱਚ ਆਮ ਜੰਗਲਾਂ ਨਾਲੋਂ ਵਧੇਰੇ ਵੰਨ-ਸੁਵੰਨੇ ਬਨਸਪਤੀ ਅਤੇ ਜੀਵ-ਜੰਤੂ ਹੁੰਦੇ ਹਨ। ਉਨਾਂ ਸਕੂਲੀ ਵਿਦਿਆਰਥੀਆਂ ਨੂੰ ਨੌਜਵਾਨ ਬਿ੍ਰਗੇਡ ਵਜੋਂ ਇਸ ਲਹਿਰ ਦੀ ਅਗਵਾਈ ਕਰਨ ਦਾ ਸੱਦਾ ਦਿੰਦਿਆਂ ਹਰ ਸਾਲ ਘੱਟੋ-ਘੱਟ ਇੱਕ ਬੂਟਾ ਲਗਾਉਣ ਅਤੇ ਉਨਾਂ ਦੀ ਸੰਭਾਲ ਕਰਨ ਲਈ ਕਿਹਾ। 

ਉਨਾਂ ਨੌਜਵਾਨ ਪੀੜੀ ਨੂੰ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਨ ਪੱਖੀ ਜੀਵਨ ਢੰਗ ਅਪਣਾਉਣ ਸਬੰਧੀ ਪ੍ਰੇਰਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ, ਏ.ਡੀ.ਸੀ ਸ੍ਰੀ ਪਰਮਵੀਰ ਸਿੰਘ, ਐਸ.ਡੀ.ਐਮ ਸ੍ਰੀ ਗੋਪਾਲ ਸਿੰਘ, ਜ਼ਿਲਾ ਸਿਖਿਆ ਅਫਸਰ ਸ੍ਰੀ ਸਰਬਜੀਤ ਸਿੰਘ ਤੂਰ, ਡਿਪਟੀ ਜ਼ਿਲਾ ਸਿਖਿਆ ਅਫਸਰ ਹਰਕੰਵਲਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਹਰੇਕ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣੇ ਹਨ ਖਾਸ ਕਿਸਮ ਦੇ ਬੂਟੇ

ਸਕੂਲਾਂ ਵਿੱਚ ਬੂਟੇ ਲਾਉਣ ਦੇ ਖਾਕੇ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਚੌਥੀ, ਪੰਜਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਮਰੂਦ ਦੇ ਬੂਟੇ, ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੰਮ ਜਾਂ ਬਰਮਾ ਡੇਕ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜਾਮੁਨ ਦੇ ਬੂਟੇ ਦਿੱਤੇ ਜਾ ਰਹੇ ਹਨ। ਨੌਵੀਂ ਤੋਂ +2 ਜਮਾਤਾਂ ਦੀਆਂ ਵਿਦਿਆਰਥਣਾਂ ਨੂੰ ਆਂਵਲਾ ਅਤੇ ਇਸੇ ਜਮਾਤ ਦੇ ਲੜਕਿਆਂ ਨੂੰ ਆਂਵਲੇ ਦੇ ਬੂਟੇ ਦਿੱਤੇ ਜਾਣਗੇ, ਜੋ ਕਿ ਸੰਘਣੇ ਛਾਂ ਦੇ ਦਰੱਖਤ ਬਣ ਜਾਣਗੇ।

ਹੋਣਹਾਰ ਵਿਦਿਆਰਥੀ ਸਨਮਾਨਿਤ

ਸਮਾਗਮ ਵਿੱਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਰਕਾਰੀ ਮਿਡਲ ਸਕੂਲ ਗੁੰਮਟੀ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੂੰ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਸੂਬੇ ’ਚੋਂ ਅੱਵਲ ਆਉਣ ਤੇ ਸਰਕਾਰੀ ਸਕੂਲ ਜੁਮਲਾ ਮਾਲਕਣ ਦੀ ਰਿਚਿਕਾ ਨੂੰ ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਸੂਬੇ ਵਿੱਚੋਂ ਨੌਵਾਂ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। 

ਦਸਵੀਂ ਜਮਾਤ ਵਿੱਚੋਂ ਸਰਕਾਰੀ ਸਕੂਲ ਛਾਪਾ ਦੇ ਗੁਰਸੇਵਕ ਸਿੰਘ ਨੂੰ ਸੂਬੇ ਵਿੱਚੋਂ ਸੱਤਵਾਂ ਸਥਾਨ ਪ੍ਰਾਪਤ ਕਰਨ ਲਈ, ਸਰਕਾਰੀ ਸਕੂਲ ਬਰਨਾਲਾ ਦੇ ਨਿਆਮਤ ਏ ਮੀਤ ਨੂੰ ਰਾਜ ਵਿੱਚੋਂ 10ਵਾਂ ਸਥਾਨ ਪ੍ਰਾਪਤ ਕਰਨ ਲਈ ਅਤੇ ਨਵਜੋਤ ਕੌਰ ਨੂੰ ਰਾਜ ਵਿੱਚੋਂ 14ਵਾਂ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸੇ ਤਰਾਂ ਮਨਦੀਪ ਕੌਰ ਨੂੰ +2 ਜਮਾਤ ਵਿੱਚ ਸੂਬੇ ਵਿੱਚੋਂ 8ਵਾਂ ਰੈਂਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ।    

ਖੇਡ ਮੰਤਰੀ ਵੱਲੋਂ ਹਰੀਗੜ ਸਕੂਲ ’ਚ ਓਪਨ ਜਿਮ ਦਾ ਉਦਘਾਟਨ

ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ ’ਚ ਸਮਾਗਮ ਦੌਰਾਨ ਅੱਜ ਕੌਮੀ ਪੱਧਰ ’ਤੇ ਫੁੱਟਬਾਲ ਵਿਚ ਸੋਨ ਤਗਮਾ ਜਿੱਤਣ ਵਾਲੀ ਟੀਮ ਦਾ ਸਨਮਾਨ ਕੀਤਾ ਅਤੇ ਸਕੂਲ ’ਚ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਸਕੂਲ ’ਚ ਫੁੱਟਬਾਲ ਦਾ ਆਧੁਨਿਕ ਮੈਦਾਨ ਤਿਆਰ ਕਰਵਾਇਆ ਜਾਵੇਗਾ ਤਾਂ ਜੋ ਫੁੱਟਬਾਲ ਖੇਡ ਨੂੰ ਹੋਰ ਹੁਲਾਰਾ ਮਿਲ ਸਕੇ। ਇਸ ਮੌਕੇ ਉਨਾਂ ਬੋਰਡ ਦੀਆਂ ਜਮਾਤਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ।  

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD