Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਡਾਇਰੈਕਟਰ ਸਿੱਖਿਆ ਵਿਭਾਗ ਨੇ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦਾ ਵਰਚੂਅਲ ਕਲਾਸ ਰੂਮ ਵਿਦਿਆਰਥੀਆਂ ਨੂੰ ਕੀਤਾ ਸਮਰਪਿਤ

Rajeev Kumar Gupta, Director Education Department, College, Punjab Admin

Web Admin

Web Admin

5 Dariya News

ਪਟਿਆਲਾ , 20 Jul 2022

Last updated on: Jul 20, 2022, 00:00 IST

ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬ ਸਰਕਾਰ ਵੱਲੋਂ ਜਾਰੀ ਰੂਸਾ ਇੰਨਫ੍ਰਾਸਟ੍ਰਕਚਰ ਗ੍ਰਾਂਟ ਵਿਚੋਂ ਤਿਆਰ ਵਰਚੂਅਲ ਕਲਾਸ ਰੂਮ ਅੱਜ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾ) ਪੰਜਾਬ ਰਾਜੀਵ ਕੁਮਾਰ ਗੁਪਤਾ ਨੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ  ਮੌਕੇ ਏ.ਡੀ.ਪੀ.ਆਈ (ਕਾਲਜਾ) ਪ੍ਰੋ. (ਡਾ.) ਅਸ਼ਵਨੀ ਭੱਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।  ਪ੍ਰਿੰਸੀਪਲ ਪ੍ਰੋ. (ਡਾ.) ਪਰਮਿੰਦਰ ਸਿੰਘ ਦੁਆਰਾ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਪਤਵੰਤੇ ਸੱਜਣਾ ਦਾ ਨਿੱਘਾ ਸੁਆਗਤ ਕੀਤਾ। ਉਨ੍ਹਾਂ ਕਾਲਜ ਦੇ ਇਤਿਹਾਸ, ਵਿਸ਼ੇਸ਼ਤਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ।

ਇਸ ਮੌਕੇ ਡੀ.ਪੀ.ਆਈ (ਕਾਲਜਾ) ਰਾਜੀਵ ਕੁਮਾਰ ਗੁਪਤਾ ਨੇ ਕਾਲਜ ਦੇ ਵਿਦਿਆਰਥੀਆ ਨਾਲ ਰੂ-ਬ-ਰੂ ਹੁੰਦਿਆਂ ਆਪਣੇ ਵਿਦਿਆਰਥੀ ਜੀਵਨ ਦੇ ਤਜਰਬੇ ਅਤੇ ਸਫਲਤਾ ਪ੍ਰਾਪਤੀ ਲਈ ਕੀਤੇ ਸੰਘਰਸ਼ ਸਬੰਧੀ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵਿਦਿਆਰਥੀ ਉਨ੍ਹਾਂ ਦੇ ਤਜਰਬੇ ਦਾ ਲਾਭ ਲੈ ਦੇ ਹੋਏ ਸਫਲਤਾ ਹਾਸਲ ਕਰ ਸਕਣ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਸਿੱਖਿਆ, ਰੁਜ਼ਗਾਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਕਈ ਸਵਾਲ ਪੁੱਛੇ ਗਏ, ਜਿਨ੍ਹਾਂ ਦੀ ਮੁਕੰਮਲ ਜਾਣਕਾਰੀ ਰਾਜੀਵ ਕੁਮਾਰ ਗੁਪਤਾ ਦੁਆਰਾ ਦਿੱਤੀ ਗਈ। 

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੈਸ਼ਨ 2022-23 ਤੋਂ ਇਸ ਕਾਲਜ ਵਿਚ 50 ਸੀਟਾਂ ਦਾ ਵਾਧਾ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਸੰਸਥਾ ਦਾ ਲਾਭ ਲੈ ਸਕਣ। ਏ.ਡੀ.ਪੀ.ਆਈ (ਕਾਲਜਾ) ਪ੍ਰੋ. (ਡਾ.) ਅਸ਼ਵਨੀ ਭੱਲਾ ਨੇ ਵਿਦਿਆਰਥੀ ਨੂੰ ਫ਼ੀਸ ਮਾਫ਼ੀ ਸਬੰਧੀ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। 

ਇਸ ਅਵਸਰ 'ਤੇ ਮੁੱਖ ਮਹਿਮਾਨ ਦੁਆਰਾ ਕਾਲਜ ਦਾ ਸਲਾਨਾ ਮੈਗਜ਼ੀਨ 'ਐਜੂਕੇਸ਼ਨਲ ਰਿਕਾਰਡ' 2021-22 ਰਿਲੀਜ਼ ਕੀਤਾ ਗਿਆ, ਜਿਸ ਵਿੱਚ ਪ੍ਰੋ. (ਡਾ) ਅਸ਼ਵਨੀ ਭੱਲਾ, ਪ੍ਰਿੰਸੀਪਲ ਪ੍ਰੋ.(ਡਾ.) ਪਰਮਿੰਦਰ ਸਿੰਘ, ਕਾਊਂਸਲ ਮੈਂਬਰ ਅਤੇ ਸੰਪਾਦਕੀ ਮੰਡਲ ਐਸੋ. ਪ੍ਰੋ. ਕਿਰਨਜੀਤ ਕੌਰ, ਪ੍ਰੋ. (ਡਾ) ਇੰਦਰਜੀਤ ਸਿੰਘ ਚੀਮਾ (ਮੁੱਖ ਸੰਪਾਦਕ), ਡਾ. ਦੀਪਿਕਾ ਰਾਜਪਾਲ, ਰੁਪਿੰਦਰ ਸਿੰਘ (ਲਾਇਬ੍ਰੇਰੀਅਨ), ਡਾ. ਮਨਪ੍ਰੀਤ ਕੌਰ, ਅਸਿ. ਪ੍ਰੋ. ਮੰਜੂ ਬਾਲਾ ਅਤੇ ਅਸਿ. ਪ੍ਰੋ. ਨਵਨੀਤ ਕੌਰ ਜੇਜੀ ਨੇ ਭਾਗ ਲਿਆ।

ਇਸ ਮੌਕੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਪ੍ਰਿੰਸੀਪਲ ਦੁਆਰਾ ਕਾਲਜ ਵਿੱਚ ਪੌਦੇ ਲਗਾਏ ਗਏ। ਐਸੋਸੀਏਟ ਪ੍ਰੋ. ਕਿਰਨਜੀਤ ਕੌਰ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਕਾਲਜ ਪ੍ਰਿੰਸੀਪਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਦੀਪਿਕਾ ਰਾਜਪਾਲ ਦੁਆਰਾ ਕੀਤਾ ਗਿਆ। ਇਸ ਅਵਸਰ 'ਤੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦੇ ਪ੍ਰਿੰਸੀਪਲ ਡਾ. ਕੁਸੁਮ ਲਤਾ, ਕਾਲਜ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਵੀਰਦੇਵ ਸਿੰਘ, ਮੀਤ ਪ੍ਰਧਾਨ ਡਾ. ਜਗਮੋਹਨ ਸ਼ਰਮਾ, ਐਸੋਸੀਏਟ ਪ੍ਰੋਫੈਸਰ ਅੰਮ੍ਰਿਤ ਸਮਰਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਲ ਹੋਏ।

 

Tags: Rajeev Kumar Gupta , Director Education Department , College , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD